ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਪੰਜਾਬੀ ਗਾਇਕ ਨੇ ਜਾਨ ਨੂੰ ਖਤਰਾ ਦੱਸਦਿਆਂ ਪੰਜਾਬ ਪੁਲਿਸ ਤੋਂ ਮੰਗੀ ਹੋਰ ਸਿਕਿਓਰਿਟੀ
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਖੁੱਲ੍ਹੇ ਰੂਪ ਵਿੱਚ ਪੋਸਟਾਂ ਪਾ ਕੇ ਉਕਤ ਗਰੁੱਪਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਗਿਆ ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਮਨਕੀਰਤ ਔਲਖ ਨੂੰ ਧਮਕੀਆਂ ਮਿਲੀਆਂ ਸਨ।
ਚੰਡੀਗੜ੍ਹ: ਪੰਜਾਬੀ ਗਾਇਕਾਂ 'ਤੇ ਇਸ ਸਮੇਂ ਗੈਂਗਵਾਰ ਦੇ ਬੱਦਲ ਛਾਏ ਹੋਏ ਹਨ। ਕਿਸੇ ਨਾ ਕਿਸੇ ਗਾਇਕ ਦਾ ਨਾਂਅ ਗੈਂਗਸਟਰਾਂ ਨਾਲ ਜੁੜ ਰਿਹਾ ਹੈ ਜਾਂ ਕਿਸੇ ਨੂੰ ਗੈਂਗਸਟਰਾਂ ਵੱਲੋਂ ਕਤਲ ਕੀਤਾ ਜਾ ਰਿਹਾ ਹੈ। ਦੋ ਦਿਨ ਪਹਿਲਾਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਨਾਲ ਗੈਂਗਵਾਰ ਦਾ ਖਦਸ਼ਾ ਵੱਧ ਗਿਆ ਹੈ। ਇਸ ਸਾਰੇ ਘਟਨਾਕ੍ਰਮ ਦੇ ਮੱਦੇਨਜ਼ਰ ਅਤੇ ਆਪਣੀ ਜਾਨ ਨੂੰ ਖਤਰਾ ਵੇਖਦੇ ਹੋਏ ਗਾਇਕ ਮਨਕੀਰਤ ਔਲਖ ਨੇ ਪੰਜਾਬ ਪੁਲਿਸ ਕੋਲੋਂ ਹੋਰ ਸਿਕਿਓਰਟੀ ਦੀ ਮੰਗ ਕੀਤੀ ਹੈ।
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਖੁੱਲ੍ਹੇ ਰੂਪ ਵਿੱਚ ਪੋਸਟਾਂ ਪਾ ਕੇ ਉਕਤ ਗਰੁੱਪਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਗਿਆ ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਮਨਕੀਰਤ ਔਲਖ ਨੂੰ ਧਮਕੀਆਂ ਮਿਲੀਆਂ ਸਨ।
ਉਧਰ, ਹੁਣ ਮਨਕੀਰਤ ਔਲਖ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਕੋਲੋਂ ਹੋਰ ਸੁਰੱਖਿਆ ਦੀ ਮੰਗ ਕੀਤੀ ਹੈ। ਉਸ ਨੇ ਪੰਜਾਬ ਪੁਲਿਸ ਨੂੰ ਆਪਣੀ ਜਾਨ ਨੂੰ ਗੈਂਗਸਟਰਾਂ ਕੋਲੋਂ ਖਤਰਾ ਦੱਸਦਿਆਂ ਸੁਰੱਖਿਆ ਵਧਾਉਣ ਲਈ ਕਿਹਾ ਹੈ। ਇਹ ਜਾਣਕਾਰੀ ਪੁਲਿਸ ਸੂਤਰਾਂ ਨੇ ਦਿੱਤੀ ਹੈ। ਪੁਲਿਸ ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗਾਇਕ ਮਨਕੀਰਤ ਔਲਖ ਹੁਣ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜ਼ਿੰਮੇਵਾਰੀ ਲਏ ਜਾਣ ਤੋਂ ਬਾਅਦ ਬੰਬੀਹਾ ਗਰੁੱਪ ਤੇ ਗੌਂਡਰ ਗਰੁੱਪ ਨੇ ਇਸਦਾ ਬਦਲਾ ਲੈਣ ਬਾਰੇ ਕਿਹਾ ਹੈ ਅਤੇ ਮਨਕੀਰਤ ਔਲਖ ਨੂੰ ਖੁੱਲ੍ਹੀ ਧਮਕੀ ਦਿੱਤੀ ਹੈ।