Punjab Politics/ ਕੁਲਦੀਪ ਧਾਲੀਵਾਲ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਮੇਰੇ ਪੁੱਤ ਨੂੰ ਕਤਲ ਕਰਵਾਉਣ ਵਿੱਚ ਸਰਕਾਰਾਂ ਦਾ ਪੂਰਾ ਪੂਰਾ ਹੱਥ ਹੈ ਕਿਉਂਕਿ ਉਸ ਨੇ ਥੋੜੇ ਸਮੇਂ ਵਿੱਚ ਹੀ ਬਹੁਤ ਵੱਡਾ ਨਾਮ ਕਮਾ ਲਿਆ ਸੀ ਇਸੇ ਤਰ੍ਹਾਂ ਹੀ ਹੱਕ ਮੰਗਣ ਵਾਲੇ ਕਿਸਾਨਾਂ ਤੇ ਅੱਤਿਆਚਾਰ ਕਰਨਾ ਸ਼ੁਭਕਰਨ ਵਰਗੇ ਨੌਜਵਾਨਾਂ ਨੂੰ ਧਰਨਿਆਂ ਵਿੱਚ ਕਤਲ ਕਰਵਾ ਦੇਣਾ ਇਹ ਸਰਕਾਰਾਂ ਦਾ ਕੰਮ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੁਢਲਾਡਾ ਹਲਕੇ ਦੇ ਪਿੰਡ ਰਾਮਪੁਰ ਮੰਡੇਰ ਅਤੇ ਬਰੇ ਦੇ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਵਰਕਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਸਮੇਂ ਕੀਤਾ।


COMMERCIAL BREAK
SCROLL TO CONTINUE READING

ਬੁਢਲਾਡਾ ਹਲਕੇ ਦੇ ਪਿੰਡ ਰਾਮਪੁਰ ਮੰਡੇਰ ਅਤੇ ਬਰੇ ਦੇ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਤਾਦਾਦ ਵਿੱਚ ਕਾਂਗਰਸ ਪਾਰਟੀ ਸ਼ਾਮਿਲ ਹੋਏ। ਵਰਕਰਾਂ ਨੂੰ ਹਲਕਾ ਇੰਚਾਰਜ ਰਣਵੀਰ ਕੌਰ ਮੀਆਂ ਦੀ ਅਗਵਾਈ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸ਼ਮੂਲੀਅਤ ਕਰਵਾਈ ਗਈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਹਾਲਾਤ ਤੁਸੀਂ ਦੇਖ ਹੀ ਚੁੱਕੇ ਹੋ ਜੇਕਰ ਇੰਡੀਆ ਅਲਾਇੰਸ ਸੱਤਾ ਦੇ ਵਿੱਚ ਆਵੇਗਾ ਤਾਂ ਦੇਸ਼ ਦੇ ਵਿੱਚ ਹਾਲਾਤ ਸੋਧਰ ਸਕਦੇ ਹਨ ਅਤੇ ਪੰਜਾਬ ਦੇ ਹਾਲਾਤ ਬਹੁਤ ਮਾੜੇ ਹਨ। ਉਹਨਾਂ ਕਿਹਾ ਕਿ ਮੇਰੇ ਪੁੱਤ ਨੇ ਜੋ ਨਾਮ ਕਮਾਇਆ ਪਰ ਉਸ ਨੂੰ ਘਨਾਉਣੀਆਂ ਸਾਜਿਸ਼ਾਂ ਦੇ ਤਹਿਤ ਮੁਕਾ ਦਿੱਤਾ ਗਿਆ ਇਸ ਦੇ ਵਿੱਚ ਸਰਕਾਰਾਂ ਦਾ ਪੂਰਾ ਪੂਰਾ ਹੱਥ ਹੈ।


ਇਹ ਵੀ ਪੜ੍ਹੋ: Rock Garden: ਚੰਡੀਗੜ੍ਹ ਦਾ ਰਾਕ ਗਾਰਡਨ ਦੁਨੀਆ ਭਰ 'ਚ ਮਸ਼ਹੂਰ, ਨੇਕ ਚੰਦ ਨੇ ਕੀਤੀ ਸੀ ਪਹਿਲ, ਜਾਣੋ ਖਾਸੀਅਤ
 


ਉਹਨਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਬਹੁਤ ਵਾਰ ਮਿਲਿਆ ਪਰ ਹੁਣ ਉਹ ਮੈਨੂੰ ਆਪਣੇ ਮੱਥੇ ਵੀ ਨਹੀਂ ਲਾਉਂਦੇ ਕਿਉਂਕਿ ਮੈਂ ਆਪਣੇ ਪੁੱਤਰ ਦਾ ਉਹਨਾਂ ਤੋਂ ਇਨਸਾਫ ਮੰਗਦਾ ਹਾਂ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹੱਕ ਮੰਗਦੇ ਹੋਏ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ ਸ਼ੁਭ ਕਰਨ ਵਰਗੇ ਨੌਜਵਾਨਾਂ ਨੂੰ ਧਰਨਿਆਂ ਦੇ ਵਿੱਚ ਕਤਲ ਕਰ ਦਿੱਤਾ ਜਾਂਦਾ ਹੈ ਪਰ ਫਿਰ ਵੀ ਇਨਸਾਫ ਅਸੀਂ ਕਿਸ ਤੋਂ ਮੰਗ ਰਹੇ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਬਦਮਾਸ਼ੀ ਇੰਨੀ ਜ਼ਿਆਦਾ ਹੈ ਕਿ ਬਦਮਾਸ਼ਾਂ ਨੂੰ ਜੇਲਾਂ ਦੇ ਵਿੱਚ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਬਦਮਾਸ਼ਾਂ ਦੀ ਸੇਵਾ ਕੀਤੀ ਜਾਂਦੀ ਹੈ ਅਤੇ ਉਨਾਂ ਨੂੰ ਕਸਟਡੀ ਦੇ ਵਿੱਚ ਹੀ ਟੈਟੂ ਬਣਵਾਉਣ ਦੇ ਲਈ ਹਵਨ ਕਰਵਾਉਣ ਦੇ ਲਈ ਪੰਡਿਤ ਤੱਕ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਫਿਰ ਅਸੀਂ ਪੰਜਾਬ ਸਰਕਾਰ ਤੋਂ ਕੀ ਉਮੀਦ ਰੱਖ ਸਕਦੇ ਹਾਂ।  


ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਰਜ਼ਾ ਲੈ ਕੇ ਚੱਲ ਰਹੀ ਹੈ ਭਾਰਤ ਸਰਕਾਰ ਕੋਲ ਕੋਈ ਵੀ ਆਪਣਾ ਰੈਵਨਿਊ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਦਿਨ ਬ ਦਿਨ ਕਰਜਾਈ ਕੀਤਾ ਜਾ ਰਿਹਾ ਹੈ । ਉਹਨਾਂ ਸੁਖਬੀਰ ਬਾਦਲ ਤੇ ਗੋਲੀ ਚੱਲਣ ਦੀ ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਹੁਣ ਸਰਕਾਰ ਕਹਿ ਰਹੀ ਹੈ ਸਖਤ ਤੋਂ ਸਖਤ ਕਾਰਵਾਈ ਕਰਾਂਗੇ ਪਰ ਮੇਰੇ ਪੁੱਤ ਦੇ ਕਤਲ ਵੇਲੇ ਸਰਕਾਰ ਇਨੀ ਸੁਸਤ ਕਿਉਂ ਰਹੀ ਉਹਨਾਂ ਇਹਨਾਂ ਗੱਲਾਂ ਦਾ ਹਵਾਲਾ ਦਿੰਦੇ ਹੋਏ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਨਾਲ ਜੁੜ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਦੇ ਹਾਲਾਤ ਸੁਧਾਰੇ ਜਾ ਸਕਣ। 


ਇਹ ਵੀ ਪੜ੍ਹੋ:  SGPC Interim Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ਼ੁਰੂ