Punjab Women Commission and Manisha Gulati News: ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਪੰਜਾਬ ਸਰਕਾਰ (Punjab Government) ਦੇ ਹੁਕਮਾਂ ਨੂੰ ਗਲਤ ਸਾਬਿਤ ਕਰਨ ਲਈ ਮੁੜ ਹਾਈਕੋਰਟ ਪਹੁੰਚੀ ਹੈ। ਮਨੀਸ਼ਾ ਗੁਲਾਟੀ ਵੱਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸਦੀ ਐਕਸਟੈਂਸ਼ਨ ਰੱਦ ਕਰਨ ਦਾ ਹੁਕਮ ਬਿਲਕੁਲ ਸਹੀ ਨਹੀਂ ਹੈ ਅਤੇ ਇਸ ਫੈਸਲੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।


COMMERCIAL BREAK
SCROLL TO CONTINUE READING

ਬੁੱਧਵਾਰ ਨੂੰ ਬਹਿਸ ਤੋਂ ਬਾਅਦ ਹਾਈਕੋਰਟ ਵੱਲੋਂ ਹੁਣ ਵੀਰਵਾਰ ਨੂੰ ਦੁਬਾਰਾ ਸੁਣਵਾਈ ਕੀਤੀ ਜਾਵੇਗੀ। ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਮਨੀਸ਼ਾ ਗੁਲਾਟੀ ਨੇ ਪਟੀਸ਼ਨ ਦਰਜ ਕਰਦਿਆਂ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ।  ਇਸ ਤੋਂ ਬਾਅਦ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ ਬਾਅਦ ਵਿੱਚ 18 ਮਾਰਚ 2024 ਤੱਕ ਉਸ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਸੀ। 


ਉਸਦਾ ਇਹ ਵੀ ਕਹਿਣਾ ਹੈ ਕਿ ਉਸ ਨੂੰ ਇਹ ਵਾਧਾ ਵੀ ਤੈਅ ਪ੍ਰਕਿਰਿਆ ਅਨੁਸਾਰ ਹੀ ਦਿੱਤਾ ਗਿਆ ਸੀ। ਮਨੀਸ਼ਾ ਗੁਲਾਟੀ ਨੇ ਪਟੀਸ਼ਨ 'ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਦੇ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਦੇ ਤਹਿਤ ਉਸਦੀ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਇਸ ਕਰਕੇ ਮਨੀਸ਼ਾ ਨੇ ਕਿਹਾ ਕਿ ਅਜਿਹੇ 'ਚ ਉਨ੍ਹਾਂ ਦੀ ਐਕਸਟੈਂਸ਼ਨ ਰੱਦ ਕਰਨ ਦਾ ਹੁਕਮ ਬਿਲਕੁਲ ਸਹੀ ਨਹੀਂ ਹੈ ਅਤੇ ਇਸ ਫੈਸਲੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।


ਇਹ ਵੀ ਪੜ੍ਹੋ: Punjab Cabinet Reshuffle news: ਪੰਜਾਬ ਕੈਬਨਿਟ 'ਚ ਫੇਰਬਦਲ, ਅਮਨ ਅਰੋੜਾ ਤੋਂ ਵਾਪਸ ਲਿਆ ਸ਼ਹਿਰੀ ਵਿਕਾਸ ਮੰਤਰਾਲਾ


ਪੰਜਾਬ ਸਰਕਾਰ (Punjab Government) ਵੱਲੋਂ 15 ਫਰਵਰੀ ਨੂੰ ਹਾਈਕੋਰਟ ਨੂੰ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। 


ਹੁਣ ਮੁੜ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਨਵੇਂ ਜਾਰੀ ਹੁਕਮਾਂ ਵਿੱਚ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਗਿਆ ਹੈ ਅਤੇ ਇਸ ਦੌਰਾਨ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Punjab news: ਬੱਬੂ ਮਾਨ ਤੇ ਮਨਕੀਰਤ ਔਲਖ 'ਤੇ ਹਮਲੇ ਦੀ ਸੀ ਤਿਆਰੀ, ਬੰਬੀਹਾ ਗਰੁੱਪ ਦੇ 4 ਗੁਰਗੇ ਗ੍ਰਿਫਤਾਰ


(For more news apart from Punjab Women Commission and Manisha Gulati, stay tuned to Zee PHH)