Punjab News: ਡਾਕਟਰਾਂ ਦੀ ਘਾਟ ਨਾਲ ਜੂਝ ਰਿਹਾ ਹੈ ਸਰਹੱਦੀ ਕਸਬਾ ਕਲਾਨੌਰ ਦਾ ਸਰਕਾਰੀ ਹਸਪਤਾਲ!
Advertisement
Article Detail0/zeephh/zeephh1660258

Punjab News: ਡਾਕਟਰਾਂ ਦੀ ਘਾਟ ਨਾਲ ਜੂਝ ਰਿਹਾ ਹੈ ਸਰਹੱਦੀ ਕਸਬਾ ਕਲਾਨੌਰ ਦਾ ਸਰਕਾਰੀ ਹਸਪਤਾਲ!

ਐਮਰਜੈਂਸੀ ਵਿੱਚ ਦਵਾਈ ਲੈਣ ਆਏ ਮਰੀਜ਼ਾਂ ਨੂੰ ਜਦੋਂ ਪਤਾ ਲੱਗਿਆ ਕਿ ਐਮਰਜੈਂਸੀ ਵਿੱਚ ਕੋਈ ਵੀ ਡਾਕਟਰ ਮੌਜੂਦ ਨਹੀਂ ਹੈ ਤਾਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। 

Punjab News: ਡਾਕਟਰਾਂ ਦੀ ਘਾਟ ਨਾਲ ਜੂਝ ਰਿਹਾ ਹੈ ਸਰਹੱਦੀ ਕਸਬਾ ਕਲਾਨੌਰ ਦਾ ਸਰਕਾਰੀ ਹਸਪਤਾਲ!

Kalanaur Gurdaspur Civil hospital, Punjabi News: ਸਰਕਾਰਾਂ ਵੱਲੋਂ ਲੋਕਾਂ ਨਾਲ ਵਧੀਆ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਅਤੇ ਸਰਕਾਰਾਂ ਕਿਸੇ ਹੱਦ ਤੱਕ ਉਹ ਵਾਅਦੇ ਪੂਰੇ ਵੀ ਕਰਦੀਆਂ ਹਨ ਪਰ ਜ਼ਮੀਨੀ ਸਤਰ ਤੇ ਸਰਕਾਰੀ ਹਸਪਤਾਲਾਂ 'ਚ ਡਾਕਟਰ, ਜਿਹਨਾਂ ਦੀ ਡਿਊਟੀਆਂ ਹੁੰਦੀਆਂ ਹਨ, ਉਹ ਆਪਣੀ ਡਿਊਟੀ ਜਿੰਮੇਦਾਰੀ ਨਾਲ ਨਹੀਂ ਨਿਭਾਉਂਦੇ ਜਿਸਦਾ ਖਮਿਆਜ਼ਾ ਸਰਕਾਰਾਂ ਨੂੰ ਭੁਗਤਨਾ ਪੈਂਦਾ ਹੈ। 

ਇਸੇ ਤਰ੍ਹਾਂ ਦਾ ਇੱਕ ਮਾਮਲਾ ਦੇਰ ਰਾਤ ਦੇਖਣ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਸਿਵਲ ਹਸਪਤਾਲ ਤੋਂ ਦੇਖਣ ਨੂੰ ਮਿਲਿਆ ਹੈ ਜਿੱਥੇ ਪਹਿਲਾਂ ਹੀ ਡਾਕਟਰਾਂ ਦੀ ਘਾਟ ਹੈ ਪਰ ਜਿਹੜੇ ਸਟਾਫ ਦੀ ਰਾਤ ਦੀ ਡਿਊਟੀ ਹੁੰਦੀ ਹੈ ਉਹ ਵੀ ਗੈਰ ਹਾਜਿਰ ਨਜਰ ਆਉਂਦੇ ਹਨ।  

ਇਸ ਕਰਕੇ ਮਰੀਜ਼ਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਕਿਸੇ ਵੇਲੇ ਵੀ ਐਮਰਜੈਂਸੀ ਵਿੱਚ ਕੋਈ ਵੀ ਡਾਕਟਰ ਮੌਜੂਦ ਨਹੀਂ ਰਹਿੰਦਾ। ਦੇਰ ਰਾਤ ਐਮਰਜੈਂਸੀ ਵਿੱਚ ਦਵਾਈ ਲੈਣ ਆਏ ਮਰੀਜ਼ਾਂ ਨੂੰ ਜਦੋਂ ਪਤਾ ਲੱਗਿਆ ਕਿ ਐਮਰਜੈਂਸੀ ਵਿੱਚ ਕੋਈ ਵੀ ਡਾਕਟਰ ਮੌਜੂਦ ਨਹੀਂ ਹੈ ਤਾਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। 

ਜਦੋਂ ਪੱਤਰਕਾਰਾਂ ਦੀ ਟੀਮ ਵੱਲੋਂ ਹਸਪਤਾਲ ਜਾ ਕੇ ਦੇਖਿਆ ਗਿਆ ਤਾਂ ਕੋਈ ਵੀ ਡਾਕਟਰ ਮੌਜੂਦ ਨਹੀਂ ਸੀ। ਪਕੀਵਾਂ ਪਿੰਡ ਦੇ ਮਲਕੀਤ ਸਿੰਘ ਨੇ ਦੱਸਿਆ ਕਿ ਅਸੀਂ ਛੋਟੇ ਬੱਚੇ ਦੇ ਡਿੱਗਣ ਕਾਰਨ ਹਸਪਤਾਲ ਵਿੱਚ ਆਏ ਸਨ ਪਰ ਇੱਥੇ ਡਾਕਟਰ ਮੌਜੂਦ ਨਾ ਹੋਣ ਕਰਕੇ ਉਨ੍ਹਾਂ ਨੇ ਸਾਨੂੰ ਗੁਰਦਾਸਪੁਰ ਜਾਣ ਲਈ ਕਿਹਾ ਹੈ। 

ਇਹ ਵੀ ਪੜ੍ਹੋ: Golden Temple Viral Video: ਦਰਬਾਰ ਸਾਹਿਬ ਦੇ ਮੁੱਖ ਗੇਟ 'ਤੇ ਵਾਇਰਲ ਹੋਈ ਵੀਡਿਓ ਤੋਂ ਬਾਅਦ ਕੁੜੀ ਨੇ ਮੰਗੀ ਮੁਆਫ਼ੀ, ਕਹੀ ਇਹ ਗੱਲ

ਦੂਜੇ ਪਾਸੇ ਰਾਜੇਸ਼ ਕੁਮਾਰ, ਜੋ ਕਿ ਪੇਟ ਦੀ ਤਕਲੀਫ਼ ਤੋਂ ਪੀੜਤ ਸੀ ਉਹਨੇ ਵੀ ਮੌਕੇ 'ਤੇ ਡਾਕਟਰ ਨਾ ਹੋਣ ਕਰਕੇ ਆਪਣਾ ਇਤਰਾਜ਼ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਇਸ ਕਲਾਨੌਰ ਦੇ ਹਸਪਤਾਲ ਦਾ ਤਾਂ ਰੱਬ ਹੀ ਰਾਖਾ ਹੈ ਅਤੇ ਇਹ ਹਸਪਤਾਲ ਅਖਬਾਰਾਂ ਦੀਆਂ ਸੁਰਖੀਆਂ ਵਿੱਚ ਬਹੁਤ ਰਹਿੰਦਾ ਹੈ ਪਰ ਜੇਕਰ ਗੱਲ ਵਧੀਆ ਸਿਹਤ ਸਹੂਲਤਾਂ ਦੀ ਕੀਤੀ ਜਾਵੇ ਤਾਂ ਉਸ ਪੱਖੋਂ ਕੋਈ ਗੱਲਬਾਤ ਨਜ਼ਰ ਨਹੀਂ ਆਉਂਦੀ ਹੈ।  

ਇਸੇ ਤਰ੍ਹਾਂ ਰਮਨ ਕੁਮਾਰ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਪਿੰਡ-ਪਿੰਡ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਉਹ ਬਹੁਤ ਵਧੀਆ ਗੱਲ ਹੈ ਪਰ ਉਸਦੇ ਨਾਲ ਹੀ ਪਹਿਲਾਂ ਤੋਂ ਚਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਵੀ ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣਾ ਵੀ ਬਹੁਤ ਜ਼ਰੂਰੀ ਹੈ। 

ਇਹ ਵੀ ਪੜ੍ਹੋ: Punjab Kidney Scandal: ਕਿਡਨੀ ਮਾਮਲੇ 'ਚ ਹੋਇਆ ਵੱਡਾ ਖੁਲਾਸਾ! ਛੇ ਨਵੇਂ ਜਾਅਲੀ ਕੇਸ ਆਏ ਸਾਹਮਣੇ

(For more Punjab news apart from Kalanaur Gurdaspur Civil hospital, stay tuned to Zee PHH)

Trending news