Punjab's Fatehgarh Sahib news: ਫ਼ਤਿਹਗੜ੍ਹ ਸਾਹਿਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੱਲਦੇ ਵਿਆਹ 'ਚ ਪੁਲਿਸ ਵੱਲੋਂ ਲਾੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਵਿਆਹ ਚੱਲ ਰਿਹਾ ਸੀ ਤੇ ਪੁਲਿਸ ਲਾੜੇ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਹ ਮਾਮਲਾ ਖਮਾਣੋ ਬਲਾਕ ਦੇ ਪਿੰਡ ਲਖਣਪੁਰ ਵਿੱਚ ਪਿੱਛਲੇ ਮਹੀਨੇ ਬੇਸਬਾਲ ਨਾਲ ਮਾਰੇ ਗਏ ਬਲਜੀਤ ਸਿੰਘ ਦੇ ਕਤਲ ਦਾ ਹੈ। ਜਿੱਥੇ ਪੀੜਤ ਪਰਿਵਾਰ ਵੱਲੋਂ ਉਕਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ 'ਤੇ ਨਜਾਇਜ਼ ਮਾਮਲੇ ਵਿੱਚ ਨਾਮਜ਼ਦ ਕਰਨ ਨੂੰ ਲੈ ਕੇ ਵਿਰੋਧ ਕਰ ਰਹੇ ਹਨ।


ਦੱਸਣਯੋਗ ਹੈ ਕਿ ਹਾਲ ਹੀ ਵਿੱਚ ਉਕਤ ਪਰਿਵਾਰ ਦੀਆਂ 3 ਔਰਤਾਂ ਪਿੰਡ ਦੀ ਟੈਂਕੀ 'ਤੇ ਪੈਟਰੋਲ ਲੈ ਕੇ ਪ੍ਰਦਰਸ਼ਨ ਕਰਨ ਚੜ੍ਹੀਆਂ ਸਨ। ਇਸ ਦੌਰਾਨ ਬੁਧਵਾਰ ਨੂੰ ਉਕਤ ਪਰਿਵਾਰ ਵੱਲੋਂ ਇਸ ਮਾਮਲੇ 'ਚ ਨਾਮਜ਼ਦ ਗ਼ਲਤ ਨਾਮਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਦੇ ਮੁਖੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।


ਇਹ ਵੀ ਪੜ੍ਹੋ: Punjab Farmers' Protest News: 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨਗੇ ਕਿਸਾਨ, ਜਾਣੋ ਪੂਰਾ ਮਾਮਲਾ


ਇਸ ਦੌਰਾਨ ਗ੍ਰਿਫ਼ਤਾਰ ਕੀਤੇ ਲਾੜੇ ਦੀ ਮਾਤਾ ਅਮਰਜੀਤ ਕੌਰ ਅਤੇ ਬਲਾਕ ਸੰਮਤੀ ਮੈਂਬਰ ਵਿਸ਼ਵਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਜਿੰਨ੍ਹਾਂ ਪੰਜ ਵਿਅਕਤੀਆਂ — ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਸਰਤਾਜ ਸਿੰਘ ਅਤੇ ਜਗਜੀਤ ਸਿੰਘ — ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਸੀ, ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ। 


ਉਨ੍ਹਾਂ ਇਹ ਵੀ ਕਿਹਾ ਕਿ 19 ਫਰਵਰੀ ਨੂੰ ਹੋਈ ਘਟਨਾ 'ਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਰਪ੍ਰੀਤ ਸਿੰਘ ਦਾ ਵਿਆਹ ਸੀ ਤੇ ਉਹ ਡੋਲੀ ਲੈ ਕੇ ਘਰ ਆਇਆ ਸੀ ਅਤੇ ਉਹ ਘਰ ਤੋਂ ਬਾਹਰ ਵੀ ਨਹੀਂ ਨਿਕਲਿਆ ਸੀ। ਇਨ੍ਹਾਂ ਹੀ ਨਹੀਂ ਉਨ੍ਹਾਂ ਕਿਹਾ ਕਿ ਜਿਹੜੇ ਦੂਜੇ ਵਿਅਕਤੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਦਾ ਵੀ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ। 


ਇਹ ਵੀ ਪੜ੍ਹੋ: LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ


(For more news apart from Punjab's Fatehgarh Sahib, stay tuned to Zee PHH)