Punjab Weather Update: ਪੰਚਕੂਲਾ ਅਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮੀਂਹ ਪਿਆ ਹੈ। ਹਰਿਆਣਾ ਦੇ ਹਥੀਨੀਕੁੰਡ ਬੈਰਾਜ ਵਿਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ।
Trending Photos
Punjab Weather Update: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਹੁਣ ਨਦੀਆਂ ਵਿੱਚ ਮੁੜ ਪਾਣੀ ਭਰ ਗਿਆ ਹੈ ਅਤੇ ਹਾਲਾਤ ਮੁੜ ਖ਼ਰਾਬ ਹੁੰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕੁੱਲੂ ਅਤੇ ਸ਼ਿਮਲਾ ਵਿੱਚ ਬੱਦਲ ਫਟਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀਆਂ ਪ੍ਰਮੁੱਖ ਨਦੀਆਂ ਸਤਲੁਜ, ਰਾਵੀ, ਬਿਆਸ ਦੇ ਨਾਲ-ਨਾਲ ਘੱਗਰ ਅਤੇ ਉੱਜ ਦਰਿਆ ਵਿੱਚ ਵਾਧਾ ਹੋਇਆ ਹੈ ਅਤੇ ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ।
ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 25 ਅਤੇ 26 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ ’ਤੇ ਤੇਜ਼ ਗਰਜ ਅਤੇ ਬਿਜਲੀ ਵੀ ਡਿੱਗ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਸਰਹੱਦੀ ਖੇਤਰ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ ਵਿੱਚ ਸਤਲੁਜ ਦਾ ਬੰਨ੍ਹ ਟੁੱਟਣ ਕਾਰਨ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ।
ਇਹ ਵੀ ਪੜ੍ਹੋ: Moonak Flood News: ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਡਿਊਟੀ ਦੌਰਾਨ ਏਐਨਐਮ ਨੇ ਸਟਾਫ ਨਾਲ ਮਨਾਇਆ ਬੇਟੀ ਦਾ ਜਨਮ
ਮਾਨਸਾ ਅਤੇ ਸੰਗਰੂਰ ਵਿੱਚ ਘੱਗਰ ਦਾ ਪਾਣੀ ਘਰਾਂ ਵਿੱਚ ਵੜ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1651 ਨੂੰ ਪਾਰ ਕਰ ਗਿਆ ਹੈ, ਇਹ ਫਲੱਡ ਗੇਟ ਪੱਧਰ ਤੋਂ 6 ਫੁੱਟ ਉੱਪਰ ਹੈ, ਪਰ ਪਾਣੀ ਦਾ ਪੱਧਰ ਖ਼ਤਰੇ ਦੇ ਪੱਧਰ ਤੋਂ 29 ਫੁੱਟ ਹੇਠਾਂ ਹੈ। ਪੌਂਗ ਡੈਮ ਤੋਂ ਸ਼ਾਹ ਨਹਿਰ ਬੈਰਾਜ ਲਈ ਵੀ 39,286 ਕਿਊਸਿਕ ਪਾਣੀ ਛੱਡਿਆ ਗਿਆ ਹੈ। ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਪਟਿਆਲਾ ਦੇ ਰਾਜਪੁਰਾ, ਘਨੌਰ ਅਤੇ ਦੂਧਨਸਾਧਨ ਨੇੜਲੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: India-Pakistan Match News: ਭਾਰਤ-ਪਾਕਿਸਤਾਨ ਮੈਚ; ਹੋਟਲ ਫੁੱਲ ਹੋਣ ਮਗਰੋਂ ਲੋਕ ਹਸਪਤਾਲ ਦੇ ਬੈੱਡ ਕਰਵਾਉਣ ਲੱਗੇ ਬੁੱਕ
ਪਟਿਆਲਾ ਸਬ-ਡਵੀਜ਼ਨ ਦੇ ਸੱਸੀ ਅਤੇ ਸੱਸਾ ਪਿੰਡਾਂ ਦੇ ਲੋਕਾਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਪਿੰਡ ਭਾਂਖਰਪੁਰ ਨੇੜੇ ਘੱਗਰ ਦਰਿਆ ਦਾ ਪਾਣੀ ਦਾ ਪੱਧਰ 9.5 ਫੁੱਟ ਤੱਕ ਪਹੁੰਚ ਗਿਆ ਹੈ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 0.5 ਫੁੱਟ ਹੇਠਾਂ ਹੈ। ਸੰਗਰੂਰ ਵਿੱਚ ਘੱਗਰ ਦਰਿਆ ਦਾ ਪਾਣੀ ਘਰਾਂ ਅਤੇ ਖੇਤਾਂ ਵਿੱਚ ਵੜ ਗਿਆ ਹੈ। ਪਠਾਨਕੋਟ ਵਿੱਚ ਦੁਨੇਰਾ-ਡਲਹੌਜ਼ੀ ਸੜਕ ਨੂੰ ਬਹਾਲ ਨਹੀਂ ਕੀਤਾ ਗਿਆ ਹੈ।