Nimma Kharoud Death News: ਨਹੀਂ ਰਹੇ ਪੰਜਾਬੀ ਗਾਇਕ ਨਿੰਮਾ ਖਰੌੜ
Advertisement
Article Detail0/zeephh/zeephh1521364

Nimma Kharoud Death News: ਨਹੀਂ ਰਹੇ ਪੰਜਾਬੀ ਗਾਇਕ ਨਿੰਮਾ ਖਰੌੜ

ਨਿੰਮਾ ਦੇ ਹਿੱਟ ਗੀਤਾਂ 'ਚ ‘ਪੱਗ ਦੀ ਪੂਣੀ’, ‘ਡਾਲਰ’ ਸਣੇ ਕਈ ਗੀਤ ਸ਼ਾਮਿਲ ਹਨ।

Nimma Kharoud Death News: ਨਹੀਂ ਰਹੇ ਪੰਜਾਬੀ ਗਾਇਕ ਨਿੰਮਾ ਖਰੌੜ

Nimma Kharoud Death News: ਪੰਜਾਬੀ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗਾਇਕ ਨਿੰਮਾ ਖਰੌੜ ਦਾ ਆਸਟ੍ਰੇਲੀਆ ਵਿਖੇ ਦਿਹਾਂਤ ਹੋ ਗਿਆ ਹੈ। ਇਸ ਤੋਂ ਪਹਿਲਾਂ ਇੱਕ ਖ਼ਬਰ ਸਾਹਮਣੇ ਆਈ ਸੀ ਕਿ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। 

ਪੰਜਾਬੀ ਗਾਇਕ ਨਿੰਮਾ ਖਰੌੜ (Nimma Kharoud death news) ਦਾ ਭਰੀ ਜਵਾਨੀ ‘ਚ ਦਿਹਾਂਤ ਹੋ ਗਿਆ ਅਤੇ ਇਸ ਖ਼ਬਰ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਹੈ।

ਨਿੰਮਾ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਨਿੰਮਾ ਪਟਿਆਲਾ ਜ਼ਿਲ੍ਹੇ ਦੇ ਲੰਗ ਪਿੰਡ ਦਾ ਰਹਿਣ ਵਾਲੇ ਸੀ ਅਤੇ ਉਸਨੇ ਕਈ ਹਿੱਟ ਗੀਤ ਗਾਏ ਸਨ। 

ਨਿੰਮਾ ਦੇ ਹਿੱਟ ਗੀਤਾਂ 'ਚ ‘ਪੱਗ ਦੀ ਪੂਣੀ’, ‘ਡਾਲਰ’ ਸਣੇ ਕਈ ਗੀਤ ਸ਼ਾਮਿਲ ਹਨ। ਲੰਮੇ ਸਮੇਂ ਤੋਂ ਨਿੰਮਾ ਖਰੌੜ ਆਸਟ੍ਰੇਲੀਆ ‘ਚ ਰਹਿ ਰਹੇ ਸਨ ਅਤੇ ਉਸਦੀ ਮੌਤ ਕਿਵੇਂ ਹੋਈ ਇਸ ਬਾਰੇ ਹੁਣ ਤੱਕ ਕੋਈ ਖੁਲਾਸਾ ਨਹੀਂ ਹੋ ਪਾਇਆ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਨਿੰਮਾ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। 

ਜਿਵੇਂ ਹੀ ਸੋਸ਼ਲ ਮੀਡੀਆ ‘ਤੇ Nimma Kharoud ਦੀ death ਦੀ news ਸਾਹਮਣੇ ਆਈ ਤਾਂ ਲੋਕਾਂ ਵੱਲੋਂ ਉਸਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।  

ਇਹ ਵੀ ਪੜ੍ਹੋ: ਜਲੰਧਰ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ 'ਚ ਪੁਲਿਸ ਮੁਲਾਜ਼ਮ ਦੀ ਮੌਤ

ਹਾਲ ਹੀ ਵਿੱਚ ਗਾਇਕ ਵੱਲੋਂ ਆਪਣੇ ਫੇਸਬੁੱਕ ਪੇਜ ‘ਤੇ ਆਪਣੇ ਬੱਚਿਆਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸਨ। ਹਾਲਾਂਕਿ ਇਹ ਕਿਸੇ ਨੇ ਨਹੀਂ ਸੋਚਿਆ ਸੀ ਕਿ ਇਹ ਉਸ ਦੀਆਂ ਆਖਰੀ ਤਸਵੀਰਾਂ ਹੋਣਗੀਆਂ।

ਇਹ ਵੀ ਪੜ੍ਹੋ: ਜਨਮਦਿਨ ਵਾਲੇ ਦਿਨ ਹੀ ਰਣਜੀਤ ਬਾਵਾ ਦੇ PA ਦੀ ਹੋਈ ਮੌਤ, ਬਾਵਾ ਨੇ ਕਿਹਾ "ਅਸੀਂ ਬਹੁਤ ਅੱਗੇ ਜਾਣਾ ਸੀ"

Trending news