Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਪਿਤਾ ਬਲਕੌਰ ਦੀ ਚੇਤਾਵਨੀ- ਪੁਲਿਸ ਲੋਕਾਂ ਨੂੰ ਨਾ ਰੋਕੇ ਨਹੀਂ ਤਾਂ...
Sidhu Moosewala Death Anniversary News: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਜਿਸ ਨੂੰ ਉਸਦੇ ਮਾਪਿਆਂ ਨੇ 19 ਮਾਰਚ ਨੂੰ ਮਨਾਉਣ ਦਾ ਫੈਸਲਾ ਕੀਤਾ ਹੈ। ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿੱਚ ਮਨਾਈ ਜਾਵੇਗੀ। ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਬਰਸੀ ਸਮਾਗਮ `ਚ ਵੱਡੀ ਗਿਣਤੀ `ਚ ਪਹੁੰਚਣ ਦੀ ਅਪੀਲ ਕੀਤੀ ਹੈ।
Sidhu Moosewala Death Anniversary News: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਦਾਣਾ ਮੰਡੀ ਵਿੱਚ ਮਨਾਈ ਜਾਵੇਗੀ। ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਬਰਸੀ ਸਮਾਗਮ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਸੀ ਮੌਕੇ ਲੋਕਾਂ ਨੂੰ ਆਉਣ ਤੋਂ ਰੋਕਣ ਲਈ ਮਾਹੌਲ ਬਣਾਇਆ ਜਾ ਰਿਹਾ ਸੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਕਈ ਥਾਵਾਂ ’ਤੇ ਆਵਾਜਾਈ ਰੋਕ ਦਿੱਤੀ ਗਈ ਹੈ। ਉਨ੍ਹਾਂ ਦਾ ਇਹ ਧਾਰਮਿਕ ਇਕੱਠ ਹੀ ਹੈ।
ਇਸ ਲਈ ਲੋਕਾਂ ਨੂੰ ਮੱਥਾ ਟੇਕਣ ਲਈ ਆਉਣ ਦਿੱਤਾ ਜਾਵੇ। ਅਜਿਹਾ ਨਾ ਹੋਵੇ ਕਿ ਧਾਰਮਿਕ ਸਥਾਨ 'ਤੇ ਧਰਨਾ ਲੱਗੇ। ਨਾਲ ਹੀ ਕਿਹਾ ਕਿ ਜੇਕਰ ਸੰਗਤ ਨੇ ਕੋਈ ਗੈਰ-ਕਾਨੂੰਨੀ ਕੰਮ ਕੀਤਾ ਹੈ ਤਾਂ ਪੁਲਿਸ ਉਨ੍ਹਾਂ ਖਿਲਾਫ ਮਾਮਲਾ ਦਰਜ ਕਰੇ।
ਦੂਜੇ ਪਾਸੇ 18 ਮਾਰਚ ਨੂੰ ਦੁਪਹਿਰ ਬਾਅਦ ਮਸ਼ਹੂਰ (Amritpal Singh) ਅੰਮ੍ਰਿਤਪਾਲ ਸਿੰਘ 'ਤੇ ਪੁਲਿਸ ਕਾਰਵਾਈ ਤੋਂ ਬਾਅਦ ਪੰਜਾਬ 'ਚ ਤਣਾਅ ਬਣਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ ਲਾਇਆ ਹੈ ਕਿ ਬਰਸੀ ਸਮਾਗਮ ਵਿੱਚ ਲੋਕ ਨਾ ਆ ਸਕਣ, ਇਸ ਲਈ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਇਸ ਦਿਨ ਇਹ ਕਾਰਵਾਈ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ (Sidhu Moosewala Death Anniversary) ਦਾ ਪ੍ਰੋਗਰਾਮ ਮਾਨਸਾ ਦੀ ਅਨਾਜ ਮੰਡੀ ਵਿੱਚ ਹੋਵੇਗਾ। ਇਸ ਦੇ ਲਈ 5911 ਟਰੈਕਟਰ 'ਤੇ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਗਿਆ ਹੈ। ਬਲਕੌਰ ਸਿੰਘ ਅਨੁਸਾਰ ਇਸ ਪ੍ਰੋਗਰਾਮ ਵਿੱਚ ਇੱਕ ਲੱਖ ਤੋਂ ਵੱਧ ਲੋਕ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਨੇ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ। ਭਾਵੇਂ ਕੁਝ ਵੀ ਹੋਵੇ, ਇਸ ਪ੍ਰੋਗਰਾਮ ਨੂੰ ਰੱਦ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Weather Today: ਫਿਰ ਮੌਸਮ ਨੇ ਲਈ ਕਰਵਟ! ਪੰਜਾਬ ਸਮੇਤ ਕਈ ਸੂਬਿਆਂ 'ਚ ਮੀਂਹ ਨਾਲ ਮਿਲੀ ਗਰਮੀ ਤੋਂ ਰਾਹਤ
ਉਸ ਦੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਪੁੱਜਣ ਦੀ ਅਪੀਲ ਕੀਤੀ ਸੀ। ਹੁਣ ਉਸ ਦੀ ਬਰਸੀ ਉਤੇ ਪੰਜਾਬ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਤੋਂ ਬਾਅਦ ਬਲਕੌਰ ਸਿੱਧੂ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਲਾਈਵ ਹੋਏ ਸਨ। ਜੇਕਰ ਪਹਿਲੀ ਬਰਸੀ ਦੀ ਗੱਲ ਕੀਤੀ ਜਾਵੇ ਤਾਂ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਇਸਦੀ ਤਰੀਕ ਵਿੱਚ ਤਬਦੀਲੀ ਕੀਤੀ ਗਈ ਸੀ। ਇਸ ਦੀ ਵਜ੍ਹਾ ਸਿੱਧੂ ਦੇ ਪ੍ਰਸ਼ੰਸ਼ਕ ਹਨ, ਕਿਉਂਕਿ ਉਹ ਭਾਰੀ ਗਿਣਤੀ ਵਿੱਚ ਮੂਸੇਵਾਲਾ ਦੇ ਪਿੰਡ ਪਹੁੰਚਣਗੇ।
ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਇਹ ਫੈਸਲਾ ਕੀਤਾ ਗਿਆ ਸੀ। ਬੀਤੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮਰਹੂਮ ਗਾਇਕ ਦੇ ਮਾਪਿਆਂ ਵੱਲੋਂ ਅੱਜ ਤੱਕ ਇਨਸਾਫ ਦੀ ਉਡੀਕ ਕੀਤੀ ਜਾ ਰਹੀ ਹੈ।