Punjab's Ludhiana rape news: ਪੰਜਾਬ ਦੇ ਲੁਧਿਆਣਾ ਤੋਂ ਇੱਕ 6 ਸਾਲ ਦੀ ਬੱਚੀ ਦੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਲੁਧਿਆਣਾ ਦੇ ਪੁਲਿਸ ਸਟੇਸ਼ਨ ਦੁੱਗਰੀ ਦੇ ਅਧੀਨ ਪੈਂਦੇ ਜੈਨ ਮੰਦਰ ਦੇ ਨੇੜੇ ਇੱਕ 6 ਸਾਲ ਦੀ ਬੱਚੀ ਦੇ ਨਾਲ ਬਲਾਤਕਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਿਨੌਣੀ ਹਰਕਤ ਨੂੰ ਅੰਜਾਮ ਦੇਣ ਲਈ ਮੁਲਜ਼ਮ ਨੇ ਬੱਚੀ ਨੂੰ ਆਟੋ 'ਚ ਅਗਵਾ ਕੀਤਾ ਅਤੇ ਬਾਅਦ ਵਿੱਚ ਉਸਦੇ ਨਾਲ ਕੁਕਰਮ ਕਰਨ ਤੋਂ ਬਾਅਦ ਉਸ ਨੂੰ ਮੁੜ ਉਸੇ ਥਾਂ ਤੇ ਛੱਡ ਦਿੱਤਾ। 


ਇਸ ਤੋਂ ਬਾਅਦ ਬੱਚੀ ਦੇ ਪਰਿਵਾਰ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸ਼ਿਕਾਇਤ ਦੁੱਗਰੀ ਪੁਲਿਸ ਸਟੇਸ਼ਨ 'ਚ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਜਿਸ 'ਤੇ ਸ਼ੱਕ ਸੀ ਉਸਦੇ ਬਾਰੇ ਵੀ ਦੱਸਿਆ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਤੁਰੰਤ ਬਾਅਦ ਹੀ ਉਸ ਸ਼ੱਕੀ ਆਦਮੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। 


ਦੱਸਣਯੋਗ ਹੈ ਕਿ ਇਸ ਪੂਰੇ ਮਾਮਲੇ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਕਾਲੇ ਰੰਗ ਦਾ ਆਟੋ ਸਵਾਰ ਬੱਚੀ ਦੇ ਕੋਲ ਜਾਕੇ ਖੜ੍ਹਾ ਹੁੰਦਾ ਹੈ ਅਤੇ ਫ਼ਿਰ ਉਸਦੇ ਨਾਲ ਗੱਲਬਾਤ ਕਰਦਾ ਹੈ। ਉਸ ਤੋਂ ਬਾਅਦ ਜਦੋਂ ਉਹ ਆਟੋ ਲੈ ਕੇ ਜਾਂਦਾ ਹੈ ਤਾਂ ਬੱਚੀ ਉਸ ਥਾਂ ਤੇ ਨਹੀਂ ਹੁੰਦੀ। ਮੰਨਿਆ ਜਾ ਰਿਹਾ ਹੈ ਕਿ ਉਹ ਬੱਚੀ ਨੂੰ ਆਪਣੇ ਨਾਲ ਬਿਠਾ ਕੇ ਲੈ ਜਾਂਦਾ ਹੈ। 


ਇਸ ਘਟਨਾ ਤੋਂ ਬਾਅਦ ਪੀੜਤ ਦੇ ਰਿਸ਼ਤੇਦਾਰਾਂ ਵੱਲੋਂ ਲੁਧਿਆਣਾ ਪੁਲਿਸ ਸਟੇਸ਼ਨ ਦੇ ਬਾਹਰ ਇਨਸਾਫ਼ ਦੀ ਮੰਗ ਵੀ ਕੀਤੀ ਗਈ। 


ਹੋਰ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਚੜ੍ਹਿਆ ਪਾਰਾ, ਐੱਸਐੱਸਪੀ ਨੇ ਮੀਟਿੰਗ ’ਚੋਂ ਕੀਤਾ ਵਾਕ-ਆਊਟ


ਇਸ ਸਬੰਧੀ ਏਸੀਪੀ ਵੱਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਕੋਲ ਸਵੇਰੇ ਇਹ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕੇਸ ਦਰਜ ਕਰ ਲਿਆ ਹੈ ਅਤੇ ਜਿਸ 'ਤੇ ਪਰਿਵਾਰ ਨੂੰ ਸ਼ੱਕ ਸੀ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।  


ਉਨ੍ਹਾਂ ਕਿਹਾ ਕਿ ਬੱਚੀ ਦਾ ਮੈਡੀਕਲ ਕਰਵਾਉਣ ਲਈ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਭੇਜਿਆ ਗਿਆ। ਉਨ੍ਹਾਂ ਹੋਰ ਕਿਹਾ ਕਿ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਦੇ ਆਧਾਰ 'ਤੇ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਉਨ੍ਹਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  

- ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ 


ਹੋਰ ਪੜ੍ਹੋ: Sidhu Moosewala murder case: ਕਿੱਥੇ ਹੈ ਗੋਲਡੀ ਬਰਾੜ?


(Apart from rape news from Punjab's Ludhiana, stay tuned to Zee PHH for more updates)