Amritsar News/ਭਰਤ ਸ਼ਰਮਾ:  ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ 3 ਬੇਟੀਆਂ ਹਨ ਜਿਹਨਾਂ ਦਾ ਪਾਲਣ ਪੋਸ਼ਣ ਦੀ ਜਿੰਮੇਵਾਰੀ ਹੁਣ ਉਨ੍ਹਾਂ ਦੀ ਪਤਨੀ 'ਤੇ ਪੈ ਗਈ ਹੈ।  ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਮੇਰੇ ਬੱਚਿਆਂ ਦੀ ਉਮਰ ਇੱਕ 3 ਸਾਲ, 9 ਸਾਲ ਅਤੇ 5 ਸਾਲ ਹੈ।


COMMERCIAL BREAK
SCROLL TO CONTINUE READING

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਵੇਰਕਾ ਦਾ ਵਸਨੀਕ ਸੀ ਅਤੇ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ, ਦਿਨ-ਰਾਤ ਕੰਮ ਕਰਦਾ ਸੀ ਪਰ ਉਸ ਦੀ ਮੌਤ ਤੋਂ ਬਾਅਦ ਕੰਪਨੀ ਵਾਲੇ ਉਸ ਨੂੰ ਘਰ ਛੱਡ ਕੇ ਚਲੇ ਗਏ। ਪਰਿਵਾਰ ਦੀ ਦੇਖਭਾਲ ਕੌਣ ਕਰੇਗਾ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।



ਇਹ ਵੀ ਪੜ੍ਹੋ: Natwar Singh Death: ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਹੋਇਆ ਦੇਹਾਂਤ, PM ਮੋਦੀ ਨੇ ਦੁੱਖ ਪ੍ਰਗਟਾਇਆ 


ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਦਰਅਸਲ ਕਿਹਾ ਜਾ ਰਿਹਾ ਹੈ ਕਿ  ਇੱਕ ਪਾਸੇ ਕੰਮ ਚੱਲ ਰਿਹਾ ਸੀ। ਸਾਥੀਆਂ ਨੇ ਉਸ ਨੂੰ ਛੱਤ ਦੇ ਅੰਦਰੋਂ ਬਾਹਰ ਕੱਢਿਆ ਹੈ। ਇਸ ਮਾਮਲੇ ਬੀਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮ੍ਰਿਤਕ ਦੀ ਪਛਾਣ ਪਦੀਪ ਕੁਮਾਰ ਪੁੱਤਰ ਰਾਜ ਕੁਮਾਰ ਹੈ। ਇਹ ਅਚਾਨਕ ਮੌਤ ਹੋਈ ਹੈ ਅਤੇ ਬਾਕੀ ਪੋਸਟਮਾਰਟਮ ਤੋਂ ਬਾਅਦ ਹੀ ਦੱਸਿਆ ਜਾਵੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਕਿਹਾ ਕਿ ਪਰਿਵਾਰ ਵਾਲਿਆਂ ਦੀ ਸਹਿਮਤੀ ਨਾਲ ਹੀ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Khanna News: ਜੰਮੂ 'ਚ ਫਰਜ਼ੀ DSP ਬਣ ਕੇ ਘੁੰਮਣ ਵਾਲਾ ਖੰਨਾ ਦਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ