Batala news: ਸੁਨਹਿਰੀ ਭਵਿੱਖ ਤੇ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਵਰਗੇ ਵਿਦੇਸ਼ੀ ਮੁਲਕਾਂ ਦੀ ਧਰਤੀ ਉਤੇ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਵਾਰਦਾਤਾਂ ਕਾਰਨ ਸਮੁੱਚੇ ਪੰਜਾਬ ਦੇ ਲੋਕ ਸਦਮੇ ਵਿੱਚ ਹਨ। ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਨਾਲ ਵਾਪਰ ਰਹੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਪਰ ਅੱਜ ਤਾਂ ਬੇਹੱਦ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਕੇਨੈਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਦਿਮਾਗੀ ਨਸ ਫੱਟਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਬਟਾਲਾ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਵਿਖੇ ਲੱਖਾਂ ਰੁਪਏ ਖਰਚ ਕਰਕੇ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਹੋਣਹਾਰ ਨੌਜਵਾਨ ਰਾਜਵਿੰਦਰ ਸਿੰਘ (27) ਦੀ ਬੁੱਧਵਾਰ ਨੂੰ ਅਚਾਨਕ ਦਿਮਾਗੀ ਨਾਲੀ ਫੱਟਣ ਕਾਰਨ ਮੌਤ ਹੋ ਗਈ। 


ਇਹ ਵੀ ਪੜ੍ਹੋ: Punjabi Youth Death in Canada: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ; ਜਨਮ ਦਿਨ ਵਾਲੇ ਦਿਨ ਟੁੱਟਿਆਂ ਦੁੱਖਾਂ ਦਾ ਪਹਾੜ


ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਕਰਮਜੀਤ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕਨੇਡਾ ਤੋਂ ਵੀਜ਼ਾ ਆਇਆ ਹੋਇਆ ਸੀ ਅਤੇ ਵੀਰਵਾਰ ਨੂੰ ਕਨੇਡਾ ਜਾਣ ਲਈ ਜਹਾਜ਼ ਦੀਆਂ ਟਿਕਟਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਅਚਾਨਕ ਬੀਤੀ ਰਾਤ ਜਦੋਂ ਉਸ ਦੇ ਪਰਿਵਾਰਿਕ ਮੈਂਬਰ ਨਾਲ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਵਡਾਲਾ ਬਾਂਗਰ ਵਿੱਚ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵੱਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਵਿੱਚ ਸੇਵਾ ਕਰ ਰਿਹਾ ਸੀ ਕਿ ਅਤੇ ਇਸ ਗਦੇ ਨਾਲ ਹੀ ਪਰਿਵਾਰਿਕ ਮੈਂਬਰਾਂ ਨਾਲ ਸੰਗਤਾਂ ਨੂੰ ਵੰਡਣ ਲਈ ਬਦਾਨੇ ਦੀ ਪੈਕਿੰਗ ਕਰ ਰਹੇ ਸਨ ਕਿ ਇਸ ਦੌਰਾਨ ਉਸ ਦੇ ਚਚੇਰੇ ਭਰਾ ਰਾਜਵਿੰਦਰ ਸਿੰਘ ਦੀ ਨਾਲੀ ਫੱਟਣ ਕਾਰਨ ਨੱਕ ਵਿੱਚੋਂ ਖੂਨ ਆਉਣਾ ਸ਼ੁਰੂ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।


(ਭੋਪਾਲ ਸਿੰਘ ਦੀ ਰਿਪੋਰਟ)


ਇਹ ਵੀ ਪੜ੍ਹੋ:  Punjabi Youth Murder in Canada: ਰਾਏਕੋਟ ਦੇ ਪਿੰਡ ਨੱਥੋਵਾਲ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ