ਨਹੀਂ ਰਹੇ ਪੰਜਾਬੀ ਅਦਾਕਾਰਾ ਦਲਜੀਤ ਕੌਰ
ਦਲਜੀਤ ਕੌਰ ਦੀ ਮੌਤ ਤੋਂ 2 ਦਿਨ ਪਹਿਲਾਂ ਹੀ ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦਿਹਾਂਤ ਹੋ ਗਿਆ ਸੀ।
Punjabi actress Daljit Kaur death news: ਪੰਜਾਬੀ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਇੱਕ ਸਮਾਂ ਸੀ ਜੱਦੋਂ ਦਲਜੀਤ ਨੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ ਅਤੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ।
ਦੱਸ ਦਈਏ ਕਿ 69 ਸਾਲ ਦੀ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। Punjabi actress Daljit Kaur ਦੀ death ਦੀ news ਸਾਹਮਣੇ ਆਉਣ ਤੋਂ ਬਾਅਦ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਕੋਈ ਬੱਚਾ ਨਹੀਂ ਸੀ।ਸਾਲ 2001 ਵਿੱਚ, ਦਲਜੀਤ ਕੌਰ ਨੇ ਫ਼ਿਲਮੀ ਜਗਤ ਵਿੱਚ ਦੁਬਾਰਾ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਉਹ ਮਾਂ ਅਤੇ ਹੋਰ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਉਂਨ੍ਹਾ ਨੇ ਪੰਜਾਬੀ ਫਿਲਮ 'ਸਿੰਘ ਵਰਸਿਜ਼ ਕੌਰ' ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਵੀ ਨਿਭਾਇਆ ਸੀ।
ਗੌਰਤਲਬ ਹੈ ਕਿ ਦਲਜੀਤ ਕਬੱਡੀ ਅਤੇ ਹਾਕੀ ਦੀ ਕੌਮੀ ਖਿਡਾਰਨ ਵੀ ਸਨ ਹਾਲਾਂਕਿ ਪਿਛਲੇ ਕੁਝ ਸਾਲਾਂ ਤੋਂ ਉਹ ਗੰਭੀਰ ਮਾਨਸਿਕ ਰੋਗ ਤੋਂ ਪੀੜਤ ਸਨ। ਇਸ ਕਰਕੇ ਉਨ੍ਹਾਂ ਨੂੰ ਮੁੰਬਈ ਤੋਂ ਲੁਧਿਆਣਾ ਲੈ ਕੇ ਗਏ ਸੀ ਅਤੇ ਕਸਬਾ ਗੁਰੂਸਰ ਸੁਧਾਰ ਬਾਜ਼ਾਰ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਰਹਿਣ ਲੱਗੇ ਸਨ।
ਦੱਸਿਆ ਜਾ ਰਿਹਾ ਹੈ ਕਿ ਦਲਜੀਤ ਕੌਰ ਨੂੰ ਆਪਣੇ ਜੀਵਨ ਬਾਰੇ ਕਾਫ਼ੀ ਚੀਜ਼ਾਂ ਯਾਦ ਨਹੀਂ ਸੀ। ਵੀਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਂਹ ਲਏ ਅਤੇ ਦੁਨੀਆਂ ਨੂੰ ਅਲਵਿਦਾ ਕਹਿ ਗਏ। ਦਲਜੀਤ ਕੌਰ ਦਾ ਪਰਿਵਾਰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਐਤੀਆਣਾ ਦਾ ਵਸਨੀਕ ਸੀ ਜਦਕਿ ਉਨ੍ਹਾਂ ਦਾ ਕਾਰੋਬਾਰ ਪੱਛਮੀ ਬੰਗਾਲ ਵਿੱਚ ਸੀ।
ਹੋਰ ਪੜ੍ਹੋ: Car Accident: ਕਿਸ਼ਤਵਾੜ 'ਚ ਵਾਪਰਿਆ ਭਿਆਨਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ, 8 ਦੀ ਮੌਤ
ਦਲਜੀਤ ਕੌਰ ਦਾ ਜਨਮ 1953 ਵਿੱਚ ਸਿਲੀਗੁੜੀ ਵਿਖੇ ਹੋਇਆ ਸੀ ਅਤੇ ਪਿਛਲੇ 12 ਸਾਲਾਂ ਤੋਂ ਉਹ ਕਸਬਾ ਗੁਰੂਸਰ ਸੁਧਾਰ ਬਾਜ਼ਾਰ ਵਿੱਚ ਆਪਣੇ ਚਚੇਰੇ ਭਰਾ ਹਰਜਿੰਦਰ ਸਿੰਘ ਖੰਗੂੜਾ ਦੇ ਘਰ 'ਚ ਰਹਿ ਰਹੇ ਸਨ।
ਪਿਛਲੇ 2 ਦਿਨਾਂ 'ਚ ਇਹ ਪੰਜਾਬੀ ਇੰਡਸਟਰੀ ਤੋਂ ਦੂਜੀ ਮੰਦਭਾਗੀ ਖ਼ਬਰ ਹੈ। ਇਸ ਤੋਂ ਪਹਿਲਾਂ ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ ਤੇ ਉਨ੍ਹਾਂ ਦੀ ਮੌਤ ਆਪਣੇ ਪੁੱਤ ਦੇ ਵਿਆਹ ਤੋਂ 2 ਦਿਨ ਪਹਿਲਾਂ ਹੀ ਹੋਈ।
ਹੋਰ ਪੜ੍ਹੋ: Gas Cylinder: LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਬਦਲਾਅ, ਹਰ ਗਾਹਕ ਨੂੰ ਮਿਲੇਗਾ ਇਹ ਫਾਇਦਾ...