Canada Punjabi Youth Death: ਕੈਨੇਡਾ 'ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ 'ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ
Advertisement
Article Detail0/zeephh/zeephh2220989

Canada Punjabi Youth Death: ਕੈਨੇਡਾ 'ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ 'ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ

Canada Punjabi Youth Death: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।

Canada Punjabi Youth Death: ਕੈਨੇਡਾ 'ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ 'ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ

Canada Punjabi Youth Death: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ ਸੀ ਹਾਈਵੇ-5 ਨੇੜੇ ਕਲੀਅਰ ਵਾਟਰ ਕੋਲ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਅੱਗ ਲੱਗ ਗਈ।

ਇਸ ਦੌਰਾਨ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਨੌਜਵਾਨ ਧਰਮਿੰਦਰ ਸਿੰਘ (37 ਸਾਲ) ਪੁੱਤਰ ਬਖਸ਼ੀਸ਼ ਸਿੰਘ ਦੀ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਧਰਮਿੰਦਰ ਸਿੰਘ ਅਪਣੇ ਪਿੱਛੇ ਬਜ਼ੁਰਗ ਮਾਂ ਬਾਪ, ਪਤਨੀ ਅਤੇ ਇੱਕ 8 ਸਾਲ ਦੀ ਧੀ ਨੂੰ ਰੋਂਦਿਆਂ ਕੁਰਲਾਉਂਦਿਆ ਛੱਡ ਗਿਆ। ਮੌਤ ਖਬਰ ਮਿਲਣ ਉਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਉਸਦੇ ਪਰਿਵਾਰਕ ਮੈਂਬਰਾਂ ਦੱਸਿਆ ਕਿ ਧਰਮਿੰਦਰ ਸਿੰਘ ਨੇ 11 ਸਾਲ ਸਿੰਘਾਪੁਰ ਵਿੱਚ ਲਗਾਏ ਅਤੇ ਪਿਛਲੇ ਸਵਾ ਕੁ ਸਾਲ ਤੋਂ ਕੈਨੇਡਾ ਰਹਿ ਰਿਹਾ ਸੀ। ਉਨ੍ਹਾਂ ਨੂੰ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਧਰਮਿੰਦਰ ਸਿੰਘ ਦੇ ਦੋਸਤ ਨੇ ਇਸ ਸੜਕ ਹਾਦਸੇ ਦੀ ਖਬਰ ਫੋਨ ਕਰਕੇ ਦੱਸੀ।

ਇਹ ਵੀ ਪੜ੍ਹੋ : Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਚੇਤਨਪੁਰਾ ਨੇੜਲੇ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਉਹ ਮਹੀਨਾ ਪਹਿਲਾਂ ਹੀ ਪੜ੍ਹਾਈ ਕਰਨ ਕੈਨੇਡਾ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ। ਗੁਰਸਾਹਿਬ ਦੇ ਪਿਤਾ ਪਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ 1 ਮਹੀਨਾ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। 13 ਅਪਰੈਲ ਨੂੰ ਜਦੋਂ ਉਹ ਪੈਦਲ ਘਰ ਵੱਲ ਜਾ ਰਿਹਾ ਸੀ ਤਾਂ ਤਿੰਨ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਨ੍ਹਾਂ ’ਚੋਂ ਇੱਕ ਗੱਡੀ ਉਸ ਦੇ ਉੱਪਰ ਆ ਡਿੱਗੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਗੁਰਸਾਹਿਬ ਦੀ ਲਾਸ਼ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : Ferozepur Parents Attack News: ਕਲਯੁੱਗੀ ਪੁੱਤ ਵੱਲੋਂ ਜਾਇਦਾਦ ਲਈ ਮਾਪਿਆਂ ਦੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਦੇ ਹੱਥ ਖਾਲੀ

 

Trending news