Punjab Youth Dead: ਅੰਮ੍ਰਿਤਸਰ ਦੇ ਇੱਕ ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ `ਚ ਸੜਕ ਹਾਦਸੇ `ਚ ਮੌਤ
ਆਪਣੇ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਆਸਟ੍ਰੇਲੀਆ ਗਏ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਮਾਮਲਾ ਅਜਨਾਲਾ ਤਹਿਸੀਲ ਦੇ ਪਿੰਡ ਰੋਖੇ ਦਾ ਹੈ। ਦਰਅਸਲ ਇਸ ਪੰਜਾਬੀ ਨੌਜਵਾਨ ਦੀ ਉਮਰ 37 ਸਾਲਾ ਅਤੇ ਨਾਂ ਭਗਵਾਨ ਸਿੰਘ ਹੈ। ਜਾਣਕਾਰੀ ਦੇ ਮੁਤਾਬਿਕ ਭਗਵਾਨ ਸਿੰਘ ਦੀ
Punjab Youth Dead/ਭਰਤ ਸ਼ਰਮਾ: ਆਪਣੇ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਆਸਟ੍ਰੇਲੀਆ ਗਏ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਮਾਮਲਾ ਅਜਨਾਲਾ ਤਹਿਸੀਲ ਦੇ ਪਿੰਡ ਰੋਖੇ ਦਾ ਹੈ। ਦਰਅਸਲ ਇਸ ਪੰਜਾਬੀ ਨੌਜਵਾਨ ਦੀ ਉਮਰ 37 ਸਾਲਾ ਅਤੇ ਨਾਂ ਭਗਵਾਨ ਸਿੰਘ ਹੈ।
ਜਾਣਕਾਰੀ ਦੇ ਮੁਤਾਬਿਕ ਭਗਵਾਨ ਸਿੰਘ ਦੀ ਟਰੱਕ 'ਚ ਭਿਆਨਕ ਅੱਗ ਲੱਗਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਪਿੰਡ ਰੋਖਾ 'ਚ ਮਾਤਮ ਛਾਇਆ ਹੋਇਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: Panchayat Election: ਪੰਜਾਬ 'ਚ ਸਰਪੰਚ ਲਈ 52825 ਅਰਜ਼ੀਆਂ ਤੇ ਪੰਚਾਂ ਲਈ 166338 ਨਾਮਜ਼ਦਗੀਆਂ ਹੋਈਆਂ ਪ੍ਰਾਪਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਭਗਵਾਨ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਭਗਵੰਤ ਸਿੰਘ ਆਪਣੀ ਪਤਨੀ ਨਵਪ੍ਰੀਤ ਕੌਰ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਗਿਆ ਸੀ ਅਤੇ ਉਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਸ ਨੂੰ ਕਿਸੇ ਦਾ ਫੋਨ ਆਇਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ 'ਤੇ ਅੱਗ ਲੱਗ ਗਈ ਅਤੇ ਅੱਗ ਇੰਨੀ ਭਿਆਨਕ ਸੀ ਕਿ ਮ੍ਰਿਤਕ ਉਸ ਵਿਚੋਂ ਨਿਕਲ ਨਹੀਂ ਸਕਿਆ।
ਪਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਭਗਵਾਨ ਸਿੰਘ ਦੇ ਘਰ ਬੇਟੇ ਅਕਾਲ ਸਿੰਘ ਨੇ ਜਨਮ ਲਿਆ ਸੀ, ਜਿਸ ਦੇ ਇਕ ਸਾਲ ਬਾਅਦ ਉਨ੍ਹਾਂ ਨੇ ਉਥੇ ਪਾਰਟੀ ਵੀ ਰੱਖੀ ਅਤੇ ਹੁਣ ਪਰਿਵਾਰ ਨੂੰ ਬੱਚੇ ਨਾਲ ਮਿਲਾਉਣ ਅਤੇ ਉਨ੍ਹਾਂ ਦੀ ਇੱਛਾ ਪੂਰੀ ਕਰਨ ਲਈ ਭਗਵਾਨ ਸਿੰਘ ਨੇ ਦਸੰਬਰ ਮਹੀਨੇ ਘਰ ਵਾਪਸ ਆ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਸੀ।
ਪਰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਭਗਵਾਨ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਕਰਨ ਲਈ ਆਸਟ੍ਰੇਲੀਆ ਜਾਣਗੇ ਅਤੇ ਉੱਥੇ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।