Punjabi Youth Death in Canada: ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਸਾਗਰਾ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਉਸ ਸਮੇਂ ਟੁੱਟ ਗਿਆ ਜਦੋਂ ਜਨਮ ਦਿਨ ਵਾਲੇ ਦਿਨ 24 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਹੈ।‌‌ ਸੜਕ ਹਾਦਸਾ ਇੰਨਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਟਰਾਲੇ ਵਿੱਚ ਸਵਾਰ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਸੜ ਕੇ ਸੁਆਹ ਹੋ ਗਈਆਂ।


COMMERCIAL BREAK
SCROLL TO CONTINUE READING

ਦੂਜਾ ਨੌਜਵਾਨ ਕੇਰਲਾ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਪਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ 2017 ਵਿੱਚ ਪੜ੍ਹਨ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਉਪਰੰਤ ਉਹ ਪਿਛਲੇ ਕਰੀਬ ਚਾਰ ਸਾਲ ਤੋਂ ਟਰੱਕ ਚਲਾ ਰਿਹਾ ਸੀ। ‌


ਬੀਤੇ ਐਤਵਾਰ ਉਹ ਉਂਟਾਰੀਓਂ ਤੋਂ ਲੋਡ ਖਾਲੀ ਕਰਕੇ ਮਿਸੀਸਾਗਾ ਦੋਸਤਾਂ ਨਾਲ ਜਨਮ ਦਿਨ ਮਨਾਉਣ ਲਈ ਆਪਣੇ ਘਰ ਨੂੰ ਆ ਰਿਹਾ ਸੀ ਕਿ ਮਿਸੀਸਾਗਾ ਤੋਂ ਕਰੀਬ 700 ਕਿਲੋਮੀਟਰ ਪਹਿਲਾਂ ਰਾਤ ਕਰੀਬ ਸਾਢੇ ਤਿੰਨ ਵਜੇ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਉਸ ਦੇ ਟਰਾਲੇ ਵਿੱਚ ਟੱਕਰ ਮਾਰੀ।


ਇਹ ਵੀ ਪੜ੍ਹੋ : India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼


ਟੱਕਰ ਸਿੱਧੀ ਤੇਲ ਵਾਲੇ ਟੈਂਕਰ ਨਾਲ ਹੋਣ ਕਰਕੇ ਜ਼ੋਰਦਾਰ ਧਮਾਕਾ ਹੋਇਆ ਤੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ ਜਿਸ ਵਿੱਚ ਉਸ ਦਾ ਲੜਕਾ ਗੁਰਪਿੰਦਰ ਸਿੰਘ ਤੇ ਉਸ ਦਾ ਸਹਾਇਕ ਜੋ ਕੇਰਲਾ ਦਾ ਰਹਿਣ ਵਾਲਾ ਸੀ, ਅੱਗ ਦੀ ਲਪੇਟ ਵਿੱਚ ਆ ਗਏ। ਉਨ੍ਹਾਂ ਨੇ ਦੱਸਿਆ ਕਿ ਜਾਣਕਾਰਾਂ ਤੋਂ ਮਿਲੀ ਸੂਚਨਾ ਮੁਤਾਬਕ ਅੱਗ ਉਤੇ ਕਾਬੂ 18 ਘੰਟੇ ਬਾਅਦ ਪਾਇਆ ਗਿਆ ਜਿਸ ਕਾਰਨ ਉਕਤ ਦੋਵੇਂ ਨੌਜਵਾਨ ਟਰਾਲੇ ਦੇ ਵਿੱਚ ਹੀ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਸੂਚਨਾ ਮਿਲਣ ਉਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਗਈ ਅਤੇ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹੈ।


ਇਹ ਵੀ ਪੜ੍ਹੋ : Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ


ਪਾਤੜਾਂ ਤੋਂ ਸਤਪਾਲ ਗਰਗ