Punjab Weather Update: ਪੰਜਾਬ `ਚ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਕੱਢੇ ਵੱਟ, ਘਰਾਂ `ਚੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
Punjab Weather Update: ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
Punjab Weather Update: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਰਾਤ ਤੋਂ ਹੀ ਪਈ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਲੋਕਾਂ ਦਾ ਘਰ ਤੋਂ ਨਿਕਲਣਾ ਔਖਾ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਕਈ ਦਿਨਾਂ ਤੋਂ ਧੁੱਪ ਨਾ ਨਿਕਲਣ ਦੇ ਆਸਾਰ ਹਨ। ਬੀਤੇ ਦਿਨੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ।
ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਇਨ੍ਹੀਂ ਦਿਨੀਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਡਿੱਗਣ ਨਾਲ ਹੱਡ ਚੀਰਵੀਂ ਠੰਡ ਪੈ ਰਹੀ ਹੈ, ਜਦੋਂਕਿ ਭਾਰਤੀ ਮੌਸਮ ਵਿਭਾਗ ਨੇ ਸੂਬੇ ਵਿੱਚ ਚੇਤਾਵਨੀ ਜਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਆਈਐਮਡੀ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਸੰਘਣੀ ਧੁੰਦ ਨਾਲ ਘਟੀ ਰਫ਼ਤਾਰ, ਉਡਾਣਾਂ ਅਤੇ ਟਰੇਨਾਂ ਵੀ ਹੋ ਰਹੀਆਂ ਹਨ ਪ੍ਰਭਾਵਿਤ
ਵਿਭਾਗ ਨੇ ਕਥਿਤ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਢ ਤੋਂ ਸਖ਼ਤ ਠੰਢ ਦੇ ਨਾਲ-ਨਾਲ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਵਿੱਚ ਅੱਜ ਸੰਘਣੀ ਧੁੰਦ ਨੇ ਮੁੜ ਤੋਂ ਸੜਕਾਂ ਉੱਤੇ ਆਵਾਜਾਈ ਘੱਟ ਕਰ ਦਿੱਤੀ ਹੈ ਅਤੇ ਵਿਜੀਬਿਲਟੀ ਬਹੁਤ ਘੱਟ ਹੈ। ਪਹਾੜੀ ਇਲਾਕਿਆ ਵਿੱਚ ਬਰਫ਼ ਦਾ ਕਹਿਰ ਸ਼ੁਰੂ ਹੋ ਗਿਆ ਹੈ ਅਤੇ ਇਸ ਨਾਲ ਉੱਤਰੀ ਭਾਰਤ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ।
ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਠੰਡੀਆਂ ਲਹਿਰਾਂ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ 'ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।