ਇਸ ਦੌਰਾਨ ਸੈਲੂਨ ਮਾਲਕ ਨੇ ਇਹ ਵੀ ਦਾਅਵਾ ਕੀਤਾ ਕਿ ਉਸਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Trending Photos
Punjab's Moga news: ਪੰਜਾਬ ਦੇ ਮੋਗਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਿਸ ਪਾਰਲਰ 'ਚ ਲਾੜੀ ਤਿਆਰ ਹੋਈ ਸੀ, ਉਸੇ ਪਾਰਲਰ ਸੰਚਾਲਕ ਨੂੰ ਫਿਰੌਤੀ ਲਈ ਧਮਕੀ ਭਰਿਆ ਮੈਸੇਜ ਭੇਜਿਆ ਗਿਆ। ਇਸ ਮਾਮਲੇ 'ਚ ਪਤੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਪਤਨੀ ਫਰਾਰ ਹੈ।
ਮਿਲੀ ਜਾਣਕਾਰੀ ਮੁਤਾਬਕ ਜਿਲ੍ਹਾ ਮੋਗਾ ਦੇ ਇੱਕ ਸੈਲੂਨ ਮਾਲਕ ਵੱਲੋਂ ਮੁੱਖ-ਅਫਸਰ ਥਾਣਾ ਸਿਟੀ ਸਾਊਥ ਮੋਗਾ ਕੋਲ ਆਪਣਾ ਬਿਆਨ ਲਿਖਵਾਇਆ ਗਿਆ ਕਿ ਉਸਦੇ ਮੋਬਾਇਲ ਨੰਬਰ ਤੇ ਮਿਤੀ 29.01.2023 ਨੂੰ ਵਿਦੇਸ਼ੀ ਨੰਬਰ +14058552306 ਤੋਂ ਵਟਸਐਪ ਰਾਂਹੀ ਕਾਲ ਆਈ ਸੀ ਅਤੇ ਇੱਕ ਅਣਜਾਣ ਵਿਅਕਤੀ ਵੱਲੋਂ ਡੇਢ ਲੱਖ ਰੁਪਏ ਦੀ ਮੰਗ ਕੀਤੀ ਗਈ।
ਇਸ ਦੌਰਾਨ ਸੈਲੂਨ ਮਾਲਕ ਨੇ ਇਹ ਵੀ ਦਾਅਵਾ ਕੀਤਾ ਕਿ ਉਸਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ 'ਤੇ ਤੁਰੰਤ ਪ੍ਰਭਾਵ ਨਾਲ ਫੈਸਲਾ ਲੈਂਦੀਆਂ ਮੋਗਾ ਪੁਲਿਸ (Moga Police) ਵੱਲੋਂ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਦਿਆਂ ਸਾਈਬਰ ਸੈੱਲ ਦੀ ਮਦਦ ਨਾਲ ਵਿਦੇਸ਼ੀ ਨੰਬਰਾਂ ਰਾਂਹੀ ਧਮਕੀਆਂ ਦੇਣ ਵਾਲੇ ਦੋਸ਼ੀ ਗੁਰਵਿੰਦਰ ਸਿੰਘ ਗੁਰੀ ਪੁੱਤਰ ਤਰਸੇਮ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਨੂੰ ਟਰੇਸ ਕੀਤਾ ਗਿਆ।
ਇਹ ਵੀ ਪੜ੍ਹੋ: Turkey and Syria Earthquake news: ਤੁਰਕੀ, ਸੀਰੀਆ 'ਚ ਭਿਆਨਕ ਭੂਚਾਲ ਕਰਕੇ 500 ਤੱਕ ਪਹੁੰਚੀ ਮਰਨ ਵਾਲਿਆਂ ਦੀ ਗਿਣਤੀ
ਪੁਲਿਸ ਨੂੰ ਜਾਣਕਾਰੀ ਮਿਲੀ ਕਿ ਦੋਸ਼ੀ ਗੁਰਵਿੰਦਰ ਸਿੰਘ ਗੁਰੀ ਪਹਾੜਾ ਸਿੰਘ ਚੌਂਕ ਵਿੱਚ ਖੜਾ ਸੀ ਅਤੇ ਆਪਣੇ ਸਹੁਰੇ ਪਿੰਡ ਮਹਿਰੋਂ ਵਿਖੇ ਜਾਣ ਦੀ ਤਿਆਰੀ ਕਰ ਰਿਹਾ ਸੀ।
ਜਿਵੇਂ ਹੀ ਇਹ ਸੂਚਨਾ ਮਿਲੀ ਤਾਂ ਪੁਲਿਸ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀ ਗੁਰਵਿੰਦਰ ਸਿੰਘ ਗੁਰੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸੋਮਵਾਰ ਨੂੰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਦੀ ਪਤਨੀ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
- ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ
ਇਹ ਵੀ ਪੜ੍ਹੋ: Exclusive: ਨਸ਼ਿਆਂ ਖਿਲਾਫ਼ ਐਕਸ਼ਨ 'ਚ ਪੰਜਾਬ ਪੁਲਿਸ! ਕਈ ਪਿੰਡ ਸੀਲ, ਕਈ ਘਰਾਂ ਦੀ ਲਈ ਗਈ ਤਲਾਸ਼ੀ
(For more news apart from Punjab's Moga, stay tuned to Zee PHH)