Kanwar Grewal News: ਪੰਜਾਬ ਦੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ (Kanwar Grewal) ਨਾਲ ਇੱਕ ਹੈਰਾਨੀਜਨਕ ਘਟਨਾ ਵਾਪਰੀ ਹੈ। ਦਰਅਸਲ ਗਾਇਕ ਕੰਵਰ ਗਰੇਵਾਲ ਨੇ ਦੋ ਦਿਨ ਪਹਿਲਾਂ ਗੁਰਾਇਆ ਹਾਈਵੇ 'ਤੇ ਇਕ ਮੇਲੇ ਦੌਰਾਨ ਆਪਣੇ ਨਾਲ ਹੋਈ ਲੁੱਟ ਦੀ ਘਟਨਾ ਦਾ ਜ਼ਿਕਰ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 


COMMERCIAL BREAK
SCROLL TO CONTINUE READING

ਉਸ ਨੇ ਦੱਸਿਆ ਕਿ ਉਹ ਰਾਤ ਸਮੇਂ ਅੰਮ੍ਰਿਤਸਰ ਤੋਂ ਇਕੱਲਾ ਹੀ ਵਾਪਸ ਆ ਰਹੇ ਸੀ ਅਤੇ ਜਦੋਂ ਉਹ ਫਗਵਾੜਾ ਅਤੇ ਗੁਰਾਇਆ ਵਿਚਕਾਰ ਪੈਂਦੇ ਨੈਸ਼ਨਲ ਹਾਈਵੇਅ 'ਤੇ ਗੁਰਾਇਆ ਦੇ ਨਜ਼ਦੀਕ ਸੜਕ 'ਤੇ ਪਹੁੰਚੇ ਤਾਂ ਪੌਣੇ ਦੋ ਵਜੇ ਦੇ ਵਿਚਕਾਰ ਕੁਝ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਰੋਕ ਲਿਆ ਅਤੇ ਉਸ ਦੀ ਕਾਰ 'ਚ ਦਾਖਲ ਹੋ ਗਏ।


ਇਹ ਵੀ ਪੜ੍ਹੋ: Indian Railway News: ਕੀ ਸਾਵਣ ਮਹੀਨੇ ਦੌਰਾਨ ਰੇਲਾਂ 'ਚ ਨਹੀਂ ਮਿਲੇਗਾ 'ਨਾਨ-ਵੈਜ'? IRCTC ਨੇ ਟਵੀਟ ਕਰਕੇ ਦਿੱਤਾ ਹੈਰਾਨੀ ਵਾਲਾ ਜਵਾਬ 

ਗਾਇਕ ਗਰੇਵਾਲ (Kanwar Grewal) ਨੇ ਅੱਗੇ ਦੱਸਿਆ ਕਿ ਮੈਂ ਕਾਰ ਵਿੱਚ ਸ਼ਲੋਕ ਲਗਾਏ ਹੋਏ ਸਨ। ਕਾਰ ਵਿੱਚ ਬੈਠਣ ਤੋਂ ਬਾਅਦ ਉਨ੍ਹਾਂ ਵਿੱਚੋਂ ਇੱਕ ਮੇਰੀ ਕਾਰ ਦੀ ਅਗਲੀ ਸੀਟ 'ਤੇ ਬੈਠ ਗਿਆ ਅਤੇ ਬਾਕੀ ਲੋਕ ਕਾਰ ਦੀ ਪਿਛਲੀ ਸੀਟ 'ਤੇ ਬੈਠ ਗਏ। ਥੋੜ੍ਹਾ ਅੱਗੇ ਜਾਣ 'ਤੇ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਸਾਨੂੰ ਇੱਥੇ ਹੀ ਉਤਾਰ ਦਿਓ ਅਤੇ ਕਹਿਣ ਲੱਗੇ ਕਿ ਅਸੀਂ ਲੁੱਟਣ ਲਈ ਤੁਹਾਡੀ ਕਾਰ 'ਚ ਬੈਠੇ ਹਾਂ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਕੰਵਰ ਗਰੇਵਾਲ (Kanwar Grewal) ਕਾਰ 'ਚ ਹੈ।


ਇਹ ਵੀ ਪੜ੍ਹੋ: Inflation News: ਮਹਿੰਗਾਈ ਨੇ ਇੱਕ ਵਾਰ ਫਿਰ ਵਿਗਾੜਿਆ ਰਸੋਈ ਦਾ ਬਜਟ! ਦਾਲਾਂ ਹੋਈਆਂ ਮਹਿੰਗੀਆਂ


ਕੰਵਰ ਗਰੇਵਾਲ (Kanwar Grewal) ਨੇ ਉਨ੍ਹਾਂ ਨੂੰ 500 ਰੁਪਏ ਦੇ ਕੇ ਦੁੱਧ ਪੀਣ ਲਈ ਕਿਹਾ ਅਤੇ ਫਿਰ ਪੰਜੇ ਜਣੇ ਉਥੋਂ ਚਲੇ ਗਏ। ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰ ਰਹਿਣ ਦੀ ਲੋੜ ਹੈ। ਇਸ ਘਟਨਾ ਵਿੱਚ ਲੁਟੇਰੇ ਕੰਵਰ ਗਰੇਵਾਲ ਨੂੰ ਇਸ ਲਈ ਛੱਡ ਕੇ ਚਲੇ ਗਏ ਕਿਉਂਕਿ ਉਹ ਇਕ ਮਸ਼ਹੂਰ ਸ਼ਖਸੀਅਤ ਸਨ ਪਰ ਜੇਕਰ ਉਥੇ ਕੋਈ ਆਮ ਵਿਅਕਤੀ ਹੁੰਦਾ ਤਾਂ ਉਸ ਨਾਲ ਵੱਡੀ ਲੁੱਟ ਦੀ ਵਾਰਦਾਤ ਵਾਪਰ ਸਕਦੀ ਸੀ।