Punjab Weather Update: ਪੰਜਾਬ ਵਿੱਚ ਲੂ ਲੱਗਣ ਦਾ ਵੱਧ ਰਿਹੈ ਖ਼ਤਰਾ, ਅਗਲੇ 5 ਦਿਨਾਂ ਲਈ ਅਲਰਟ
Punjab Weather Update: ਜਿੱਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ `ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
Punjab Weather Update: ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਗਰਮ ਲੂ ਕਰਕੇ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਗਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਇਸ ਵੇਲੇ 43 ਡਿਗਰੀ ਤਾਪਮਾਨ ਹੈ ਅਤੇ ਆਸਮਾਨ ਤੋਂ ਅੱਗ ਵਰ੍ਹ ਰਹੀ ਹੈ। ਗਰਮ ਲੂ ਜਾਂ ਹੀਟ ਸਟ੍ਰੋਕ (ਲੂ) ਦਾ ਖ਼ਤਰਾ ਵੱਧ ਰਿਹਾ ਹੈ ਅਜਿਹੇ ’ਚ ਸਾਵਧਾਨੀ ਵਰਤਣੀ ਬਹੁਤ ਜ਼ਰੂਰੂ ਹੋ ਗਈ ਹੈ।
ਬੀਤੇ ਦਿਨੀ ਇੱਕ ਵਿਅਕਤੀ ਦੀ ਗਰਮ ਲੂ ਕਰਕੇ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇਚੰਡੀਗੜ੍ਹ ਕੇਂਦਰ ਵਲੋਂ ਅਗਲੇ 5 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਗਰਮੀ ਦੀ ਲਹਿਰ ਲਗਾਤਾਰ ਵਧਣ ਦੀ ਚਿਤਾਵਨੀ ਦਿੱਤੀ ਗਈ ਹੈ। ਅਜਿਹੀ ਸਥਿਤੀ ’ਚ ਕਿਸੇ ਨੂੰ ਸਿੱਧੀ ਧੁੱਪ ’ਚ ਜਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿਉਂ ਸਿੱਧੀ ਧੁੱਪ ’ਚ ਜਾਣ ਨਾਲ ਕਈ ਸਮੱਸਿਆਵਾਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰ
ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।
ਤਾਪਮਾਨ ਵਿੱਚ ਵਾਧਾ ਇੱਥੇ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ। ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ।
ਹੀਟਵੇਵ ਤੋਂ ਬਚਣ ਲਈ ਕਰੋ ਇਹ ...
-ਹੀਟਵੇਵ ਜਾਂ ਗਰਮ ਲੂ ਚੇਤਾਵਨੀਆਂ 'ਤੇ ਨਜ਼ਰ ਰੱਖੋ। ਜਿੰਨਾ ਹੋ ਸਕੇ ਪਾਣੀ ਪੀਓ।
-ਪਿਆਸ ਨਾ ਹੋਣ 'ਤੇ ਵੀ ਪਾਣੀ ਪੀਓ। ਹਲਕੇ ਰੰਗ ਦੇ ਸੂਤੀ ਕੱਪੜੇ ਪਾਓ।
-ਘਰ ਤੋਂ ਬਾਹਰ ਨਿਕਲਦੇ ਸਮੇਂ ਐਨਕਾਂ, ਛੱਤਰੀ, ਟੋਪੀ ਅਤੇ ਚੱਪਲਾਂ ਦੀ ਵਰਤੋਂ ਕਰੋ।
-ਜੇਕਰ ਤੁਸੀਂ ਖੁੱਲ੍ਹੇ ਵਿੱਚ ਕੰਮ ਕਰਦੇ ਹੋ, ਤਾਂ ਇੱਕ ਗਿੱਲੇ ਕੱਪੜੇ ਨਾਲ ਆਪਣਾ ਸਿਰ, ਚਿਹਰਾ, ਹੱਥ ਅਤੇ ਪੈਰ ਢੱਕੋ।
-ਆਪਣੇ ਆਪ ਨੂੰ ਤੇਜ਼ ਧੁੱਪ ਤੋਂ ਬਚਾਉਣ ਲਈ ਛਤਰੀ ਦੀ ਵਰਤੋਂ ਕਰੋ।
-ਹੀਟ ਸਟ੍ਰੋਕ ਤੋਂ ਪ੍ਰਭਾਵਿਤ ਵਿਅਕਤੀ ਨੂੰ ਛਾਂ ਵਿੱਚ ਲੇਟ ਕੇ ਗਿੱਲੇ ਸੂਤੀ ਕੱਪੜੇ ਨਾਲ ਪੂੰਝੋ ਜਾਂ ਨਹਾਓ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
-ਯਾਤਰਾ ਦੌਰਾਨ ਆਪਣੇ ਨਾਲ ਪਾਣੀ ਪੀਂਦੇ ਰਹੋ।
-ਕੱਚਾ ਪਿਆਜ਼ ਖਾਓ ਅਤੇ ਆਪਣੀ ਉਪਰਲੀ ਜੇਬ 'ਚ ਵੀ ਰੱਖੋ।
- ਘਰ ਦੇ ਬਣੇ ਪੀਣ ਵਾਲੇ ਪਦਾਰਥ ਜਿਵੇਂ ਲੱਸੀ, ਕੱਚਾ ਅੰਬ ਪਾਊਡਰ, ਇਮਲੀ ਦਾ ਪਾਣੀ, ਚੌਲਾਂ ਦਾ ਪਾਣੀ, ਨਿੰਬੂ ਪਾਣੀ, ਮੱਖਣ ਆਦਿ ਦੀ ਵਰਤੋਂ ਕਰੋ, ਤਾਂ ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।