Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ `ਚ ਯੈਲੋ ਅਲਰਟ ਜਾਰੀ
ਪੰਜਾਬ `ਚ ਜਿੱਥੇ ਹੁਣ ਠੰਡ ਮਹਿਸੂਸ ਕੀਤੀ ਜਾ ਰਹੀ ਹੈ ਉੱਥੇ ਮੌਸਮ ਵਿਭਾਗ ਵੱਲੋਂ ਸੂਬੇ ਦੇ 17 ਜ਼ਿਲ੍ਹਿਆਂ `ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
Punjab Weather Update: ਪੰਜਾਬ 'ਚ ਮੌਸਮ ਬਦਲ ਰਿਹਾ ਹੈ ਤੇ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਸੂਬੇ ਦੇ 17 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪੈ ਸਕਦੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਬੁੱਧਵਾਰ, 9 ਨਵੰਬਰ, ਨੂੰ ਪੰਜਾਬ ਦੇ ਜਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ 'ਚ ਮੀਂਹ ਪੈਣ ਦੇ ਆਸਾਰ ਹਨ ਤੇ 10 ਨਵੰਬਰ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
11 ਨਵੰਬਰ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਨਹੀਂ ਪਵੇਗਾ ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਇੱਥੇ ਸੰਘਣੀ ਧੁੰਦ ਛਾਈ ਰਹੇਗੀ। ਹਾਲਾਂਕਿ 12 ਨਵੰਬਰ ਨੂੰ ਮੌਸਮ ਸਾਫ਼ ਹੋ ਜਾਵੇਗਾ।
ਹੋਰ ਪੜ੍ਹੋ: ਕੀ Google Pay ਨੂੰ UPI ਭੁਗਤਾਨ ਲਈ ਨਹੀਂ ਮਿਲੀ ਮਾਨਤਾ? ਜਾਣੋ ਵਾਇਰਲ ਖ਼ਬਰ ਦੀ ਸੱਚਾਈ
ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸ਼੍ਰੀਲੰਕਾ ਦੇ ਤੱਟ ਤੋਂ ਦੂਰ ਦੱਖਣ-ਪੱਛਮੀ ਬੰਗਾਲ ਲਈ ਚਿਤਾਵਨੀ ਦਿੱਤੀ ਗਈ ਹੈ 9 ਨਵੰਬਰ ਨੂੰ ਇੰਨ੍ਹਾ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚਿਤਾਵਨੀ ਮੁਤਾਬਕ ਇਨ੍ਹਾਂ ਥਾਵਾਂ 'ਤੇ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪਹਾੜੀ ਸੂਬਿਆਂ ਵਿੱਚ ਬੁੱਧਵਾਰ (9 ਨਵੰਬਰ) ਨੂੰ ਬਰਫ਼ਬਾਰੀ ਪੈਣ ਦੀ ਭਵਿੱਖਬਾਣੀ ਕੀਤੀ ਗਈ। ਉਤਰਾਖੰਡ 'ਚ ਬਾਰਿਸ਼ ਵੀ ਹੋ ਸਕਦੀ ਹੈ ਤੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਵੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਰਾਜਾਂ 'ਚ ਹਲਕੀ ਬਰਫ਼ਬਾਰੀ ਵੀ ਹੋ ਸਕਦੀ ਹੈ।
ਇਸ ਦੌਰਾਨ ਦਿੱਲੀ ਅਤੇ ਯੂਪੀ ਸਣੇ ਦੇਸ਼ ਦੇ ਕਈ ਰਾਜਾਂ ਵਿੱਚ ਲੋਕ ਸਰਦੀਆਂ ਦੀ ਉਡੀਕ ਕਰ ਰਹੇ ਹਨ। ਹਾਲਾਂਕਿ ਕਈ ਸੂਬਿਆਂ ਵਿੱਚ ਗੁਲਾਬੀ ਠੰਢ ਸ਼ੁਰੂ ਹੋ ਗਈ ਹੈ ਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਨੇ ਠੰਡ ਵਧਾ ਦਿੱਤੀ ਹੈ।
ਹੋਰ ਪੜ੍ਹੋ: ਭਾਰਤ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ, ਪੰਜਾਬ ਦੇ ਮੁਕਾਬਲੇ ਕਈ ਸੂਬੇ ਵੱਧ ਪ੍ਰਦੂਸ਼ਿਤ
(For more information about Punjab's weather update, stay tuned to Zee News PHH)