ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਆਪਣੀ ਭੈਣ ਨਾਲ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਵੇਖੋ ਤਸਵੀਰਾਂ
Satinder Satti At Sri Darbar Sahib- ਪੰਜਾਬੀ ਅਦਾਕਾਰਾ ਤੇ ਗਾਇਕਾ ਸਤਿੰਦਰ ਸੱਤੀ ਭਾਵੇਂ ਪੰਜਾਬ ਤੋਂ ਬਾਹਰ ਰਹਿੰਦੀ ਹੈ ਪਰ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫ਼ੈਨਜ਼ ਨਾਲ ਜੁੜੀ ਹੋਈ ਹੈ। ਉੇਹ ਹਰ ਰੋਜ਼ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਸਤਿੰਦਰ ਸੱਤੀ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ `ਤੇ ਆਪਣੇ ਫੈਨਜ਼ ਨੂੰ ਸਮੇਂ ਸਮੇਂ `ਤੇ ਮੋਟੀਵੇਟ ਕਰਨ ਲਈ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ ਪਰ ਅੱਜ Satinder Satti ਗੁਰੁ ਕੀ ਨਗਰੀ ਅੰਮ੍ਰਿਤਸਰ ਪਹੁੰਚੀ ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ।
Satinder Satti At Sri Darbar Sahib: ਪੰਜਾਬੀ ਇੰਡਸਟਰੀ ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ (Satinder Satti) ਆਪਣੇ ਹੱਸਮੁੱਖ ਸੁਭਾਅ ਤੇ ਆਪਣੀ ਚੰਗੀ ਅਦਾਕਾਰੀ ਲਈ ਜਾਣੀ ਜਾਂਦੀ ਹੈ। ਸਤਿੰਦਰ ਸੱਤੀ ਪੰਜਾਬੀ ਇੰਡਸਟਰੀ ਦਾ ਜਾਣਿਆ ਪਛਾਣਿਆ ਚਿਹਰਾ ਹੈ। ਉਹ ਇੱਕ ਸਫ਼ਲ ਅਦਾਕਾਰਾ, ਐਂਕਰ ਤੇ ਮੋਟੀਵੇਸ਼ਨਲ ਸਪੀਕਰ ਹੈ। ਉਹ ਇੰਨੀਂ ਦਿਨੀਂ ਪੰਜਾਬ ‘ਚ ਹੈ। ਇਸ ਦੌਰਾਨ ਸਤਿੰਦਰ ਸੱਤੀ ਗੁਰੁ ਕੀ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ। ਅਦਾਕਾਰਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਸੱਤੀ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
Satinder Satti At Sri Darbar Sahib: ਵੇਖੋ Video -----
ਇਸ ਦੇ ਨਾਲ ਹੀ ਸਤਿੰਦਰ ਸੱਤੀ (Satinder Satti) ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਆਪਣੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਭੈਣ ਦੇ ਨਾਲ ਖੜੀ ਨਜ਼ਰ ਆ ਰਹੀ ਹੈ। ਗੌਰਤਲਬ ਹੈ ਕਿ ਸਤਿੰਦਰ ਸੱਤੀ ਕੈਨੇਡਾ ‘ਚ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇੰਨੀਂ ਦਿਨੀਂ ਉਹ ਛੁੱਟੀਆਂ ਮਨਾਉਣ ਕੈਨੇਡਾ ਤੋਂ ਪੰਜਾਬ ਆਈ ਹੈ।
ਇਹ ਵੀ ਪੜ੍ਹੋ : Punjab road accident: ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 3 ਦੀ ਮੌਤ, 4 ਜ਼ਖਮੀ
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਸਤਿੰਦਰ ਸੱਤੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਫੈਨਜ਼ ਲਈ ਇੱਕ ਮੋਟੀਵੇਸ਼ਨਲ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਤਿੰਦਰ ਸੱਤੀ ਨੇ ਇੱਕ ਖ਼ਾਸ ਕੈਪਸ਼ਨ ਵੀ ਲਿਖਿਆ ਹੈ। ਸਤਿੰਦਰ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "Dream Big and Work Hard ਯਾਨੀ ਕਿ ਵੱਡੇ ਸੁਫ਼ਨੇ ਦੇਖੋ ਅਤੇ ਉਸ ਲਈ ਜੀ ਤੋੜ ਮਿਹਨਤ ਕਰੋ"