Qaumi Insaaf Morcha News: ਚੰਡੀਗੜ੍ਹ-ਮੋਹਾਲੀ ਸਰਹੱਦ ਉਪਰ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਹੋਇਆ ਪੂਰਾ ਇੱਕ ਸਾਲ
Qaumi Insaaf Morcha News: ਬੰਦੀ ਸਿੰਘ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ।
Qaumi Insaaf Morcha News (ਕਮਲਦੀਪ ਸਿੰਘ): ਚੰਡੀਗੜ੍ਹ-ਮੋਹਾਲੀ ਬਾਰਡਰ ਉਤੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਇੱਕ ਸਾਲ ਪੂਰਾ ਹੋਣ ਉਤੇ ਕੌਮੀ ਇਨਸਾਫ ਮੋਰਚੇ ਵੱਲੋਂ ਹਜ਼ਾਰਾਂ ਦੀ ਤਾਦਾਦ ਵਿੱਚ ਇੱਕ ਵੱਡਾ ਇਕੱਠ ਬੁਲਾਇਆ ਗਿਆ ਹੈ।
ਇਸ ਇਕੱਠ ਤੋਂ ਬਾਅਦ ਕੌਮੀ ਇਨਸਾਫ਼ ਮੋਰਚਾ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਦੌਰਾਨ ਗੱਲਬਾਤ ਕਰਦਿਆਂ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕ ਗੁਰਸ਼ਰਨ ਸਿੰਘ ਤੇ ਦਿਲਸ਼ੇਰ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦੀ ਜਿੱਤ ਹੈ ਕਿ ਬਹੁਤ ਸਾਰੇ ਬੰਦੀ ਸਿੰਘ ਜੋ ਕੰਡੀਸ਼ਨਲ ਬੇਲ ਉਤੇ ਬਾਹਰ ਆ ਚੁੱਕੇ ਹਨ ਤੇ ਬਹੁਤ ਜਲਦੀ ਬਾਕੀ ਬੰਦੀ ਸਿੰਘ ਵੀ ਰਿਹਾਅ ਕਰਵਾਏ ਜਾਣਗੇ।
ਹਾਲਾਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਨੇ ਸੜਕ ਦਾ ਇੱਕ ਪਾਸਾ ਖੋਲ੍ਹ ਦਿੱਤਾ ਹੈ। ਹਾਲਾਂਕਿ ਹਾਈ ਕੋਰਟ ਕਈ ਵਾਰ ਸਖ਼ਤੀ ਰੁਖ ਅਪਣਾਇਆ ਹੈ। ਦੂਜੀ ਸਰਦੀਆਂ ਦੇ ਮੌਸਮ ਵਿੱਚ ਰਾਤ ਨੂੰ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਣ ਦੇ ਬਾਵਜੂਦ ਪ੍ਰਦਰਸ਼ਨਕਾਰੀ ਗੋਲ ਚੱਕਰ ਤੋਂ ਹਿਲਣ ਤੋਂ ਇਨਕਾਰ ਕਰਦੇ ਹਨ, ਅਣਗਿਣਤ ਤੰਬੂ ਅਜੇ ਵੀ ਜਗ੍ਹਾ-ਜਗ੍ਹਾ ਖੜ੍ਹੇ ਹਨ। ਵੱਡੀ ਗਿਤਣੀ ਵਿੱਚ ਪੁਲਿਸ ਤਾਇਨਾਤ ਹੈ। ਫਿਲਹਾਲ 250 ਦੇ ਕਰੀਬ ਪ੍ਰਦਰਸ਼ਨਕਾਰੀ ਵਾਈਪੀਐਸ ਚੌਕ ਨੇੜੇ ਧਰਨਾ ਦੇ ਰਹੇ ਹਨ। ਰੋਸ ਮਾਰਚ ਜਾਂ ਰੈਲੀ ਦੇ ਸਮੇਂ ਗਿਣਤੀ ਵਧ ਜਾਂਦੀ ਹੈ। ਵੱਡੀ ਗਿਣਤੀ ਵਿੱਚ ਜਥੇਬੰਦੀ ਨਾਲ ਜੁੜੇ ਹੋਰ ਲੋਕ ਪੁੱਜ ਜਾਂਦੇ ਹਨ। ਇਸ ਨਾਲ ਆਵਾਜਾਈ ਕਾਫੀ ਪ੍ਰਭਾਵਿਤ ਹੁੰਦੀ ਹੈ।
ਇਹ ਵੀ ਪੜ੍ਹੋ : Lawrence Bishnoi Jail Interview Updates: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ 9 ਮਹੀਨਿਆਂ ਬਾਅਦ 2 FIR ਦਰਜ
ਪ੍ਰਦਰਸ਼ਨ ਵਾਲੀ ਥਾਂ 'ਤੇ ਪਿਛਲੇ ਇੱਕ ਸਾਲ ਤੋਂ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। 8 ਫਰਵਰੀ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਤੋਂ ਰੋਕੇ ਜਾਣ 'ਤੇ ਸੈਕਟਰ 52/53 ਡਿਵਾਈਡਿੰਗ ਰੋਡ 'ਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਬਲਾਂ ਨਾਲ ਝੜਪ ਹੋ ਗਈ ਸੀ, ਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਹਿੰਸਾ ਦੀ ਤਾਜ਼ਾ ਘਟਨਾ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਸ਼ਾਮਲ ਸਨ, 28 ਸਤੰਬਰ ਨੂੰ ਦਰਜ ਕੀਤੀ ਗਈ ਸੀ ਜਦੋਂ ਇੱਕ ਨਿਹੰਗ ਨੇ ਕਥਿਤ ਤੌਰ 'ਤੇ ਨਿਹੰਗਾਂ ਦੇ ਇੱਕ ਹੋਰ ਧੜੇ ਦੇ ਆਗੂ 'ਤੇ ਗੋਲੀਬਾਰੀ ਕੀਤੀ ਤੇ ਹਮਲਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ, ਕਈ ਜ਼ਿਲ੍ਹਿਆਂ 'ਚ ਟੁੱਟਿਆ ਰਿਕਾਰਡ