Punjab Weather Update: ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲ ਰਿਹਾ ਹੈ। ਬੇਮੌਸਮੀ ਬਰਸਾਤ ਕਾਰਨ ਮਾਰਚ ਮਹੀਨੇ ਵਿੱਚ ਮੌਸਮ ਵਿੱਚ ਕਾਫੀ ਤਬਦੀਲੀ ਆਈ ਹੈ। ਜਿੱਥੇ ਮਾਰਚ ਦੀ ਸ਼ੁਰੂਆਤ 'ਚ ਤਾਪਮਾਨ ਵਧਣ ਕਾਰਨ ਕਾਫੀ ਗਰਮੀ ਮਹਿਸੂਸ ਹੋ ਰਹੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਸ ਬੇਮੌਸਮੀ ਬਰਸਾਤ ਦੇ ਕਾਰਨ ਠੰਡ ਵਧਣ ਦੇ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਕਿਸਾਨਾਂ ਦੀਆਂ ਹਾੜੀ ਅਤੇ ਕਣਕ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। 


ਇਹ ਵੀ ਪੜ੍ਹੋ: Mental health: ਕੀ ਤੁਹਾਡੇ ਮਾਨਸਿਕ ਤਣਾਅ ਦਾ ਕਾਰਨ ਹੈ ਰਿਸ਼ਤਿਆਂ 'ਚ ਦਰਾਰ! ਤਾਂ ਜਾਣੋ ਕਿਸ ਤਰ੍ਹਾਂ ਹੋ ਸਕਦੇ ਠੀਕ

ਕਈ ਸੂਬਿਆਂ ਵਿੱਚ ਫਸਲਾਂ ਦੀ ਬਰਬਾਦੀ ਕਾਰਨ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਹੁਣ ਵੀ ਕੁਦਰਤ ਦਾ ਕਹਿਰ ਖ਼ਤਮ ਨਹੀਂ ਹੋਇਆ। ਇਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਚਿੰਤਾਵਾਂ ਹੋਰ ਵਧ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੇ ਕਈ ਇਲਾਕਿਆਂ ਵਿੱਚ ਗਰਜ, ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਮੈਦਾਨੀ ਇਲਾਕਿਆਂ ਵਿੱਚ ਗਰਜ, ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਹੁਣ ਵੀ ਕੁਦਰਤ ਦਾ ਕਹਿਰ ਖ਼ਤਮ ਨਹੀਂ ਹੋਇਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।