Punjab News: ਸੁਨਹਿਰੀ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Punjabi Youth Dead In America News: ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
Punjabi Youth Dead In America News: ਵਿਦੇਸ਼ਾਂ ਵਿੱਚ ਚੰਗੇ ਭਵਿੱਖ ਲਈ ਗਏ ਨੌਜਵਾਨਾਂ ਦੀ ਮੌਤਾਂ ਦਾ ਸਿਲਸਲਾ ਜਾਰੀ ਹੈ। ਅੱਜ ਤਾਜਾ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਜਿੱਥੇ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਉਸਦੀ ਮਾਂ ਆਪਣੇ ਪੁੱਤ ਦੀ ਇੱਕ ਝਲਕ ਦੇਖਣ ਲਈ ਸਰਕਾਰ ਕੋਲ ਮਦਦ ਦੀ ਗੁਹਾਰ ਲੱਗਾ ਰਹੀ ਹੈ। ਇਸ ਦੌਰਾਨ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰੀਬ 5 ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਨੌਜਵਾਨ (Punjabi Youth Dead In America) ਦੀ ਪਛਾਣ ਵਰਿੰਦਰਪਾਲ ਵਾਸੀ ਤਰਨਤਾਰਨ ਦੇ ਪੱਟੀ ਵਜੋਂ ਹੋਈ ਹੈ। ਨੌਜਵਾਨ ਦਾ ਨਾਮ ਵਰਿੰਦਰਪਾਲ ਸਿੰਘ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਨੌਜਵਾਨ ਟਰੱਕ ਲੈ ਕੇ ਜਾ ਰਿਹਾ ਸੀ ਅਤੇ ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸਦੀ ਮੌਤ ਹੋ ਗਈ ਹੈ।
ਪੰਜਾਬੀ ਨੌਜਵਾਨ ਦੀ ਮੌਤ (Punjabi Youth Dead In America) ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ। ਵਰਿੰਦਰਪਾਲ ਦੀ ਮੌਤ ਦੀ ਖ਼ਬਰ ਨਾਲ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ।
ਇਹ ਵੀ ਪੜ੍ਹੋ: Punjab News: ਸੁਨਾਮ ਦੇ 60 ਸਾਲਾ ਐਡਵੋਕੇਟ ਦਾ ਨਾਮ 'ਇੰਡੀਆ ਬੁੱਕ ਆਫ਼ ਰਿਕਾਰਡਜ਼' ਦਰਜ, ਜਾਣੋ ਕਿਵੇਂ ਬਣੇ ਖਾਸ
ਗੌਰਤਲਬ ਹੈ ਕਿ ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਭ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਹਰ ਰੋਜ ਵਿਦੇਸ਼ ਤੋਂ ਨੌਜਵਾਨਾਂ ਨਾਲ ਵਾਪਰੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੀ ਨੌਜਵਾਨ ਪੀੜੀ ਪੜ੍ਹਾਈ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ ਵਿੱਚ ਜਾਂਦੀ ਹੈ ਪਰ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ ਹੈ।
ਬੀਤੇ ਦਿਨੀ ਵੀ ਅਮਰੀਕਾ ਦੇ ਕੈਲੀਫੋਰਨੀਆ ਦੇ ਇੱਕ ਸਟੋਰ ਵਿੱਚ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਨੌਜਵਾਨ ਮੁਕੇਰੀਆਂ ਨੇੜਲੇ ਪਿੰਡ ਆਲੋ ਭੱਟੀ ਦਾ ਵਸਨੀਕ ਸੀ।