ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
Trending Photos
Punjab's Zira Liquor factory closed news: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।
ਇਸ ਦੌਰਾਨ ਜ਼ੀਰਾ ਸ਼ਰਾਬ ਫੈਕਟਰੀ (Punjab's Zira Liquor factory news) ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ... ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ..."
ਉਨ੍ਹਾਂ ਕਿਹਾ ਕਿ "ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ..."
ਦੱਸ ਦਈਏ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਸ਼ਰਾਬ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਵੀ ਕੀਤਾ ਜਾ ਗਿਆ ਸੀ।
ਹਾਈ ਕੋਰਟ ਵਿੱਚ ਮੈਨੇਜਮੈਂਟ ਵੱਲੋਂ ਰਿਪੋਰਟਾਂ ਸੌਂਪੀਆਂ ਗਈਆਂ ਸਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰੀਕੇ ਨਾਲ ਪਾਣੀ ਪ੍ਰਦੂਸ਼ਤ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਸੀ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲਿਸ ਵੱਲੋਂ ਉਨ੍ਹਾਂ ਨੁੰ ਫੜਨ ਲਈ ਛਾਪੇਮਾਰੀ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ: Chandigarh Mayor Election Result 2023: ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਨੇ ਨਵੇਂ ਮੇਅਰ
ਇਹ ਵੀ ਪੜ੍ਹੋ: Rahul Gandhi Security Breach: ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ, ਜਾਣੋ ਪੂਰਾ ਮਾਮਲਾ