Paris Olympic Games 2024: ਪੰਜਾਬ ਦੇ ਐਥਲੀਟ ਅਕਾਸ਼ਦੀਪ ਸਿੰਘ ਨੇ 2024 ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ
ਰਾਂਚੀ `ਚ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ `ਚ ਅਕਾਸ਼ਦੀਪ ਸਿੰਘ ਵੱਲੋਂ 1.19.55 ਦੇ ਸਮੇਂ ਨਾਲ 20 ਕਿਲੋਮੀਟਰ ਪੈਦਲ ਚੱਲ ਕੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਗਿਆ।
Paris Olympic Games 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਹੋਣ ਵਾਲੇ ਪਹਿਲੇ ਐਥਲੀਟ ਅਕਾਸ਼ਦੀਪ ਸਿੰਘ (Athlete Akashdeep Singh) ਨੂੰ ਫੋਨ ਕਰਕੇ ਵਧਾਈ ਦਿੱਤੀ ਗਈ।
ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਅਕਾਸ਼ਦੀਪ ਸਿੰਘ (Athlete Akashdeep Singh) ਦੇ ਪਿਤਾ ਗੁਰਜੰਟ ਸਿੰਘ ਨੂੰ ਵੀ ਫੋਨ ਕੀਤਾ ਗਿਆ ਅਤੇ ਉਨ੍ਹਾਂ ਦੇ ਪੁੱਤਰ ਨੂੰ ਉਸ ਦੀ ਵੱਡੀ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਨੂੰ ਓਲੰਪਿਕ ਅਤੇ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਅਕਾਸ਼ਦੀਪ ਸਿੰਘ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਅਕਸ਼ਦੀਪ ਸਿੰਘ ਦੇ ਪਿੰਡ ਕਾਹਨਾਕੇ ਵਿਖੇ ਜਾ ਕੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵੀ ਵਧਾਈ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਓਲੰਪਿਕ ਖੇਡਾਂ ਅਤੇ ਏਸ਼ੀਅਨ ਖੇਡਾਂ ਲਈ ਅਕਸ਼ਦੀਪ ਸਿੰਘ ਤੋਂ ਵੱਡੀਆਂ ਉਮੀਦਾਂ ਹਨ।
ਇਹ ਵੀ ਪੜ੍ਹੋ: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਨੂੰ ਲੈ ਕੇ ਪੁਲਿਸ ਅਲਰਟ
ਦੱਸ ਦਈਏ ਕਿ ਰਾਂਚੀ 'ਚ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ 'ਚ ਅਕਾਸ਼ਦੀਪ ਸਿੰਘ ਵੱਲੋਂ 1.19.55 ਦੇ ਸਮੇਂ ਨਾਲ 20 ਕਿਲੋਮੀਟਰ ਪੈਦਲ ਚੱਲ ਕੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਗਿਆ।
ਅਕਾਸ਼ਦੀਪ ਸਿੰਘ ਨੇ ਮੰਗਲਵਾਰ ਨੂੰ ਨੈਸ਼ਨਲ ਓਪਨ ਰੇਸ ਵਾਕਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਇਸ ਸਾਲ ਦੀ ਵਿਸ਼ਵ ਚੈਂਪੀਅਨਸ਼ਿਪ ਦੇ ਨਾਲ-ਨਾਲ 2024 ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਲਈ ਸ਼ਾਨਦਾਰ ਰਾਸ਼ਟਰੀ ਰਿਕਾਰਡ ਦੇ ਨਾਲ ਪੁਰਸ਼ਾਂ ਦੇ 20 ਕਿਲੋਮੀਟਰ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ ਹੈ।
ਇਹ ਵੀ ਪੜ੍ਹੋ: ਗ਼ਰੀਬ ਕਿਸਾਨ ਦੀ ਕੁੜੀ ਨੇ ਮਾਰੇ ਚੌਕੇ ਛੱਕੇ, ਬੱਲੇਬਾਜ਼ੀ ਦਾ ਹੁਨਰ ਦੇਖ ਸਚਿਨ ਤੇਂਦੁਲਕਰ ਨੇ ਸ਼ੇਅਰ ਕੀਤੀ ਵੀਡੀਓ
(For more news apart from Paris Olympic Games 2024, stay tuned to Zee PHH)