Punjabi Girl Missing News: ਸਾਊਦੀ ਅਰਬ `ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
Punjabi Girl Missing News: ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਲੜਕੀਆਂ 2 ਮਈ ਨੂੰ ਯੂਏਈ ਪਹੁੰਚੀਆਂ ਸਨ। ਦੋਵਾਂ ਕੋਲ ਟੂਰਿਸਟ ਵੀਜ਼ਾ ਸੀ, ਜੋ ਸਿਰਫ਼ ਇੱਕ ਮਹੀਨੇ ਲਈ ਵੈਧ ਸੀ। ਇਨ੍ਹਾਂ ਕੁੜੀਆਂ ਨੂੰ 2 ਜੂਨ ਤੱਕ ਵਾਪਸ ਆਉਣਾ ਚਾਹੀਦਾ ਸੀ।
Punjabi Girl Missing News: ਯੂਏਈ ਵਿੱਚ ਪੰਜਾਬ ਦੀਆਂ 2 ਹੋਰ ਲੜਕੀਆਂ ਦੇ ਲਾਪਤਾ (Punjabi Girl Missing News) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਲੜਕੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਸੰਪਰਕ ਨਹੀਂ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਭਾਰਤ ਆਬੂ ਧਾਬੀ ਵਿੱਚ ਇਸ ਬਾਰੇ ਸੁਚੇਤ ਕਰਨ ਅਤੇ ਉਹ ਜਲਦੀ ਤੋਂ ਜਲਦੀ ਇਨ੍ਹਾਂ ਲੜਕੀਆਂ ਦੀ ਜਾਣਕਾਰੀ ਸਾਂਝੀ ਕਰਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਦੋਵੇਂ ਲੜਕੀਆਂ ਦੀ ਪਛਾਣ ਮਨਪ੍ਰੀਤ ਕੌਰ (25) ਅਤੇ ਹਰਪ੍ਰੀਤ ਕੌਰ (21) ਵਜੋਂ ਹੋਈ ਹੈ। ਇਹ ਦੋਵੇਂ ਲੜਕੀਆਂ 2 ਮਈ 2023 ਨੂੰ ਕੰਮ ਲਈ ਯੂਏਈ ਦੇ ਸ਼ਾਰਜਾਹ (UAE Sharjah) ਗਈਆਂ ਸਨ। ਕਰੀਬ ਡੇਢ ਮਹੀਨੇ ਤੋਂ ਦੋਵੇਂ ਲੜਕੀਆਂ ਆਪਣੇ ਪਰਿਵਾਰਾਂ ਨਾਲ ਗੱਲਬਾਤ ਕਰ ਰਹੀਆਂ ਸਨ ਪਰ ਪਿਛਲੇ ਇੱਕ ਹਫਤੇ ਤੋਂ ਉਨ੍ਹਾਂ ਦਾ ਫੋਨ 'ਤੇ ਕੋਈ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਪਰਿਵਾਰ ਚਿੰਤਾ 'ਚ ਹਨ।
ਇਹ ਵੀ ਪੜ੍ਹੋ: Russia News: ਮਾਸਕੋ ਦੇ ਸ਼ਾਪਿੰਗ ਮਾਲ 'ਚ ਗਰਮ ਪਾਣੀ ਦੀ ਪਾਈਪ ਫਟਿਆ; 4 ਦੀ ਮੌਤ, 10 ਜ਼ਖ਼ਮੀ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਲੜਕੀਆਂ 2 ਮਈ ਨੂੰ ਯੂਏਈ ਪਹੁੰਚੀਆਂ ਸਨ। ਦੋਵਾਂ ਕੋਲ ਟੂਰਿਸਟ ਵੀਜ਼ਾ ਸੀ, ਜੋ ਸਿਰਫ਼ ਇੱਕ ਮਹੀਨੇ ਲਈ ਵੈਧ ਸੀ। ਇਨ੍ਹਾਂ ਕੁੜੀਆਂ ਨੂੰ 2 ਜੂਨ ਤੱਕ ਵਾਪਸ ਆਉਣਾ ਚਾਹੀਦਾ ਸੀ। ਪਰਿਵਾਰ ਨੂੰ ਖਦਸ਼ਾ ਹੈ ਕਿ ਇਹ ਦੋਵੇਂ ਲੜਕੀਆਂ ਗਲਤ ਹੱਥਾਂ 'ਚ ਗਈਆਂ ਹੋ ਸਕਦੀਆਂ ਹਨ।
ਰਿਪੋਰਟ ਦੇ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਦੁਬਈ ਵਿੱਚ ਲਾਪਤਾ (Punjab Girl Missing News) ਹੋਣ ਜਾਂ ਅਗਵਾ ਹੋਣ ਵਾਲੀਆਂ ਇਹ ਪਹਿਲੀਆਂ ਕੁੜੀਆਂ ਨਹੀਂ ਹਨ। ਪੰਜਾਬ ਦੇ ਗਲਤ ਏਜੰਟਾਂ ਦੀ ਆੜ ਵਿੱਚ ਕਈ ਮੁਟਿਆਰਾਂ ਅਤੇ ਨੌਜਵਾਨ ਦੁਬਈ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ। ਹਾਲ ਹੀ ਵਿੱਚ ਕੁਲਦੀਪ ਧਾਰੀਵਾਲ ਨੇ ਦੁਬਈ ਤੋਂ ਇੱਕ ਲੜਕੀ ਨੂੰ ਛੁਡਵਾਇਆ ਅਤੇ ਪਰਿਵਾਰ ਨਾਲ ਮਿਲਾਇਆ।