Punjab Weather Update: ਅੱਜ ਤੋਂ ਸਾਉਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ ਤੋਂ ਹੁਣ ਮੀਂਹ ਵੀ ਸ਼ੁਰੂ ਹੋ ਜਾਣਗੇ।  ਪੰਜਾਬ 'ਚ ਮਾਨਸੂਨ ਅੱਜ ਤੋਂ ਸ਼ੁਰੂ ਹੋ ਸਕਦੀ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਬੱਦਲ ਹੋ ਗਏ ਹਨ। ਇਸ ਦੌਰਾਨ ਮੌਸਮ ਸੁਹਾਵਨਾ ਹੋ ਗਿਆ ਹੈ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ।


ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਦੌਰਾਨ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Sawan First Somwar 2024: ਅੱਜ ਸਾਉਣ ਦਾ ਮਹੀਨਾ, ਆਖਿਰ ਭੋਲੇਨਾਥ ਨੂੰ ਕਿਉਂ ਪਸੰਦ ਹੈ ਸਾਵਣ ਦਾ ਮਹੀਨਾ, ਜਾਣੋ ਮਹੱਤਵ

ਸੋਮਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਇਸ ਮਾਨਸੂਨ ਸੀਜ਼ਨ ਦੀ ਗੱਲ ਕਰੀਏ ਤਾਂ 1 ਜੂਨ ਤੋਂ ਹੁਣ ਤੱਕ 180.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 45.9 ਫੀਸਦੀ ਘੱਟ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਜ਼ਿਆਦਾ ਮੀਂਹ ਪਿਆ ਹੈ।


ਇਹ ਵੀ ਪੜ੍ਹੋ: Punjab Breaking News Live Updates: ਅੱਜ ਤੋਂ ਸ਼ੁਰੂ ਹੋ ਰਿਹਾ ਹੈ ਸਾਵਨ, ਇੱਥੇ ਦੇਖੋ  ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ