Sidhu Moosewala Death Anniversary News: ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਭਲਕੇ ਇੱਕ ਸਾਲ ਪੂਰਾ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦੀ ਕੱਲ੍ਹ ਬਰਸੀ ਮਨਾਈ ਜਾਵੇਗੀ। ਇਸ ਤੋਂ ਪਹਿਲਾਂ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ।  


COMMERCIAL BREAK
SCROLL TO CONTINUE READING

ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਬਦਨਾਮ ਕਰਨ ਲਈ ਨਵੀਆਂ- ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋ: Human Trafficking Cases: ਮਨੁੱਖੀ ਤਸਕਰੀ ਤੇ ਫਰਜ਼ੀ ਏਜੰਟਾਂ ਖਿਲਾਫ ਪੰਜਾਬ ਸਰਕਾਰ ਨੇ ਬਣਾਈ SIT, ਹੁਣ ਤੁਰੰਤ ਲਿਆ ਜਾਵੇਗਾ ਐਕਸ਼ਨ

ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਆਵਾਜ਼ ਵਿੱਚ ਗਾਣੇ ਨਾ ਬਣਾਏ ਜਾਣ ਕਿਉਂਕਿ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਦਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਅੱਜ ਦੇਸ਼ ਦੇ ਕੋਨੇ-ਕੋਨੇ ਵਿੱਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਅੱਜ ਦੇ ਦਿਨ ਉਨ੍ਹਾਂ ਨੂੰ ਆਪਣੇ ਬੇਟੇ ਦੇ ਜਾਣ ਦਾ ਦੁੱਖ ਹੈ। ਉਨ੍ਹਾਂ ਕਿਹਾ ਕਿ ਸਾਡਾ ਸਿਰ ਫ਼ਖਰ ਨਾਲ ਉੱਚਾ ਵੀ ਹੁੰਦਾ ਹੈ ਕਿਉਂਕਿ ਛੋਟੀ ਉਮਰ ਵਿੱਚ ਸਿੱਧੂ ਨੇ ਬਹੁਤ ਵੱਡਾ ਮੁਕਾਮ ਹਾਸਲ ਕਰਕੇ ਲੋਕਾਂ ਦਾ ਪਿਆਰ ਹਾਸਲ ਕੀਤਾ ਹੈ ਜੋ ਅੱਜ ਵੀ ਪਰਿਵਾਰ ਦੇ ਨਾਲ ਖੜ੍ਹੇ ਹਨ।


ਇਹ ਵੀ ਪੜ੍ਹੋ: Wrestlers Protest: ਬੈਰੀਕੇਡ ਤੋੜੇ, ਧੱਕੇ ਮਾਰੇ ਤੇ ਕੀਤਾ ਹੰਗਾਮਾ... ਪੁਲਿਸ ਨੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨਾਂ ਨੂੰ ਲਿਆ ਹਿਰਾਸਤ 'ਚ 

ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਮੱਥਾ ਟੇਕਣ ਲਈ ਪਹੁੰਚੀ ਹੈ।  ਇਸ ਦੌਰਾਨ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ  ਨਮ ਅੱਖਾਂ ਨਾਲ ਪੁੱਤਰ  ਨੂੰ ਸ਼ਰਧਾਂਜਲੀ ਭੇਂਟ ਕੀਤੀ। ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਸਾਲ 2022 ਹੋਇਆ ਸੀ ਅਤੇ ਭਲਕੇ ਇੱਕ ਸਾਲ ਪੂਰਾ ਹੋਣ ਵਾਲਾ ਹੈ।