Surinder Shinda admitted in Hospital: ਮਕਬੂਲ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਤ ਨਾਜ਼ੁਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।


COMMERCIAL BREAK
SCROLL TO CONTINUE READING

ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਇੱਕ ਆਪ੍ਰੇਸ਼ਨ ਕਰਵਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਇੰਨਫੈਕਸ਼ਨ ਕਾਫੀ ਵਧ ਗਿਆ। ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਹ ਵੈਟੀਲੇਟਰ ਉਤੇ ਹਨ। ਉਨ੍ਹਾਂ ਕਿਹਾ ਕਿ ਛਿੰਦਾ ਦਾ ਲੋਕ ਸਭਾ ਮੈਂਬਰ ਤੇ ਰਾਜ ਗਾਇਕ ਹੰਸ ਰਾਜ ਹੰਸ ਵੀ ਹਾਲ ਜਾਨਣ ਆਏ ਸਨ।



ਸ਼ਿੰਦਾ ਨੇ 'ਪੁੱਤ ਜੱਟਾਂ ਦੇ', 'ਟਰੱਕ ਬਿੱਲੀਆ', 'ਬਲਬੀਰੋ ਭਾਬੀ', 'ਕੇਹਰ ਸਿੰਘ ਦੀ ਮੌਤ' ਆਦਿ ਕਈ ਹਿੱਟ ਗੀਤ ਦਿੱਤੇ ਹਨ। ਸ਼ਿੰਦਾ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ। ਸ਼ਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਦੇ ਗੁਰ ਦਿੱਤੇ ਹਨ।


ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ