Sidhu Moosewala Death Anniversary: ਅੱਜ ਦੇ ਦਿਨ ਸਿੱਧੂ ਨੇ ਲਏ ਸੀ ਆਖਰੀ ਸਾਹ; ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ `ਚ ਜ਼ਿੰਦਾ ਹੈ ਮੂਸੇਵਾਲਾ!
Sidhu Moose Wala death anniversary News: ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ ਮਈ ਵਿੱਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਉਮਰ ਸਿਰਫ਼ 28 ਸਾਲ ਸੀ।
Sidhu Moose Wala death anniversary News: ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਦੱਸ ਦੇਈਏ ਕਿ ਅੱਜ ਹੀ ਦਿਨ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਉਮਰ ਸਿਰਫ਼ 28 ਸਾਲ ਸੀ। ਮੂਸੇਵਾਲਾ ਨੇ ਆਪਣੇ ਗੀਤਾਂ ਅਤੇ ਸੰਗੀਤ ਦੇ ਦਮ 'ਤੇ ਛੋਟੀ ਉਮਰ 'ਚ ਹੀ ਕਾਫੀ ਨਾਮ ਕਮਾਇਆ ਸੀ।
ਕਤਲ ਤੋਂ ਬਾਅਦ ਭਾਵੇਂ ਉਹ ਇਸ ਦੁਨੀਆ 'ਚ ਨਹੀਂ ਰਹੇ, ਪਰ ਉਨ੍ਹਾਂ ਦੇ ਗੀਤ ਲੋਕਾਂ 'ਚ ਲੰਬੇ ਸਮੇਂ ਤੱਕ ਰਹਿਣਗੇ। ਮੂਸੇਵਾਲਾ (Sidhu Moose Wala) ਦੇ ਕਤਲ ਨੂੰ ਭਾਵੇਂ ਇੱਕ ਸਾਲ ਹੋ ਗਿਆ ਹੈ ਪਰ ਉਸ ਦੇ ਫੈਨਸ ਹਾਲੇ ਵੀ ਉਸ ਦੀ ਮੌਤ ਦੇ ਦੁੱਖ ਤੋਂ ਨਹੀਂ ਉਭਰੇ। ਸਿੱਧੂ ਦੀ ਲਾਈਵ ਸਟੇਜ ਨੂੰ ਫੈਨਸ ਬਹੁਤ ਜ਼ਿਆਦਾ ਪਸੰਦ ਕਰਦੇ ਸਨ। ਲਾਈਵ ਸਟੇਜ ਦੇ ਨਾਲ- ਨਾਲ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਸ ਨਾਲ ਜੁੜਿਆ ਰਹਿੰਦਾ ਸੀ।
ਦੱਸ ਦੇਈਏ ਕਿ ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਬਦਨਾਮ ਕਰਨ ਲਈ ਨਵੀਆਂ- ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਬੀਤੇ ਦਿਨੀ ਪਹਿਲੀ ਬਰਸੀ ਮੌਕੇ ਪੂਰੇ ਪਿੰਡ ਨੂੰ ਸਿੱਧੂ ਮੂਸੇਵਾਲਾ ਦੇ ਪੋਸਟਰਾਂ ਨਾਲ ਸਜਾਇਆ ਗਿਆ ਅਤੇ ਪਾਠ ਦੇ ਭੋਗ ਪਾ ਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਮੂਸੇਵਾਲਾ ਦੀ ਫੋਟੋ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।
ਇਹ ਵੀ ਪੜ੍ਹੋ: Sidhu Moosewala Death Anniversary: ਜਵਾਹਰਕੇ ਪੁੱਜੀ ਮੂਸੇਵਾਲਾ ਦੀ ਮਾਂ; ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ
ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕੇ ਹਨ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਗਾਇਕੀ ਨੂੰ ਸੁਣਦੇ ਰਹਿਣ ਦੇ ਨਾਲ-ਨਾਲ ਯੂਟਿਊਬ 'ਤੇ ਰਿਕਾਰਡ ਵੀ ਬਣਾਉਂਦੇ ਰਹਿਣਗੇ।
ਸਿੱਧੂ ਮੂਸੇਵਾਲਾ ਦੇ ਗਾਣੇ (Sidhu Moosewala Songs)
-ਮੂਸੇਵਾਲਾ (Sidhu Moosewala) ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ 'ਚ ਨਹੀਂ ਹੈ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵੱਧ ਕੇ ਇੱਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾ' ਰਿਲੀਜ਼ ਹੋਇਆ ਸੀ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਤੋਂ 26 ਦਿਨ ਬਾਅਦ SYL ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਵੀ ਛੇ ਮਿੰਟਾਂ ਵਿੱਚ ਹੀ ਹਿੱਟ ਹੋ ਗਿਆ ਸੀ।
-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ 8 ਨਵੰਬਰ ਨੂੰ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ 'ਵਾਰ' ਲਾਂਚ ਕੀਤਾ ਗਿਆ ਸੀ। ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਹੁਣ ਤੱਕ 47 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।
-ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਤੀਜਾ ਗੀਤ 'ਮੇਰਾ ਨਾਨ' ਮਾਰਚ ਮਹੀਨੇ ਆਇਆ ਸੀ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਰਿਲੀਜ਼ ਹੋਏ ਇਸ ਗੀਤ ਨੂੰ ਪਹਿਲੇ ਘੰਟੇ 'ਚ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ।