Punjab's Ajnala news today: ਅਜਨਾਲਾ ਵਿਖੇ ਵੀਰਵਾਰ ਨੂੰ ਹੋਈ ਝੜਪ (Ajnala violence) ਤੋਂ ਬਾਅਦ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਕੇ' ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਕਰੀਬੀ ਲਵਪ੍ਰੀਤ ਤੂਫਾਨ (Lovepreet Toofan) ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਅਜਨਾਲਾ ਵਿਖੇ ਹੋਈ ਝੜਪ 'ਚ ਕਈ ਲੋਕ ਜ਼ਖਮੀ ਹੋਏ। 


COMMERCIAL BREAK
SCROLL TO CONTINUE READING

ਇਸ ਦੌਰਾਨ ਐੱਸ.ਐੱਸ.ਪੀ. ਅੰਮ੍ਰਿਤਸਰ ਨੇ ਦੱਸਿਆ ਕਿ ਲਵਪ੍ਰੀਤ ਤੂਫਾਨ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਤੋਂ ਇਹ ਸਾਬਤ ਹੋਇਆ ਹੈ ਕਿ ਉਹ ਮੌਕੇ 'ਤੇ ਮੌਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਰਹੇ ਹਾਂ ਅਤੇ ਸਾਵਧਾਨੀ ਦੇ ਤੌਰ 'ਤੇ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਹੁਣ ਸਥਿਤੀ ਕਾਬੂ ਹੇਠ ਹੈ। ਅਦਾਲਤ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ ਅੰਮ੍ਰਿਤਸਰ ਜੇਲ੍ਹ ਤੋਂ ਸ਼ਾਮ ਨੂੰ ਰਿਹਾਅ ਹੋਵੇਗਾ।"


ਵੀਰਵਾਰ ਨੂੰ, ਅਜਨਾਲਾ ਵਿਖੇ (Ajnala violence) ਖਾਲਿਤਸਾਨੀ ਸਮਰਥਕਾਂ ਵੱਲੋਂ ਬੰਦੂਕਾਂ ਅਤੇ ਤਲਵਾਰਾਂ ਦੀ ਵਰਤੋਂ ਕਰਦਿਆਂ ਅੰਮ੍ਰਿਤਸਰ ਦੇ ਇੱਕ ਪੁਲਿਸ ਸਟੇਸ਼ਨ ਦੇ ਬੈਰੀਕੇਡ ਤੋੜ ਦਿੱਤੇ ਗਏ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਧਮਕੀ ਦਿੱਤੀ ਗਈ। ਸੀਨੀਅਰ ਪੁਲਿਸ ਮੁਲਾਜ਼ਮ ਨੇ ਕਿਹਾ, "ਸਾਡੇ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦੇ ਅਨੁਸਾਰ, ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਮਾਮਲੇ ਦੀ ਜਾਂਚ ਲਈ ਹੁਣ ਐਸਆਈਟੀ ਦਾ ਗਠਨ ਕੀਤਾ ਗਿਆ ਹੈ।"


ਪੁਲਿਸ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਪੁਖਤਾ ਸਬੂਤ ਮਿਲੇ ਹਨ ਕਿ ਉਹ (Lovepreet Toofan) ਬੇਕਸੂਰ ਹੈ। ਐਸਆਈਟੀ ਨੇ ਇਸ ਦਾ ਨੋਟਿਸ ਲੈ ਲਿਆ ਹੈ। ਐਸਐਸਪੀ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰੇਗਾ।


ਇਹ ਵੀ ਪੜ੍ਹੋ: ਪੰਜਾਬ ਬਜਟ ਇਜਲਾਸ ਨੂੰ ਰਾਜਪਾਲ ਵੱਲੋਂ ਨਹੀਂ ਮਿਲੀ ਮਨਜੂਰੀ, ਕਿਹਾ "ਕਾਨੂੰਨੀ ਰਾਏ ਲੈਣ ਤੋਂ ਬਾਅਦ ਹੋਵੇਗਾ ਫੈਸਲਾ"


ਇਸ ਮਾਮਲੇ 'ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਰਪਾਲ ਸਿੰਘ ਬਲੇਰ ਨੇ ਕਿਹਾ, "ਅਸੀਂ ਪ੍ਰਸ਼ਾਸਨ ਨਾਲ ਗੱਲ ਕਰਨ ਆਏ ਸੀ ਕਿ ਲਵਪ੍ਰੀਤ ਤੂਫਾਨ ਖਿਲਾਫ ਐੱਫ.ਆਈ.ਆਰ. ਵਿੱਚ ਅੰਮ੍ਰਿਤਪਾਲ ਸਿੰਘ (Amritpal Singh) ਦਾ ਨਾਂ ਵੀ ਸ਼ਾਮਲ ਹੈ। ਕੋਈ ਝੂਠਾ ਕੇਸ ਦਰਜ ਨਹੀਂ ਹੋਣਾ ਚਾਹੀਦਾ ਸੀ। ਪ੍ਰਸ਼ਾਸਨ ਨੇ ਸਵੀਕਾਰ ਕੀਤਾ ਕਿ ਲਵਪ੍ਰੀਤ ਸ਼ਾਮਲ ਨਹੀਂ ਸੀ, ਇਸ ਲਈ ਉਹ ਉਸ ਨੂੰ ਰਿਹਾਅ ਕਰ ਦੇਣਗੇ ਅਤੇ ਐਫਆਈਆਰਰੱਦ ਕਰ ਦੇਣਗੇ।"


'ਵਾਰਿਸ ਪੰਜਾਬ ਕੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ, "ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ ਕਿ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ। ਸੱਚਾਈ ਇਹ ਹੈ ਕਿ ਉਹ ਡਿੱਗਣ ਤੋਂ ਬਾਅਦ ਜ਼ਖਮੀ ਹੋਏ ਸਨ। ਅਸਲ ਵਿੱਚ ਸਾਡੇ 10-12 ਲੋਕਾਂ ਨੂੰ ਸੱਟਾਂ ਲੱਗੀਆਂ ਹਨ।"


ਇਹ ਵੀ ਪੜ੍ਹੋ: Punjab News: ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ! ਪਰ ਸਾਥੀ ਦੀ ਰਿਹਾਈ ਹੋਣ ਤੱਕ ਅਜਨਾਲਾ ਹੀ ਰਹਿਣਗੇ ਅੰਮ੍ਰਿਤਪਾਲ ਸਿੰਘ


(For more news apart from today's update from Punjab's Ajnala, stay tuned to Zee PHH)