Punjab Weather: ਤੇਜ਼ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Punjab Weather Today: ਸੋਮਵਾਰ ਨੂੰ ਦੁਪਹਿਰ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਪਿਆ। ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਅੱਤ ਗਰਮੀ ਤੋਂ ਰਾਹਤ ਮਿਲੀ। ਚੰਡੀਗੜ੍ਹ-ਮੋਹਾਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਦੁਪਹਿਰ ਬਾਅਦ ਝੱਖੜ ਨਾਲ ਭਾਰੀ ਮੀਂਹ ਪਿਆ।
Punjab Weather: ਮਈ ਮਹੀਨੇ ਵਿੱਚ ਆਮ ਤੌਰ ਉੇਤੇ ਤਿੱਖੀ ਧੁੱਪ ਨੇ ਲੋਕਾਂ ਦੇ ਵੱਟ ਕੱਢੇ ਹੁੰਦੇ ਹਨ ਪਰ ਇਸ ਵਾਰ ਮਈ ਮਹੀਨੇ ਵਿਚ ਵੀ ਬਾਰਿਸ਼ ਨੇ ਤਪਦੀ ਗਰਮੀ ਤੋਂ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ। ਸੋਮਵਾਰ ਦੇਰ ਸ਼ਾਮ ਅਚਾਨਕ ਤੇਜ਼ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਤਾਪਮਾਨ ਵਿਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਬਾਰਸ਼ ਕਾਰਨ ਤਾਪਮਾਨ 24 ਡਿਗਰੀ ਉਤੇ ਪਹੁੰਚ ਗਿਆ।
ਮਈ ਮਹੀਨੇ ਵਿੱਚ ਗਰਮੀ ਦੀ ਸ਼ੁਰੂਆਤ ਹੋ ਜਾਂਦੀ ਹੈ। ਸਿਖਰ ਦੁਪਹਿਰ ਲੋਕ ਘਰਾਂ ਤੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦੇ ਪਰ ਪਰ ਇਸ ਵਾਰ ਲਗਾਤਾਰ ਕੁਝ ਦਿਨਾਂ ਤੋਂ ਅਚਾਨਕ ਬਾਰਿਸ਼ ਹੋ ਰਹੀ ਹੈ ਤੇ ਮੌਸਮ ਵਿੱਚ ਵੀ ਤਬਦੀਲੀ ਆ ਰਹੀ ਹੈ। ਲੋਕ ਇਸ ਬਾਰਿਸ਼ ਵਿਚਾਲੇ ਸੁਹਾਵਣੇ ਮੌਸਮ ਦਾ ਆਨੰਦ ਲੈਂਦੇ ਵੀ ਨਜ਼ਰ ਆਏ।
ਚੰਡੀਗੜ੍ਹ-ਮੋਹਾਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਦੁਪਹਿਰ ਬਾਅਦ ਝੱਖੜ ਚੱਲਿਆ ਤੇ ਭਾਰੀ ਮੀਂਹ ਪਿਆ। ਤੇਜ਼ ਮੀਂਹ ਕਾਰਨ ਵਾਹਨਾਂ ਉਤੇ ਜਾ ਰਹੇ ਲੋਕਾਂ ਨੂੰ ਆਪਣੀ ਮੰਜ਼ਿਲ ਉਪਰ ਪੁੱਜ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਨੇ ਪੰਜਾਬ 'ਚ ਭਾਰੀ ਬਾਰਿਸ਼ ਦਾ ਚਿਤਾਵਨੀ ਜਾਰੀ ਕੀਤੀ ਸੀ।
ਇਹ ਵੀ ਪੜ੍ਹੋ : Punjab News: ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ- ਬਾਰਾਂ ਤੇ ਰੈਸਟੋਰੈਂਟਾਂ ਦੀ ਕੀਤੀ ਚੈਕਿੰਗ, ਛਾਪੇਮਾਰੀ ਦੌਰਾਨ ਮਿਲੇ 20 ਹੁੱਕੇ
ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ 'ਚ ਭਾਰੀ ਮੀਂਹ (heavy rain fall) ਦੀ ਸੰਭਾਵਨਾ ਜ਼ਾਹਿਰ ਕੀਤੀ ਸੀ। ਪੰਜਾਬ 'ਚ ਅੱਜ ਵੀ ਸੂਬੇ ਦੇ 11 ਜ਼ਿਲਿਆਂ 'ਚ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਸੀ ਕਿ ਮੀਂਹ ਅਤੇ ਬਿਜਲੀ ਦੇ ਦੌਰਾਨ ਦਰੱਖਤਾਂ ਦੇ ਹੇਠਾਂ ਖੜ੍ਹੇ ਨਾ ਹੋਵੋ ਅਤੇ ਨਾ ਹੀ ਖੇਤਾਂ ਵਿੱਚ ਕੰਮ ਕਰੋ।
ਇਹ ਵੀ ਪੜ੍ਹੋ : ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ