Punjab Weather Update: ਪੰਜਾਬ ਵਿੱਚ ਇੱਕ ਵਾਰ ਤੋਂ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲੇਗਾ। ਦਰਅਸਲ ਪੰਜਾਬ ਵਿੱਚ ਇੱਕ ਹਫ਼ਤੇ ਵਿੱਚ ਦੂਜਾ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ਵਿੱਚ ਦੋ ਦਿਨ ਸ਼ਨੀਵਾਰ ਅਤੇ ਵੀਰਵਾਰ ਤੱਕ ਰਹੇਗਾ। ਮੌਸਮ ਵਿਭਾਗ ਨੇ ਮੰਗਲਵਾਰ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।


COMMERCIAL BREAK
SCROLL TO CONTINUE READING

ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ (Punjab Weather Update) ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਬਦਲਿਆ ਮੌਸਮ, ਇਸ ਦਿਨ ਪਵੇਗਾ ਮੀਂਹ, ਮੌਸਮ ਵਿਗਿਆਨੀਆਂ ਨੇ ਜਾਰੀ ਕੀਤਾ ਯੈਲੋ ਅਲਰਟ

ਇਹ ਚਿਤਾਵਨੀ (Punjab Weather Update) ਐਤਵਾਰ ਨੂੰ ਵੀ ਜਾਰੀ ਰਹਿਣ ਵਾਲੀ ਹੈ ਜਿਸ ਦੇ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਬਾਕੀ ਸੂਬਿਆਂ  ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਤਾਪਮਾਨ ਵਿੱਚ ਆਵੇਗੀ ਗਿਰਾਵਟ  (Punjab Weather Update)
ਅੱਜ ਤੋਂ ਸੋਮਵਾਰ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਦਿਨ ਦੇ ਘੱਟੋ-ਘੱਟ ਤਾਪਮਾਨ 'ਚ 1 ਤੋਂ 2 ਡਿਗਰੀ, ਵੱਧ ਤੋਂ ਵੱਧ ਤਾਪਮਾਨ 'ਚ 3 ਡਿਗਰੀ ਦੀ ਗਿਰਾਵਟ ਆਵੇਗੀ।


ਗੌਰਤਲਬ ਹੈ ਕਿ ਪਹਿਲੀ ਵੈਸਟਰਨ ਡਿਸਟਰਬੈਂਸ ਦਾ ਅਸਰ 10 ਅਪ੍ਰੈਲ ਨੂੰ ਦੇਖਿਆ ਗਿਆ। ਮਾਝੇ ਦੇ ਕੁਝ ਸ਼ਹਿਰਾਂ ਵਿੱਚ ਹਲਕੀ ਫੁਲਕੀ ਪੈ ਗਈ। ਕਿਹਾ ਗਿਆ ਸੀ ਕਿ ਦੂਸਰੀ ਪੱਛਮੀ (Punjab Weather Update) ਗੜਬੜੀ ਅੱਜ 13 ਅ੍ਰਪੈਲ  ਪੰਜਾਬ ਨਾਲ ਟਕਰਾਏਗੀ। ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿੱਚ ਲਗਾਤਾਰ ਤਬਦੀਲੀ ਆ ਰਹੀ ਹੈ ਜਿਸ ਤਰਾਂ ਨਾਲ ਅਪ੍ਰੈਲ ਦਾ ਮਹੀਨਾ ਦੀ ਸ਼ੁਰੂਆਤ ਹੋ ਚੁੱਕੀ ਹੈ। ਅਪ੍ਰੈਲ ਦੇ ਦੂਜੇ ਹਫਤੇ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੋ ਜਾਂਦਾ ਹੈ।