Gippy Grewal News:  ਪੰਜਾਬੀ ਗਾਇਕ ਗਿੱਪੀ ਗਰੇਵਾਲ ਵੱਲੋਂ ਛੇ ਸਾਲ ਪਹਿਲਾਂ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਉਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ ਸੀ ਪਰ ਪਿਛਲੇ ਲੰਬੇ ਸਮੇਂ ਤੋਂ ਗਿੱਪੀ ਗਰੇਵਾਲ ਅਦਾਲਤ ਵਿੱਚ ਆਪਣੀ ਗਵਾਹੀ ਦੇਣ ਲਈ ਪੇਸ਼ ਨਹੀਂ ਹੋ ਰਹੇ ਸਨ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Rahul Gandhi News: ਰਾਹੁਲ ਗਾਂਧੀ ਦੇ ਸਿੱਖਾਂ ਦੇ ਦਸਤਾਰ ਤੇ ਕੜਾ ਪਹਿਨਣ ਦੇ ਬਿਆਨ ਮਗਰੋਂ ਛਿੜਿਆ ਵਿਵਾਦ


ਜਿਸ ਦੇ ਚਲਦਿਆਂ ਉਨ੍ਹਾਂ ਦੇ ਵਕੀਲ ਵੱਲੋਂ ਪਿਛਲੀ ਤਾਰੀਕ ਉਤੇ ਐਪਲੀਕੇਸ਼ਨ ਲਗਾਈ ਗਈ ਕਿ ਉਨ੍ਹਾਂ ਦੀ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇ। ਇਸ ਨੂੰ ਮਨਜ਼ੂਰ ਕਰਦੇ ਹੋਏ ਅੱਜ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ ਅਤੇ ਆਪਣੇ ਬਿਆਨ ਦਰਜ ਕਰਵਾਏ। ਇਸ ਤੋਂ ਬਾਅਦ ਇਸ ਕੇਸ ਦੀ ਅਗਲੀ ਸੁਣਵਾਈ 20 ਸਤੰਬਰ ਤੱਕ ਟਾਲ ਦਿੱਤੀ ਗਈ ਹੈ।


ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ


ਇਹ ਮਾਮਲਾ 31 ਮਈ 2018 ਦਾ ਹੈ। 4 ਵਜੇ ਅਦਾਕਾਰ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਸਦੇ ਵਟਸਐਪ 'ਤੇ ਇੱਕ ਵੌਇਸ ਅਤੇ ਟੈਕਸਟ ਮੈਸੇਜ ਆਇਆ। ਇਸ ਮੈਸੇਜ ਵਿੱਚ ਉਸਨੂੰ ਇੱਕ ਨੰਬਰ ਦਿੱਤਾ ਗਿਆ ਸੀ। ਨੂੰ ਇਸ ਨੰਬਰ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ।


ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਸੰਦੇਸ਼ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰੋ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।


ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਸੀ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਜਦੋਂ ਉਨ੍ਹਾਂ ਨੂੰ ਇਹ ਧਮਕੀ ਮਿਲੀ ਤਾਂ ਉਹ ਆਪਣੀ ਫਿਲਮ 'ਕੈਰੀ ਆਨ ਜੱਟਾ 2' ਦੀ ਪ੍ਰਮੋਸ਼ਨ ਲਈ ਪੰਜਾਬ ਤੋਂ ਬਾਹਰ ਸੀ।


 


ਇਹ ਵੀ ਪੜ੍ਹੋ : Punjab News: ਪੰਜਾਬ ‘ਚ ਬਿਜਲੀ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ 3 ਰੋਜ਼ਾ ਹੜਤਾਲ ‘ਤੇ ਗਏ