Punjab Weather Update: ਪੰਜਾਬ ‘ਚ ਕਈ ਇਲਾਕਿਆਂ ਵਿੱਚ ਪੈ ਰਿਹਾ ਮੀਂਹ ਤੇ ਕਾਲੀ ਘਟਾ ਕਾਰਨ ਦਿਨੇ ਛਾਇਆ ਹਨ੍ਹੇਰਾ
Advertisement
Article Detail0/zeephh/zeephh2447131

Punjab Weather Update: ਪੰਜਾਬ ‘ਚ ਕਈ ਇਲਾਕਿਆਂ ਵਿੱਚ ਪੈ ਰਿਹਾ ਮੀਂਹ ਤੇ ਕਾਲੀ ਘਟਾ ਕਾਰਨ ਦਿਨੇ ਛਾਇਆ ਹਨ੍ਹੇਰਾ

Punjab Weather Update: ਮੌਸਮ ਵਿਭਾਗ ਮੁਤਾਬਿਕ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ।

Punjab Weather Update: ਪੰਜਾਬ ‘ਚ ਕਈ ਇਲਾਕਿਆਂ ਵਿੱਚ ਪੈ ਰਿਹਾ ਮੀਂਹ ਤੇ ਕਾਲੀ ਘਟਾ ਕਾਰਨ ਦਿਨੇ ਛਾਇਆ ਹਨ੍ਹੇਰਾ

Punjab Weather Update: ਪੰਜਾਬ ਵਿੱਚ ਅੱਜ ਸਵੇਰੇ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ ਕਾਲੀ ਘਟਾ ਕਾਰਨ ਹਨ੍ਹੇਰਾ ਛਾਇਆ ਹੋਇਆ ਹੈ। ਬੀਤੇ 3-4 ਦਿਨਾਂ ਤੋਂ ਅਚਾਨਕ ਵਧੀ ਗਰਮੀ ਵਿਚਾਲੇ ਬਾਰਿਸ਼ ਨੇ ਲੋਕਾਂ ਨੂੰ ਕੁਝ ਰਾਹਤ ਜਰੂਰ ਦਿੱਤੀ ਹੈ। ਬੀਤੇ ਦਿਨੀਂ ਵੀ ਚੰਡੀਗੜ੍ਹ ਵਿਚ ਬਾਰਿਸ਼ ਹੋਈ ਸੀ। ਉੱਥੇ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਹੋਈ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਤੇ ਔਸਤਨ ਤਾਪਮਾਨ ਵਿਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣ ਰਹੇਗੀ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ।

ਮੌਨਸੂਨ ਟ੍ਰਾਫ ਦੇ ਆਮ ਸਥਿਤੀ ਤੋਂ ਦੱਖਣ ਵੱਲ ਵਧਣ ਅਤੇ ਨਮੀ ਵਾਲੀਆਂ ਹਵਾਵਾਂ ਵਿੱਚ ਕਮੀ ਕਾਰਨ ਮਾਨਸੂਨ ਦੀ ਗਤੀਵਿਧੀ ਵਿੱਚ ਕਮੀ ਦੇ ਕਾਰਨ 28 ਸਤੰਬਰ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰ-ਪੱਛਮੀ ਹਵਾ ਕਾਰਨ ਦਿਨ ਦੇ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ। ਇਸ ਦੇ ਨਾਲ ਹੀ ਵਾਯੂਮੰਡਲ ਵਿੱਚ ਨਮੀ ਦੀ ਮਾਤਰਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਤਾਂ ਇਹ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 39.5 ਡਿਗਰੀ, ਬਠਿੰਡਾ ਵਿਚ 37.9, ਲੁਧਿਆਣਾ ਵਿਚ 36.3 ਅਤੇ ਅੰਮ੍ਰਿਤਸਰ ਵਿਚ 35.4 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। 

Trending news