Jalandhar Firing News: ਜਲੰਧਰ ਰਾਮਾ ਮੰਡੀ `ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Jalandhar Firing News: ਦੱਸ ਦਈਏ ਕਿ ਰਾਤ ਹੁੰਦੇ ਹੀ ਜਲੰਧਰ ਦੇ ਦਕੋਹ ਇਲਾਕੇ `ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।
Jalandhar Firing News: ਜਲੰਧਰ ਰਾਮਾਮੰਡੀ ਦੇ ਦਕੋਹਾ ਫਾਟਕ ਨੇੜੇ ਕੁਝ ਸਮਾਂ ਪਹਿਲਾਂ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦਰਅਸਲ ਅੱਜ ਦੇਰ ਸ਼ਾਮ ਨੌਜਵਾਨ ਨੂੰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਨੌਜਵਾਨ ਦੀ ਪਿੱਠ 'ਤੇ ਦੋ ਗੋਲੀਆਂ ਲੱਗੀਆਂ ਹਨ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਰਾਤ ਹੁੰਦੇ ਹੀ ਜਲੰਧਰ ਦੇ ਦਕੋਹ ਇਲਾਕੇ 'ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਪਹਿਲਾਂ ਤਾਂ ਇਲਾਕਾ ਨਿਵਾਸੀਆਂ ਨੇ ਸਮਝਿਆ ਕਿ ਪਟਾਕੇ ਫੂਕੇ ਗਏ ਹਨ ਪਰ ਕੁਝ ਸਮੇਂ ਬਾਅਦ ਦੋ ਲੜਕੇ ਬੁਰੀ ਤਰ੍ਹਾਂ ਜ਼ਖਮੀ ਹੋਏ ਦੇਖ ਕੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।
ਦੱਸਿਆ ਜਾ ਰਿਹਾ ਹੈ ਕਿ ਗੋਲੀ ਆਲੂ ਨਾਮ ਦੇ ਨੌਜਵਾਨ ਦੇ ਸਰੀਰ 'ਚ ਡੂੰਘਾਈ 'ਚ ਵੜ ਗਈ ਸੀ, ਜਿਸ ਤੋਂ ਬਾਅਦ ਹੁਣ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਦਿੱਤਾ।
ਇਹ ਵੀ ਪੜ੍ਹੋ: Jalandhar News: STF ਦੀ ਵੱਡੀ ਕਾਰਵਾਈ- ਦੋ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ’ਤੇ ਦੋ ਦਿਨ ਪਹਿਲਾਂ ਵੀ ਹਮਲਾ ਹੋਇਆ ਸੀ। ਜਿਸ ਦੀ ਸ਼ਿਕਾਇਤ ਸੂਰਿਆ ਐਨਕਲੇਵ ਥਾਣੇ ਵਿੱਚ ਕੀਤੀ ਗਈ। ਇਸ ਘਟਨਾ ਦੇ ਦੋ ਦਿਨ ਬਾਅਦ ਅੱਜ ਫਿਰ ਹਮਲਾਵਰਾਂ ਨੇ ਨੌਜਵਾਨ 'ਤੇ ਹਮਲਾ ਕਰ ਦਿੱਤਾ।
ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਮੌਕੇ ਤੋਂ ਦੋ ਗੋਲੀਆਂ ਦੇ ਖੋਲ ਬਰਾਮਦ ਕੀਤੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੱਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਲੜਕਾ ਅਜੇ ਜ਼ਖਮੀ ਹੈ ਅਤੇ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
(ਜਲੰਧਰ ਤੋਂ ਸੁਨੀਲ ਮਹਿੰਦਰੂ ਦੀ ਰਿਪੋਰਟ)
ਇਹ ਵੀ ਪੜ੍ਹੋ: Delhi Air Pollution: ਦਿੱਲੀ 'ਚ ਸਾਹ ਲੈਣਾ ਔਖਾ! ਦੀਵਾਲੀ ਤੋਂ ਬਾਅਦ ਹਵਾ 'ਜ਼ਹਿਰੀਲੀ', AQI 400 ਤੋਂ ਪਾਰ