ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਕੀਤਾ ਰਵਾਨਾ
Advertisement
Article Detail0/zeephh/zeephh1594516

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਕੀਤਾ ਰਵਾਨਾ

ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਸਰਕਾਰੀ ਸਕੂਲ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਸਿੰਗਾਪੁਰ ਲਈ ਰਵਾਨਾ ਹੋਣ ਜਾ ਰਿਹਾ ਹੈ ਅਤੇ ਇਹ ਬੈਚ 11 ਮਾਰਚ ਨੂੰ ਵਾਪਸ ਪਰਤੇਗਾ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਕੀਤਾ ਰਵਾਨਾ

Punjab's Principal's Training in Singapore news: ਪੰਜਾਬ ਸਰਕਾਰ ਵੱਲੋਂ ਚੋਣਾਂ ਜਿੱਤਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਅਨੁਸਾਰ ਇੱਕ ਹੋਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਪਹਿਲਾਂ 4 ਫਰਵਰੀ ਨੂੰ ਸਰਕਾਰੀ ਸਕੂਲ ਦੇ 36 ਪ੍ਰਿੰਸੀਪਲਾਂ ਦਾ ਬੈਚ ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਵਾਪਸ ਪਰਤਿਆ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਰਵਾਨਾ ਕੀਤਾ ਗਿਆ ਹੈ।  

ਸ਼ੁਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁਹਿੰਮ ਦੇ ਤਹਿਤ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਚੰਡੀਗ੍ਹੜ ਤੋਂ ਸਿੰਗਾਪੁਰ ਸਿਖਲਾਈ ਲਈ ਰਵਾਨਾ ਕੀਤਾ ਗਿਆ। ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਚੰਡੀਗੜ੍ਹ ਸੈਕਟਰ 26 ਵਿੱਚ ਸਥਿਤ ਮਹਾਤਮਾ ਗਾਂਧੀ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹਰਿ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪ੍ਰਿੰਸੀਪਲਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਇਹ ਵੀ ਕਿਹਾ ਗਿਆ ਕਿ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਂਦੀ ਹੈ। ਬੈਚ ਦੀ ਚੋਣ ਕਰਨ ਲਈ 5 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਹਰ ਬੈਚ ਦੀ ਚੋਣ ਕਰਦੀ ਹੈ। 

ਇਹ ਵੀ ਪੜ੍ਹੋ: Punjab Budget Session 2023: "ਗਲਤ ਸ਼ਬਦਾਂ ਦੀ ਵਰਤੋਂ ਤੇ ਕਿਸੇ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ," ਰਾਜਪਾਲ ਦਾ ਵਿਧਾਨ ਸਭਾ ਨੂੰ ਸੰਬੋਧਨ

ਦੱਸ ਦਈਏ ਕਿ ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਸਰਕਾਰੀ ਸਕੂਲ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਸਿੰਗਾਪੁਰ ਲਈ ਰਵਾਨਾ ਹੋਣ ਜਾ ਰਿਹਾ ਹੈ ਅਤੇ ਇਹ ਬੈਚ 11 ਮਾਰਚ ਨੂੰ ਵਾਪਸ ਪਰਤੇਗਾ। 

ਇਸ ਦੇ ਨਾਲ ਹੀ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜੋ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਗਿਆ ਸੀ ਉਨ੍ਹਾਂ ਲਈ ਤਜੁਰਬੇ ਸਾਂਝੇ ਕਰਨ ਲਈ ਨਵੀਂ ਦਿੱਲੀ ਵਿਖੇ ਇੱਕ ਵਿਸ਼ੇਸ਼ ਸੈਸ਼ਨ ਰਖਵਾਇਆ ਗਿਆ ਸੀ। ਇਸ ਦੌਰਾਨ ਪ੍ਰਿੰਸੀਪਲਾਂ ਵੱਲੋਂ ਜੋ ਟ੍ਰੇਨਿੰਗ ਪ੍ਰਾਪਤ ਕੀਤੀ ਗਈ ਸੀ ਉਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ।

ਇਹ ਵੀ ਪੜ੍ਹੋ: Punjab Budget Session 2023: ਸ਼ੁਰੂ ਹੋਇਆ ਪੰਜਾਬ ਦਾ ਬਜਟ ਸੈਸ਼ਨ, ਰਾਜਪਾਲ ਦੇ ਸੰਬੋਧਨ ਦੌਰਾਨ ਕਾਂਗਰਸ ਨੇ ਕੀਤਾ ਵਾਕਆਉਟ

(For more news apart from Punjab's Principal's Training in Singapore, stay tuned to Zee PHH)

Trending news