Punjabi University News: ਪੰਜਾਬੀ ਯੂਨੀਵਰਸਿਟੀ ਦੇ ਨਵੇਂ ਵੀਸੀ ਨੇ ਸਾਬਕਾ ਵੀਸੀ ਵੱਲੋਂ ਦਿੱਤੇ ਗਏ ਹੁਕਮਾਂ ਉਤੇ ਲਗਾਈ ਰੋਕ
Punjabi University News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵੀਸੀ ਡਾਕਟਰ ਅਰਵਿੰਦ ਵੱਲੋਂ 16 ਮਾਰਚ ਤੋਂ ਬਾਅਦ ਦਿੱਤੇ ਗਏ ਹੁਕਮਾਂ ਉਤੇ ਨਵੇਂ ਵੀਸੀ ਕੇਕੇ ਯਾਦਵ ਵੱਲੋਂ ਰੋਕ ਲਗਾ ਦਿੱਤੀ ਗਈ ਹੈ।
Punjabi University News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵੀਸੀ ਡਾਕਟਰ ਅਰਵਿੰਦ ਵੱਲੋਂ 16 ਮਾਰਚ ਤੋਂ ਬਾਅਦ ਦਿੱਤੇ ਗਏ ਹੁਕਮਾਂ ਉਤੇ ਨਵੇਂ ਵੀਸੀ ਕੇਕੇ ਯਾਦਵ ਵੱਲੋਂ ਰੋਕ ਲਗਾ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ, ਰਜਿਸਟਰਾਰ ,ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਫ਼ਸਰਾਂ ਵੱਲੋਂ 16 ਮਾਰਚ ਤੋਂ ਬਾਅਦ ਜਾਰੀ ਕੀਤੇ ਸਾਰੇ ਨੋਟੀਫਿਕੇਸ਼ਨ, ਸਰਕੂਲਰ, ਆਦੇਸ਼ ਅਤੇ ਪ੍ਰਵਾਨਗੀਆਂ ਜੋ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਪੋਸਟਿੰਗ ਤਰੱਕੀਆਂ, ਅਧਿਆਪਨ ਤੇ ਗੈਰ ਅਧਿਆਪਨ ਅਧਿਕਾਰੀਆਂ ਕਰਮਚਾਰੀਆਂ ਦੇ ਅਸਤੀਫ਼ੇ ਮੁਅੱਤਲੀਆਂ ਭਾਵ ਅਧਿਕਾਰੀਆਂ ਸਬੰਧੀ ਆਦੇਸ਼ ਤੇ ਅੰਦਰੂਨੀ ਅਡਜਸਟਮੈਂਟ ਅਤੇ ਵਿੱਤੀ ਪ੍ਰਵਾਨਗੀਆਂ ਜਾਂ ਆਦੇਸ਼ ਜੋ ਕਿਸੇ ਵੀ ਕਿਸਮ ਦੇ ਭੁਗਤਾਨ ਨਾਲ ਸਬੰਧਤ ਹਨ ਅਗਲੇ ਹੁਕਮਾਂ ਤੱਕ ਮੁਲਤਵੀ ਰਹਿਣਗੇ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਪ੍ਰੋਫੈਸਰ ਅਰਵਿੰਦ ਦੇ ਕਾਰਜਕਾਲ ਦੀ ਮਿਆਦ 25 ਅਪ੍ਰੈਲ 2024 ਨੂੰ ਪੂਰੀ ਹੋ ਗਈ ਸੀ। ਉਨ੍ਹਾਂ ਦੇ ਅਹੁਦੇ ਉਤੇ ਸੀਨੀਅਰ ਆਈਏਐਸ ਅਧਿਕਾਰੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਸ਼ੋਰ ਯਾਦਵ (KK Yadav) ਨੂੰ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਦਾ ਚਾਰਜ ਸੌਂਪਿਆ ਗਿਆ ਸੀ। ਇਸ ਸਬੰਧੀ ਗਵਰਨਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਸਨ।
ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ ਅਹਿਮ ਫੈਸਲਾ ਕਰਦਿਆਂ ਵਾਈਸ ਚਾਂਸਲਰ, ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਫਸਰਾਂ ਵਲੋਂ ਇਸ ਸਾਲ 16 ਮਾਰਚ ਤੋਂ ਹੁਣ ਤੱਕ ਜਾਰੀ ਕੀਤੇ ਗਏ ਸਾਰੇ ਨੋਟੀਫਿਕੇਸ਼ਨ, ਸਰਕੂਲਰ, ਹੁਕਮ ਅਤੇ ਪ੍ਰਵਾਨਗੀਆਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਯੂਨੀਵਰਸਿਟੀ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਤੇ ਹੋਰਾਂ ਨੂੰ ਸਾਂਝਾ ਪੱਤਰ ਜਾਰੀ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ 'ਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਮੇਤ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਡਾ. ਅਰਵਿੰਦ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਪੂਟਾ ਨੇ ਦੋਸ਼ ਲਾਇਆ ਕਿ ਡਾ. ਅਰਵਿੰਦ ਪੰਜਾਬੀ ਯੂਨੀਵਰਸਿਟੀ ਵੀਸੀ ਦੇ ਅਹੁਦੇ ਲਈ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਨਿਯੁਕਤ ਹੋਣ ਲਈ ਦਸ ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੈ, ਜਿਸ ਵਿਚ ਚਾਰ ਸਾਲ ਦਾ ਐਸੋਸੀਏਟ ਪ੍ਰੋਫੈਸਰ ਤਜਰਬਾ ਹੋਣਾ ਜ਼ਰੂਰੀ ਹੈ ਪਰ ਡਾ. ਅਰਵਿੰਦ ਕੋਲ ਐਸੋਸੀਏਟ ਪ੍ਰੋਫੈਸਰ ਦੇ ਅਹੁਦੇ 'ਤੇ ਤਿੰਨ ਸਾਲ ਤੋਂ ਵੀ ਘੱਟ ਦਾ ਤਜਰਬਾ ਹੈ।
ਇਹ ਵੀ ਪੜ੍ਹੋ : Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਪ੍ਰਚਾਰ