Qaumi Insaaf Morcha: ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਰੋਸ ਮਾਰਚ ਕੱਢਣ ਦਾ ਐਲਾਨ
Advertisement
Article Detail0/zeephh/zeephh1814001

Qaumi Insaaf Morcha: ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਰੋਸ ਮਾਰਚ ਕੱਢਣ ਦਾ ਐਲਾਨ

Qaumi Insaaf Morcha: ਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਰੋਸ ਮਾਰਚ ਕੱਢਣ ਦਾ ਬਿਗੁਲ ਵਜਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੋਂ ਵੀ ਸਾਥ ਮੰਗਿਆ ਹੈ।

Qaumi Insaaf Morcha: ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਰੋਸ ਮਾਰਚ ਕੱਢਣ ਦਾ ਐਲਾਨ

Qaumi Insaf Morcha: ਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਅਗਸਤ ਨੂੰ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਕੌਮੀ ਇਨਸਾਫ਼ ਮੋਰਚੇ ਦੇ ਨਾਲ ਖੜ੍ਹਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਰੋਸ ਮਾਰਚ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੀ ਸਲਾਹ ਵੀ ਦਿੱਤੀ।

7 ਜਨਵਰੀ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉਪਰ ਕੌਮੀ ਇਨਸਾਫ਼ ਮੋਰਚਾ ਕੇਂਦਰ ਤੇ ਪੰਜਾਬ ਸਰਕਾਰ ਨਾਲ ਜੁੜੀਆਂ 3 ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਚੱਲ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਣ ਉਤੇ ਸਖ਼ਤ ਸਜ਼ਾਵਾਂ ਲਈ ਕਾਨੂੰਨ ਬਣਾਉਣ, ਕੋਟਕਪੂਰਾ ਗੋਲੀ ਕਾਂਡ ਵਿੱਚ ਕਤਲ ਮਾਮਲੇ ਵਿੱਚ ਸ਼ਾਮਲ ਪੁਲਿਸ ਤੇ ਸਿਆਸਤਦਾਨਾਂ ਨੂੰ ਕੇਸ ਵਿੱਚ ਨਾਮਜ਼ਦ ਕਰਨਾ ਅਤੇ 28 ਸਾਲਾਂ ਤੋਂ ਵਧ ਸਮੇਂ ਤੋਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਮੁੱਖ ਮਸਲੇ ਹਨ।

ਕਾਬਿਲੇਗੌਰ ਹੈ ਕਿ 2 ਅਗਸਤ ਨੂੰ ਮੋਹਾਲੀ ਦੇ ਬਾਈਪਾਸ ਚੌਂਕ 'ਤੇ ਕੌਮੀ ਇਨਸਾਫ ਮੋਰਚੇ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਲੰਬੀ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਦਾਲਤ 'ਚ ਹਲਫਨਾਮਾ ਦਾਇਰ ਕੀਤਾ ਗਿਆ ਸੀ। ਮੋਹਾਲੀ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਜ਼ਿਲ੍ਹੇ 'ਚ ਧਰਨਾ ਲਗਾਉਣ ਲਈ ਸਲਾਈਡਾਂ ਨਿਸ਼ਚਿਤ ਕਰ ਦਿੱਤੀਆਂ ਗਈਆਂ ਸਨ ਤੇ ਜੇਕਰ ਮੋਰਚਾ ਲਗਾਉਣਾ ਹੈ ਤਾਂ ਉਥੇ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : Sri Anandpur Sahib news: ਚੰਦ ਘੰਟਿਆਂ ਦੀ ਬਾਰਿਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਹੋਇਆ ਜਲਥਲ

ਮੋਹਾਲੀ ਵਿੱਚ ਦੁਸਹਿਰਾ ਗਰਾਊਂਡ ਤੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਰ ਦੇ ਚਪੜਚਿੜੀ ਵਿੱਚ ਅਜਿਹੇ ਸਥਾਨ ਹਨ ਜਿਥੇ ਧਰਨਾ ਲਗਾਇਆ ਜਾ ਸਕਦਾ ਹੈ ਤਾਂ ਕਿ ਸੜਕਾਂ ਨੂੰ ਖਾਲੀ ਕੀਤਾ ਜਾ ਸਕੇ। ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ 'ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਸੀ। ਅਦਾਲਤ ਨੇ ਅਗਲੀ ਸੁਣਵਾਈ ਤੱਕ ਇਸ ਦਾ ਹੱਲ ਕੱਢਣ ਲਈ ਕਿਹਾ ਹੈ, ਨਹੀਂ ਤਾਂ ਹਾਈ ਕੋਰਟ ਨੂੰ ਹੁਕਮ ਜਾਰੀ ਕਰਨੇ ਪੈਣਗੇ।

ਇਹ ਵੀ ਪੜ੍ਹੋ : Sri Kartarpur Sahib: ਕਰਤਾਰਪੁਰ ਲਾਂਘੇ 'ਤੇ ਮਿਲੇ ਵੰਡ ਵੇਲੇ ਵਿਛੜੇ ਭੈਣ-ਭਰਾ

Trending news