ਪੰਜਾਬੀਆਂ ਲਈ ਮਾਣ ਦੀ ਗੱਲ! ਆਸਟ੍ਰੇਲੀਆ `ਚ ਪਹਿਲੀਆਂ 10 ਭਾਸ਼ਾਵਾਂ `ਚ ਪੰਜਾਬੀ ਸ਼ਾਮਲ
ਆਸਟ੍ਰੇਲੀਆ ’ਚ ਆ ਕੇ ਰਹਿ ਰਹੇ ਪੰਜਾਬ ਦੇ ਲੋਕਾਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਨਾਲ ਜੋੜੇ ਰੱਖਣ ਲਈ ਉਥੋਂ ਦੀ ਸਰਕਾਰ ਵੱਲੋਂ ਪੰਜਾਬੀ ਵਿਸ਼ੇ ਨੂੰ ਇੱਕ ਵੱਖਰੀ ਮਾਨਤਾ ਦਿੱਤੀ ਗਈ ਹੈ।
Punjabi among first 10 languages in Australia news: ਪੰਜਾਬੀਆਂ ਲਈ ਆਸਟ੍ਰੇਲੀਆ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੀ ਪਹਿਲੀਆਂ 10 ਭਾਸ਼ਾਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕੀਤਾ ਗਿਆ ਹੈ।
ਪੁਰਾਣੇ ਸਮੇਂ ਤੋਂ ਹੀ ਪੰਜਾਬ ਦੇ ਲੋਕ ਪਰਵਾਸ ਵਿੱਚ ਦਿਲਚਸਪੀ ਰੱਖਦੇ ਹਨ ਅਤੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਆਪਣੀ ਵੱਖਰੀ ਭਾਸ਼ਾ ਲਈ ਜਾਣੇ ਜਾਂਦੇ ਹਨ। ਇਸ ਕਰਕੇ ਵੱਖਰੇ-ਵੱਖਰੇ ਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਨੂੰ ਇੱਕ ਵੱਖਰੀ ਪਛਾਣ ਮਿਲਦੀ ਹੈ। ਇਸ ਦੌਰਾਨ ਪੰਜਾਬੀ ਭਾਸ਼ਾ ਦਾ ਆਸਟ੍ਰੇਲੀਆ ਵਿੱਚ ਵੀ ਮਾਣ ਵਧ ਗਿਆ ਹੈ।
ਦੱਸ ਦਈਏ ਕਿ ਆਸਟ੍ਰੇਲੀਆ ਵਿੱਚ ਪੰਜਾਬੀ ਭਾਸ਼ਾ ਨੂੰ ਉਥੋਂ ਦੀਆਂ ਪਹਿਲੀਆਂ 10 ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਤਹਿਤ ਹੁਣ ਆਸਟ੍ਰੇਲੀਆ ਵਿੱਚ ਰਹਿਣ ਵਾਲੇ ਸਕੂਲੀ ਵਿਦਿਆਰਥੀ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹ ਸਕਣਗੇ ਅਤੇ ਵਿਦੇਸ਼ਾਂ ਤੋਂ ਆਏ ਲੋਕ ਵੀ ਆਸਟ੍ਰੇਲੀਆ ਵਿੱਚ ਪੰਜਾਬੀ ਭਾਸ਼ਾ ਨਾਲ ਜੁੜੇ ਰਹਿ ਸਕਦੇ ਹਨ।
ਦੱਸਣਯੋਗ ਹੈ ਕਿ ਆਸਟ੍ਰੇਲੀਆ ’ਚ ਆ ਕੇ ਰਹਿ ਰਹੇ ਪੰਜਾਬ ਦੇ ਲੋਕਾਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਨਾਲ ਜੋੜੇ ਰੱਖਣ ਲਈ ਉਥੋਂ ਦੀ ਸਰਕਾਰ ਵੱਲੋਂ ਪੰਜਾਬੀ ਵਿਸ਼ੇ ਨੂੰ ਇੱਕ ਵੱਖਰੀ ਮਾਨਤਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪਹਿਲੀਆਂ 10 ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਹੁਣ ਸਕੂਲੀ ਵਿਦਿਆਰਥੀ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਦਾ ਵਿਸ਼ਾ ਰੱਖ ਕੇ ਉਸ ਦੀ ਪੜ੍ਹਾਈ ਕਰ ਸਕਣਗੇ।
ਮਿਲੀ ਜਾਣਕਾਰੀ ਮੁਤਾਬਕ ਆਸਟ੍ਰੇਲੀਆ ਦੇ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਪੜ੍ਹਾਉਣ ਲਈ ਹਫ਼ਤੇ ਦਾ ਆਖ਼ਰੀ ਦਿਨ ਮਿੱਥਿਆ ਗਿਆ ਹੈ। ਇਸ ਦੇ ਤਹਿਤ ਅਧਿਆਪਕਾਂ ਵੱਲੋਂ ਹਫ਼ਤੇ ਦੇ ਆਖ਼ਰੀ ਦਿਨ ਪੂਰੇ ਹਫ਼ਤੇ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਆਏ ਆਸਟ੍ਰੇਲੀਆ 'ਚ ਰਹਿ ਰਹੇ ਲੋਕ ਆਪਣੀ ਮਾਂ ਬੋਲੀ ਭਾਸ਼ਾ ਨਾਲ ਜੁੜੇ ਰਹਿ ਸਕਣਗੇ।
ਹੋਰ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ 'ਤੇ ਇਨਕਮ ਟੈਕਸ ਨੇ ਮਾਰੀ ਰੇਡ!
(Apart from news of Punjabi being included among first 10 languages in Australia, stay tuned to Zee PHH for more updates)