Kapurthala news: ਕਪੂਰਥਲਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਮਿ੍ਤਕ ਦੀ ਮਾਤਾ ਦਾ ਕਹਿਣਾ, "ਅੰਨ੍ਹੇਵਾਹ ਵਿਕ ਰਿਹਾ ਨਸ਼ਾ"
Advertisement

Kapurthala news: ਕਪੂਰਥਲਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਮਿ੍ਤਕ ਦੀ ਮਾਤਾ ਦਾ ਕਹਿਣਾ, "ਅੰਨ੍ਹੇਵਾਹ ਵਿਕ ਰਿਹਾ ਨਸ਼ਾ"

Punjabi news: ਮ੍ਰਿਤਕਾ ਦੀ ਮਾਤਾ ਨੇ ਕਿਹਾ ਕਿ ਇਲਾਕੇ ਵਿੱਚ ਨਸ਼ੇ ਅੰਨ੍ਹੇਵਾਹ ਵਿਕ ਰਹੇ ਹਨ, ਸਰਕਾਰ ਅਤੇ ਪ੍ਰਸ਼ਾਸਨ ਇਸ ਦੀ ਰੋਕਥਾਮ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਇਆ ਹੈ, ਹਰ ਰੋਜ਼ ਮਾਵਾਂ ਦੇ ਪੁੱਤ ਮਰ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ।

 

Kapurthala news: ਕਪੂਰਥਲਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਮਿ੍ਤਕ ਦੀ ਮਾਤਾ ਦਾ ਕਹਿਣਾ, "ਅੰਨ੍ਹੇਵਾਹ ਵਿਕ ਰਿਹਾ ਨਸ਼ਾ"

Kapurthala Man died due to overdose of drugs news: ਪੰਜਾਬ 'ਚ ਆਏ ਦਿਨ ਨਸ਼ੇ ਕਰਕੇ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹਾ ਇੱਕ ਹੋਰ ਮਾਮਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣਾ ਅਧੀਨ ਪੈਂਦੇ ਪਿੰਡ ਮੋਠਾਂਵਾਲ ਤੋਂ ਆਇਆ ਹੈ ਜਿੱਥੇ ਕੁਝ ਨੌਜਵਾਨਾਂ ਨਾਲ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਲਾਂਕਿ ਪਰਿਵਾਰ ਵੱਲੋਂ ਓਵਰਡੋਜ਼ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਗਿਆ ਅਤੇ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਉਕਤ ਨੌਜਵਾਨ ਆਪਣੇ ਕਿਸੇ ਦੋਸਤ ਨਾਲ ਮੋਟਰਸਾਈਕਲ 'ਤੇ ਗਿਆ ਸੀ ਪਰ ਦੇਰ ਰਾਤ ਤੱਕ ਘਰ ਨਹੀਂ ਪਰਤਿਆ ਸੀ। ਰਿਸ਼ਤੇਦਾਰਾਂ ਵੱਲੋਂ ਉਸ ਦੀ ਕਾਫੀ ਭਾਲ ਕੀਤੀ ਗਈ ਸੀ ਪਰ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਅਗਲੇ ਦਿਨ ਉਸ ਦਾ ਮੋਟਰਸਾਈਕਲ ਅਤੇ ਨੌਜਵਾਨ ਦੋਸਤਾਂ ਦੀ ਮੋਟਰ ਤੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਤੇ ਉਸ ਦੇ ਕੋਲ ਇੱਕ ਸਰਿੰਜ ਵੀ ਬਰਾਮਦ ਹੋਈ। 

ਰਿਸ਼ਤੇਦਾਰਾਂ ਨੇ ਉਸ ਨੂੰ ਤੁਰੰਤ ਕਪੂਰਥਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਜਿੱਥੇ ਡਾਕਟਰ ਨੇ ਉਕਤ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨਾਂ ’ਤੇ ਦੋ ਭਰਾਵਾਂ ਸਣੇ 3 ਵਿਅਕਤੀਆਂ ਖ਼ਿਲਾਫ਼ ਧਾਰਾ 304 ਅਤੇ 34 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਵਾਸੀ ਪਿੰਡ ਕਢਲ ਕਲਾਂ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਬੀਤੀ 21 ਜੁਲਾਈ ਨੂੰ ਸ਼ਾਮ 7.30 ਵਜੇ ਦੇ ਕਰੀਬ ਪਿੰਡ ਕਢਲ ਕਲਾਂ ਦਾ ਰਹਿਣ ਵਾਲਾ ਸਰਵਣ ਸਿੰਘ ਉਸ ਦੇ ਲੜਕੇ ਜਗਜੀਤ ਸਿੰਘ ਨੂੰ ਘਰੋਂ ਬੁਲਾ ਕੇ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ ਸੀ। ਜਦੋਂ ਦੇਰ ਰਾਤ ਤੱਕ ਉਸ ਦਾ ਲੜਕਾ ਘਰ ਵਾਪਸ ਨਾ ਆਇਆ ਤਾਂ ਉਸ ਨੇ ਆਪਣੇ ਪੁੱਤਰ ਦੀ ਭਾਲ ਕੀਤੀ ਪਰ ਉਸ ਦਾ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। 

ਅਗਲੇ ਦਿਨ ਜਦੋਂ ਉਹ ਸਵੇਰੇ ਪਿੰਡ ਮੋਠਾਂਵਾਲ ਵੱਲ ਜਾ ਰਿਹਾ ਸੀ ਤਾਂ ਇੰਦਰਜੀਤ ਸਿੰਘ ਉਰਫ ਭਿੰਦਾ ਅਤੇ ਉਸ ਦਾ ਭਰਾ ਨਿਰਮਲਜੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਨਾਨੋ ਮੱਲੀਆਂ ਆਪਣੀ ਮੋਟਰ ਵਾਲੀ ਸਾਈਡ ਤੋਂ ਪੈਦਲ ਆ ਰਹੇ ਸਨ ਅਤੇ ਬਹੁਤ ਘਬਰਾਏ ਹੋਏ ਸਨ। ਦੋਵੇਂ ਭਰਾ ਉਸ ਤੋਂ ਅੱਖਾਂ ਬਚਾ ਕੇ ਚਲੇ ਗਏ ਅਤੇ ਜਦੋਂ ਉਸ ਨੇ ਮੋਟਰ ’ਤੇ ਜਾ ਕੇ ਦੇਖਿਆ ਤਾਂ ਇੰਦਰਜੀਤ ਸਿੰਘ ਦੀ ਮੋਟਰ ’ਤੇ ਉਸ ਦੇ ਲੜਕੇ ਦਾ ਮੋਟਰਸਾਈਕਲ ਪਿਆ ਸੀ ਅਤੇ ਪੁੱਤਰ ਵੀ ਉਥੇ ਹੀ ਬੇਹੋਸ਼ੀ ਦੀ ਹਾਲਤ ’ਚ ਪਿਆ ਸੀ। ਉਸ ਦੇ ਕੋਲ ਇੱਕ ਸਰਿੰਜ ਪਈ ਸੀ। 

ਇਹ ਵੀ ਪੜ੍ਹੋ: Punjab News: 'ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਸਾਜ਼ਿਸ਼ੀ ਦਖ਼ਲਅੰਦਾਜ਼ੀ ਕਰ ਰਹੀ ਪੰਜਾਬ ਸਰਕਾਰ', SGPC ਪ੍ਰਧਾਨ ਦਾ ਬਿਆਨ 

(For more Punjabi news apart from Kapurthala Man died due to overdose of drugs news, stay tuned to Zee PHH)

Trending news