Punjab Weather Update: ਪੰਜਾਬ `ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ `ਤੇ ਭਾਰੀ ਮੀਂਹ
Punjab Weather Today: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕਈ ਇਲਾਕਿਆਂ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Punjab Weather Update Today News: ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ ਅਤੇ ਇਸ ਦੌਰਾਨ ਕਈ ਥਾਵਾਂ 'ਤੇ ਤਾਂ ਬੱਦਲ ਵੀ ਗਰਜ ਰਹੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਤਕਰੀਬਨ 9 ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਪੁਰਾ, ਡੇਰਾਬੱਸੀ, ਮੁਹਾਲੀ, ਖਰੜ, ਚਮਕੌਰ ਸਾਹਹਬ, ਰੂਪਨਗਰ, ਬਲਾਚੌਰ, ਆਨੰਦਪੁਰ ਸਾਹਹਬ, ਅਤੇ ਨੰਗਲ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੌਰਾਨ ਮੁਹਾਲੀ ਅਤੇ ਡੇਰਾਬੱਸੀ ਵਿਖੇ ਤਾਂ ਤੜਕੇ ਸਵੇਰ ਤੋਂ ਹੀ ਬੱਦਲਾਂ ਦੀ ਗਰਜ ਨਾਲ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਘੱਗਰ ਦਰਿਆ ਦੇ ਪਾਣੀ ਦੇ ਪੱਧਰ ਨੂੰ ਲੈ ਕੇ ਮੁੜ ਚਿੰਤਾ ਵੱਧ ਸਕਦੀ ਹੈ ਕਿਉਂਕਿ ਚੰਡੀਗੜ੍ਹ, ਪੰਚਕੂਲਾ ਤੇ ਡੇਰਾਬੱਸੀ, ਮੁਹਾਲੀ, ਇੰਨ੍ਹਾ ਖੇਤਰਾਂ ਵਿੱਚ ਤੜਕੇ ਸਵੇਰੇ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇੰਨਾ ਹੀ ਨਹੀਂ ਹਿਮਾਚਾਲ ਪ੍ਰਦੇਸ਼ ਵਿੱਚ ਵੀ ਬੀਤੀ ਸ਼ਾਮ ਕੁਝ ਜ਼ਿਲ੍ਹਿਆਂ 'ਚ ਰੈਡ ਅਲਰਟ ਜਾਰੀ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਇਸੇ ਮਹੀਨੇ 13-15 ਅਗਸਤ ਵਿਚਕਾਰ ਹੋਈ ਭਾਰੀ ਮੀਂਹ ਨੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ 'ਚ ਕਈ ਥਾਵਾਂ 'ਤੇ ਤਬਾਹੀ ਮਚਾਈ ਸੀ ਅਤੇ ਕਈ ਥਾਵਾਂ 'ਤੇ ਹੜ੍ਹ ਅਰਗੀ ਸਥਿਤੀ ਬਣ ਗਈ ਸੀ। ਹਾਲਾਂਕਿ ਪੰਜਾਬ ਦੇ ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਸਪੂਰ, ਪਟਿਆਲਾ, ਅਨੰਦਪੁਰ ਸਾਹਿਬ, ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹੇ ਹੜ੍ਹ ਨਾਲ ਵੱਧ ਪ੍ਰਭਾਵਤ ਹੋਏ ਸਨ।
ਹਾਲਾਂਕਿ ਇਸ ਦੌਰਾਨ ਫਿਲਹਾਲ ਉਕੱਤ ਜ਼ਿਲ੍ਹਿਆਂ ਵਿੱਚੋਂ ਮਹਿਜ਼ ਇੱਕ ਜ਼ਿਲ੍ਹੇ — ਸ਼੍ਰੀ ਅਨੰਦਪੁਰ ਸਾਹਿਬ — ਵਿਖੇ ਭਾਰੀ ਬਾਰਿਸ਼ ਪੈ ਰਿਹਾ ਹੈ ਜਿਸ ਕਰਕੇ ਉੱਥੇ ਦੇ ਲੋਕਾਂ ਲਈ ਇਹ ਚਿੰਤਾ ਦਾ ਵਿਸ਼ੇ ਬਣ ਸਕਦਾ ਹੈ।
(For more latest news in Punjabi apart from Punjab Weather Update Today News, stay tuned to Zee PHH)