Ranjit Bawa Threat: ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਫਿਰੌਤੀ ਦੀ ਧਮਕੀ ਮਿਲੀ; ਪੁਲਿਸ ਜਾਂਚ ਵਿੱਚ ਜੁਟੀ
Advertisement
Article Detail0/zeephh/zeephh2581857

Ranjit Bawa Threat: ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਫਿਰੌਤੀ ਦੀ ਧਮਕੀ ਮਿਲੀ; ਪੁਲਿਸ ਜਾਂਚ ਵਿੱਚ ਜੁਟੀ

 Ranjit Bawa Threat: ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਫਿਰੌਤੀ ਲਈ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ। 

Ranjit Bawa Threat: ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਫਿਰੌਤੀ ਦੀ ਧਮਕੀ ਮਿਲੀ; ਪੁਲਿਸ ਜਾਂਚ ਵਿੱਚ ਜੁਟੀ

Ranjit Bawa Threat:  ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਫਿਰੌਤੀ ਲਈ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੈਨੇਜਰ ਤੋਂ ਵਸੂਲੀ ਲਈ ਵਿਦੇਸ਼ੀ ਨੰਬਰ ਰਾਹੀਂ ਕਾਲ ਆਈ ਹੈ ਅਤੇ ਕਿਹਾ ਗਿਆ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣਾ। ਜਿਸ ਸਬੰਧੀ ਮੋਹਾਲੀ ਦੇ ਥਾਣਾ ਫੇਸ 8 ਵਿੱਚ ਮੁਕੱਦਮਾ ਦਰਜ ਕਰਕੇ ਮੋਬਾਈਲ ਨੰਬਰ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਹਾਲੀ ਦੇ ਫੇਜ਼ ਅੱਠ ਵਿੱਚ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਰਣਜੀਤ ਬਾਵਾ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਕਾਲ ਆ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ 1 ਕਰੋੜ ਰੁਪਏ ਦੇਣ ਦੀ ਧਮਕੀ ਦਿੱਤੀ ਹੈ ਅਤੇ ਅਜਿਹਾ ਨਾ ਕੀਤੇ ਜਾਣ ਉਤੇ ਸਜ਼ਾ ਭੁਗਤਣ ਲਈ ਵੀ ਧਮਕਾਇਆ ਜਾ ਰਿਹਾ ਹੈ।

ਉਕਤ ਸਬੰਧੀ ਹੀ ਦਿੱਤੀ ਸ਼ਿਕਾਇਤ ਵਿੱਚ ਗਾਇਕ ਬਾਵਾ ਨੇ ਅੱਗੇ ਦੱਸਿਆ ਕਿ ਕਾਲ ਆਉਣ ਦਾ ਇਹ ਸਿਲਸਿਲਾ ਬੀਤੇ 13 ਨਵੰਬਰ ਤੋਂ ਜਾਰੀ ਹੈ, ਜਿਸ ਨੂੰ ਪਹਿਲਾਂ ਉਨ੍ਹਾਂ ਅਤੇ ਉਹਨਾਂ ਦੀ ਟੀਮ ਨੇ ਗੰਭੀਰਤਾ ਨਾਲ ਨਹੀਂ ਲਿਆ, ਪਰ ਹੁਣ ਉਨ੍ਹਾਂ ਦੇ ਪ੍ਰਾਈਵੇਟ ਅਤੇ ਨਿੱਜੀ ਨੰਬਰਾਂ ਉਤੇ ਜਦ ਵਾਰ-ਵਾਰ ਮੈਸੇਜ ਅਤੇ ਵਾਈਸ ਨੋਟਿਸ ਵੀ ਆਉਣ ਲੱਗ ਗਏ ਹਨ ਤਾਂ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਮਜਬੂਰ ਹੋ ਗਏ ਹਨ।

ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਵਾਰ-ਵਾਰ ਉਕਤ ਕਾਲਾਂ ਆਉਣ ਅਤੇ ਰਣਜੀਤ ਬਾਵਾ ਅਤੇ ਉਨ੍ਹਾਂ ਦੀ ਪ੍ਰਬੰਧਨ ਟੀਮ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਮੋਹਾਲੀ ਦੇ ਸਪੈਸ਼ਲ ਕ੍ਰਾਈਮ ਅਤੇ ਸਾਈਬਰ ਸੈੱਲ ਵੱਲੋਂ ਇਸ ਮਾਮਲੇ ਵਿੱਚ ਧਾਰਾ 308/2 ਅਧੀਨ ਕੇਸ ਰਜਿਸਟਰਡ ਮਾਮਲਾ ਕਰ ਲਿਆ ਗਿਆ ਹੈ।

ਉਧਰ ਇਸ ਮਾਮਲੇ ਦੀ ਜਾਂਚ ਕਰ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿੱਚ ਕਿਸੇ ਵੀ ਗੈਂਗਸਟਰਜ਼ ਆਦਿ ਦਾ ਨਾਂਅ ਫਿਲਹਾਲ ਸਾਹਮਣੇ ਨਹੀਂ ਲਿਆਂਦਾ ਗਿਆ ਪਰ ਫਿਰ ਵੀ ਵੱਖ-ਵੱਖ ਪੱਖਾਂ ਤੋਂ ਇਸ ਦਿਸ਼ਾ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਜਿਸ ਲਈ ਰਣਜੀਤ ਬਾਵਾ ਦੀ ਸੁਰੱਖਿਆ ਨੂੰ ਚੌਕਸ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸ

Trending news