ਜਲੰਧਰ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ 'ਚ ਪੁਲਿਸ ਮੁਲਾਜ਼ਮ ਦੀ ਮੌਤ
Advertisement
Article Detail0/zeephh/zeephh1520799

ਜਲੰਧਰ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ 'ਚ ਪੁਲਿਸ ਮੁਲਾਜ਼ਮ ਦੀ ਮੌਤ

ਕਪੂਰਥਲਾ ਦੇ ਫਗਵਾੜਾ ਵਿੱਚ ਚਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦੇ ਵਿਅਕਤੀ ਦੀ ਕ੍ਰੇਟਾ ਕਾਰ ਲੁੱਟ ਲਈ ਅਤੇ ਉੱਥੋਂ ਫ਼ਰਾਰ ਹੋ ਗਏ।

ਜਲੰਧਰ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ 'ਚ ਪੁਲਿਸ ਮੁਲਾਜ਼ਮ ਦੀ ਮੌਤ

Punjab's Jalandhar news: ਪਿਛਲੇ 6 ਮਹੀਨਿਆਂ ਤੋਂ ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇੱਥੋਂ ਤੱਕ ਕਿ ਅਪਰਾਧੀ ਪੁਲਿਸ 'ਤੇ ਗੋਲੀਆਂ ਚਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ ਅਤੇ ਸ਼ਰੇਆਮ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੌਰਾਨ ਜਲੰਧਰ ਜ਼ਿਲ੍ਹੇ ਦੇ ਫਿਲੌਰ ਹਲਕੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਪਿੰਡ ਵਿੱਚ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਜ਼ਬਰਦਸਤ ਗੋਲੀਬਾਰੀ ਹੋਈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।  

ਇਸ ਦੌਰਾਨ ਤਿੰਨ ਲੁਟੇਰਿਆਂ ਨੂੰ ਵੀ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਖਮੀ ਲੁਟੇਰਿਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਫਗਵਾੜਾ ਤੋਂ ਇੱਕ ਕ੍ਰੇਟਾ ਕਾਰ ਨੂੰ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਸੀ। ਇਸ ਦੌਰਾਨ ਫਗਵਾੜਾ ਪੁਲਿਸ ਪਾਰਟੀ ਲੁਟੇਰਿਆਂ ਦੀ ਲੋਕੇਸ਼ਨ ਦਾ ਪਤਾ ਲਗਾਉਂਦੇ ਹੋਏ ਪਿੱਛੇ ਗਈ ਸੀ।

ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਵਿੱਚ ਚਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦੇ ਵਿਅਕਤੀ ਦੀ ਕ੍ਰੇਟਾ ਕਾਰ ਲੁੱਟ ਲਈ ਅਤੇ ਉੱਥੋਂ ਫ਼ਰਾਰ ਹੋ ਗਏ। ਇਨ੍ਹਾਂ ਲੁਟੇਰਿਆਂ ਦੀ ਲੋਕੇਸ਼ਨ ਦਾ ਪਤਾ ਲਗਾਉਂਦੇ ਹੋਏ ਪੁਲਿਸ ਜਲੰਧਰ ਦੇ ਫਿਲੌਰ ਵਿਖੇ ਪਹੁੰਚੀ ਤਾਂ ਲੁਟੇਰਿਆਂ ਨੇ ਪੁਲਿਸ ਪਾਰਟੀ 'ਤੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਪੁਲਿਸ ਅਤੇ ਲੁਟੇਰਿਆਂ ਵਿਚਕਾਰ ਦੇਰ ਤੱਕ ਮੁਕਾਬਲਾ ਚੱਲਦਾ ਰਿਹਾ, ਜਿਸ ਵਿੱਚ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ਪੁਲਿਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਰਸਾਇਣਕ ਖਾਦ ਦੇ ਇਸਤੇਮਾਲ ’ਚ ਪੰਜਾਬ ਪਹਿਲੇ ਅਤੇ ਹਰਿਆਣਾ ਦੂਜੇ ਨੰਬਰ ’ਤੇ, ਰਿਪੋਰਟ ’ਚ ਹੋਇਆ ਖ਼ੁਲਾਸਾ

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬਾਰੇ ਇੱਕ ਟਵੀਟ ਵੀ ਕੀਤਾ।  ਉਨ੍ਹਾਂ ਲਿਖਿਆ "ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਜੋ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ…ਪੰਜਾਬ ਸਰਕਾਰ ਵੱਲੋਂ ₹1 ਕਰੋੜ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ…HDFC ਬੈਂਕ ਵੱਲੋਂ ₹1 ਕਰੋੜ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ…ਅਸੀਂ ਆਪਣੇ ਸ਼ਹੀਦਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਔਖੇ ਸਮਿਆਂ ‘ਚ ਖੜ੍ਹੇ ਹਾਂ।"

ਇਹ ਵੀ ਪੜ੍ਹੋ: ਜਾਣੋ, ਪ੍ਰਤਾਪ ਸਿੰਘ ਬਾਜਵਾ ਕਿਉਂ ਬੋਲੇ, “CM ਭਗਵੰਤ ਮਾਨ ਨੇ 2 ਬੱਕਰੇ ਝਟਕਾ ਦਿੱਤੇ, 1-2 ਹੋਰ ਵੀ ਲਾਈਨ ’ਚ ਹਨ”

(For more news related to Punjab's Jalandhar, stay tuned to Zee PHH)

Trending news