Punjab News: ਪੰਜਾਬ ਵਿੱਚ ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਵਿਚਾਲੇ ਹੁਣ ਖ਼ਬਰ ਆ ਰਹੀ ਹੈ ਕਿ ਰੇਲਵੇ ਵੀ ਇਸ ਤੋਂ ਅਛੂਤਾ ਨਹੀਂ ਰਿਹਾ ਅਤੇ ਕਈ ਰੇਲਵੇ ਟਰੈਕ ਵੀ ਨੁਕਸਾਨੇ ਗਏ ਜਿਸ ਕਾਰਨ ਟ੍ਰੈਕ ਦਾ ਆਪਸ ਵਿੱਚ ਸੰਪਰਕ ਟੁੱਟ ਗਿਆ।


COMMERCIAL BREAK
SCROLL TO CONTINUE READING

ਊਨਾ ਹਿਮਾਚਲ ਪ੍ਰਦੇਸ਼ ਤੋਂ ਬਾਇਆ ਅਨੰਦਪੁਰ ਸਾਹਿਬ ਜਾਣ ਵਾਲੀਆਂ ਲਗਭਗ 22 ਆਉਣ-ਜਾਣ ਵਾਲੀਆਂ ਟਰੇਨਾਂ ਨੂੰ ਰੱਦ ਕਰਨਾ ਪਿਆ ਹੈ ਜਿਸ ਕਾਰਨ ਟਰੇਨ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। 


ਇਹ ਵੀ ਪੜ੍ਹੋ: Punjab News: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ 8 ਵਜੇ ਹੀ ਖੁੱਲ੍ਹਣਗੇ

ਸਿਰਫ਼ ਤਿੰਨ ਟ੍ਰੇਨਾਂ ਹੋਈਆਂ ਸ਼ੁਰੂ


ਟ੍ਰੈਕ ਦੀ ਹਾਲਤ ਸੁਧਾਰਨ ਤੋਂ ਬਾਅਦ ਅੱਜ ਊਨਾ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ ਸਿਰਫ ਤਿੰਨ ਟ੍ਰੇਨਾਂ ਨੂੰ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਜਨ ਸ਼ਤਾਬਦੀ, ਨੰਗਲ ਤੋਂ ਅੰਮ੍ਰਿਤਸਰ ਜਾਣ ਵਾਲੀ ਤੇ ਊਨਾ ਹਿਮਾਚਲ ਤੋਂ ਬਾਇਆ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੀ ਟ੍ਰੇਨ ਸ਼ਾਮਿਲ ਹੈ।
        
ਰੇਲਵੇ ਦੇ ਅੰਬਾਲਾ ਜ਼ੋਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ ਨੇ ਦੱਸਿਆ ਕਿ ਹੜ੍ਹ ਕਾਰਨ 30 ਥਾਵਾਂ 'ਤੇ ਰੇਲ ਮਾਰਗਾਂ ਨੂੰ ਨੁਕਸਾਨ ਪਹੁੰਚਿਆ ਹੈ, ਰੇਲਵੇ ਟਰੈਕ 'ਤੇ ਡਿੱਗਿਆ ਮਲਬਾ ਚੁੱਕ ਲਿਆ ਗਿਆ ਹੈ, ਜਦਕਿ ਟ੍ਰੈਕ ਦੀ ਮੁਰੰਮਤ ਦਾ ਕੰਮ ਪੂਰਾ ਹੋ ਗਿਆ ਹੈ, ਇੱਥੇ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਅੱਗੇ ਨੰਗਲ ਅਤੇ ਨੰਗਲ ਤੋਂ ਹਿਮਾਚਲ ਦੇ ਊਨਾ ਜਾਣ ਵਾਲੀਆਂ ਰੇਲ ਗੱਡੀਆਂ ਦੀ ਆਵਾਜਾਈ ਵੀ ਸੋਮਵਾਰ ਨੂੰ ਬਹਾਲ ਕਰ ਦਿੱਤੀ ਜਾਵੇਗੀ। ਟ੍ਰੈਕ ਨੂੰ ਚੈੱਕ ਕੀਤਾ ਜਾ ਰਿਹਾ ਹੈ ਬਾਕੀ ਟ੍ਰੇਨ ਵੀ ਜਲਦ ਸ਼ੁਰੂ ਹੋ ਜਾਣਗੀਆਂ।


ਇਹ ਵੀ ਪੜ੍ਹੋ: Mansa Flood News: ਚਾਂਦਪੁਰਾ ਬੰਨ੍ਹ ਟੁੱਟਣ ਨਾਲ ਵੱਧ ਰਿਹਾ ਪਾਣੀ ਦਾ ਪੱਧਰ; ਲੋਕ ਆਪਣੇ ਘਰ ਛੱਡਣ ਨੂੰ ਹੋਏ ਮਜ਼ਬੂਰ