Jazzy B News: ਪੰਜਾਬੀ ਗਾਇਕ ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ, ਜਾਣੋ ਕਾਰਨ
Advertisement
Article Detail0/zeephh/zeephh2184073

Jazzy B News: ਪੰਜਾਬੀ ਗਾਇਕ ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ, ਜਾਣੋ ਕਾਰਨ

Jazzy B News: ਪੰਜਾਬੀ ਗਾਇਕ ਜੈਜ਼ੀ ਬੀ ਨੂੰ ਆਪਣੇ ਗੀਤ 'ਚ ਔਰਤਾਂ ਲਈ ਗਲਤ ਸ਼ਬਦ ਵਰਤਣ 'ਤੇ ਨੋਟਿਸ ਜਾਰੀ ਹੋਇਆ ਹੈ।

Jazzy B News: ਪੰਜਾਬੀ ਗਾਇਕ ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ, ਜਾਣੋ ਕਾਰਨ

Jazzy B News: ਪੰਜਾਬੀ ਗਾਇਕ ਜੈਜ਼ੀ ਬੀ ਨੂੰ ਆਪਣੇ ਗੀਤ 'ਚ ਔਰਤਾਂ ਲਈ ਗਲਤ ਸ਼ਬਦ ਵਰਤਣ 'ਤੇ ਨੋਟਿਸ ਜਾਰੀ ਹੋਇਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਨੋਟਿਸ  ਜਾਰੀ ਕੀਤਾ  ਹੈ। ਮਹਿਲਾ ਕਮਿਸ਼ਨ ਨੇ ਇੱਕ ਹਫ਼ਤੇ 'ਚ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਆਪਣੇ ਨਵੇਂ ਗੀਤ 'ਮੜਕ ਸ਼ੌਕੀਨਾਂ ਦੀ' 'ਚ ਭੇਡ ਸ਼ਬਦ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਬਾਅਦ ਜੈਜ਼ੀ ਬੀ ਨੂੰ ਕਾਫੀ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਨੋਟਿਸ ਵਿੱਚ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਗਿਆ ਹੈ। ਉਸ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਜਵਾਬ ਈ-ਮੇਲ ਰਾਹੀਂ ਭੇਜੇ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਅੱਜ ਜੈਜ਼ੀ ਬੀ ਦਾ ਜਨਮਦਿਨ ਹੈ, ਉਸੇ ਦਿਨ ਉਨ੍ਹਾਂ ਨੂੰ ਇਹ ਨੋਟਿਸ ਭੇਜਿਆ ਗਿਆ ਹੈ।
ਦਰਅਸਲ ਜੈਜ਼ੀ-ਬੀ ਨੇ ਪਿਛਲੇ ਮਹੀਨੇ ਹੀ 'ਮੜਕ ਸ਼ੌਕੀਨਾਂ ਦੀ' ਗੀਤ ਲਾਂਚ ਕੀਤਾ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਂਵਾਲਾ ਨੇ ਲਿਖਿਆ ਹੈ। ਇਸ ਗੀਤ ਲਈ ਜੀਤ ਕੱਦੋਂਵਾਲਾ ਨੂੰ ਨੋਟਿਸ ਵੀ ਭੇਜਿਆ ਗਿਆ ਹੈ। ਗੀਤ ਵਿੱਚ ਔਰਤਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਔਰਤਾਂ ਦੀ ਤੁਲਨਾ ਭੇਡਾਂ ਨਾਲ ਕੀਤੀ ਗਈ ਹੈ।

ਨੋਟਿਸ 'ਚ ਸਾਫ ਲਿਖਿਆ ਹੈ ਕਿ 'ਮੜਕ ਸ਼ੌਕੀਨਾਂ ਦੀ' ਗੀਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਂਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।

ਇਹ ਵੀ ਪੜ੍ਹੋ : Bathinda Lok Sabha Seat: ਵੱਕਾਰ ਦਾ ਸਵਾਲ ਬਣੀ ਬਠਿੰਡਾ ਲੋਕ ਸਭਾ ਸੀਟ; ਪੜ੍ਹੋ ਵੀਆਈਪੀ ਸੀਟ ਦਾ ਪੂਰਾ ਰਾਜਨੀਤਿਕ ਇਤਿਹਾਸ

ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਗੀਤ ਖ਼ਿਲਾਫ਼ ਕਾਰਵਾਈ ਲਈ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂਓ ਮੋਟੋ ਲਿਆ ਗਿਆ ਹੈ। ਜੈਜ਼ੀ-ਬੀ ਅਤੇ ਲੇਖਕ ਜੀ ਕੱਦੋਂਵਾਲ ਨੂੰ ਨੋਟਿਸ ਮਿਲਣ ਦੇ ਇੱਕ ਹਫ਼ਤੇ ਅੰਦਰ ਆਪਣਾ ਜਵਾਬ ਭੇਜਣਾ ਹੋਵੇਗਾ।

ਇਹ ਵੀ ਪੜ੍ਹੋ : Excise Policy Case: ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ

Trending news