Zirakpur Firing Update: ਪੁਲਿਸ ਨੇ ਮੌਕੇ ਤੋਂ 4 ਖਾਲੀ ਖੋਲ ਬਰਾਮਦ ਕੀਤੇ ਹਨ। ਗੋਲੀਬਾਰੀ 'ਚ ਦੋ ਨੌਜਵਾਨ ਜ਼ਖਮੀ ਹੋ ਗਏ। ਇਕ ਨੌਜਵਾਨ ਦੇ ਪੱਟ 'ਤੇ ਗੋਲੀ ਲੱਗੀ, ਜਦਕਿ ਦੂਜੇ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ।
Trending Photos
Zirakpur Firing Update: ਪੰਜਾਬ ਦੇ ਜ਼ੀਰਕਪੁਰ ਸ਼ਹਿਰ ਦੇ ਲੋਹਗੜ੍ਹ ਰੋਡ 'ਤੇ (Zirakpur Firing Update) ਸਥਿਤ ਮੈਟਰੋ ਪਲਾਜ਼ਾ ਸ਼ਾਪਿੰਗ ਕੰਪਲੈਕਸ 'ਚ ਸ਼ੁੱਕਰਵਾਰ ਸ਼ਾਮ ਨੂੰ ਹੋਈ ਗੋਲੀਬਾਰੀ ਦੀ ਇੱਕ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਮੌਕੇ ਤੋਂ 4 ਖਾਲੀ ਖੋਲ ਬਰਾਮਦ ਕੀਤੇ ਹਨ। ਗੋਲੀਬਾਰੀ 'ਚ ਦੋ ਨੌਜਵਾਨ ਜ਼ਖਮੀ ਹੋ ਗਏ। ਇਕ ਨੌਜਵਾਨ ਦੇ ਪੱਟ 'ਤੇ ਗੋਲੀ ਲੱਗੀ, ਜਦਕਿ ਦੂਜੇ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ।
ਜ਼ਖ਼ਮੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਬਲਾਚੌਰ ਅਤੇ ਸਤਿੰਦਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਘਟਨਾ ਸਮੇਂ ਸਤਿੰਦਰ ਸਿੰਘ ਗੱਡੀ ਚਲਾ ਰਿਹਾ ਸੀ, ਜਦਕਿ ਇੰਦਰਜੀਤ ਸਿੰਘ ਨਾਲ ਵਾਲੀ ਸੀਟ 'ਤੇ ਬੈਠਾ ਸੀ। ਪੁਲਿਸ ਇਸ ਮਾਮਲੇ ਨੂੰ ਗੈਂਗਸਟਰਾਂ ਨਾਲ ਜੋੜ ਕੇ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Ludhiana Murder Case: NRI ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, 6 ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਪੁਲਿਸ ਨੂੰ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਮਾਮਲਾ ਇੱਕ ਲੜਕੀ ਨਾਲ ਜੁੜਿਆ ਹੋਇਆ ਹੈ। ਐਸਪੀ ਮਨਪ੍ਰੀਤ ਸਿੰਘ ਗ੍ਰਾਮੀਣ, ਡੀਐਸਪੀ ਵਿਕਰਮ ਬਰਾੜ ਅਤੇ ਐਸਐਚਓ ਸਿਮਰਜੀਤ ਸਿੰਘ ਸ਼ੇਰਗਿੱਲ ਜਾਂਚ ਲਈ ਮੌਕੇ ’ਤੇ ਪੁੱਜੇ ਸਨ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 34 ਅਤੇ ਅਸਲਾ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚਸ਼ਮਦੀਦਾਂ ਨੇ ਦੱਸਿਆ ਹੈ ਕਿ ਜਦੋਂ ਪੀੜਤ ਮੈਟਰੋ ਪਲਾਜ਼ਾ ਕੋਲ ਪਹੁੰਚੇ ਤਾਂ ਕਰੀਬ 10 ਮਿੰਟ ਬਾਅਦ ਮੁਲਜ਼ਮ ਲੋਹਗੜ੍ਹ ਵਾਲੇ ਪਾਸਿਓਂ ਇਕ ਹੋਰ ਸਵਿਫਟ ਗੱਡੀ ਵਿਚ ਆਏ। ਉਹ ਕਾਰ ਪਾਰਕਿੰਗ ਵਿੱਚ ਰੱਖ ਕੇ ਮੁਲਜ਼ਮਾਂ ਦਾ ਇੰਤਜ਼ਾਰ ਕਰਦਾ ਰਿਹਾ। ਜਦੋਂ ਪੀੜਤ ਉੱਥੋਂ ਜਾਣ ਲੱਗੇ ਤਾਂ ਉਨ੍ਹਾਂ ਨੇ ਆਪਣੀ ਕਾਰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਜ਼ੀਰਕਪੁਰ ਸ਼ਹਿਰ ਦੇ ਲੋਹਗੜ੍ਹ ਰੋਡ 'ਤੇ (Zirakpur Firing Update) ਪੀੜਤਾ ਨੇ ਕਾਰ ਨਾ ਰੋਕੀ ਤਾਂ ਮੁਲਜ਼ਮਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ: Punjab Accident News: ਭਿਆਨਕ ਸੜਕ ਹਾਦਸੇ 'ਚ 32 ਸਾਲਾਂ ਵਿਅਕਤੀ ਦੀ ਹੋਈ ਮੌਤ; ਮਾਪਿਆਂ ਦਾ ਰੋ-ਰੋ ਬੁਰਾ ਹਾਲ
(ਮਨੀਸ਼ ਸ਼ੰਕਰ ਦੀ ਰਿਪੋਰਟ)