Qaumi Insaaf Morcha protest at Mohali-Chandigarh border news: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁਹਾਲੀ ਤੇ ਚੰਡੀਗੜ੍ਹ ਬਾਰਡਰ ’ਤੇ ਲੰਮੇ ਸਮੇਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਜਾਰੀ ਹੈ. ਇਸ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਧਰਨੇ ਵਾਲੀ ਥਾਂ ਨੂੰ ਹਾਈ ਸੈਂਸੀਟਿਵ ਜੋਨ ਐਲਾਨਿਆ ਗਿਆ ਹੈ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਇੰਟੈਲੀਜੈਂਸ ਰਿਪੋਰਟ ’ਚ ਖੁਲਾਸਾ ਕੀਤਾ ਗਿਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਥਿਆਰਾਂ ਦੇ ਨਾਲ ਮਾਹੌਲ ਨੂੰ ਖਰਾਬ ਕੀਤਾ ਜਾ ਸਕਦਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦਿਆਂ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਸਾਂਝੇ ਤੌਰ ’ਤੇ ਕੰਮ ਕਰ ਰਹੀ ਹੈ।


ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ 30 ਮੁਲਜ਼ਮਾਂ ਦੀ ਤਸਵੀਰਾਂ ਨੂੰ ਜਨਤਕ ਕੀਤਾ ਗਿਆ ਹੈ। ਦੂਜੇ ਪਾਸੇ ਇੰਟੈਲੀਜੈਂਸ ਦੀ ਟੀਮ ਵੱਲੋਂ ਵੀ 33 ਅਜਿਹੇ ਲੋਕਾਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਧਰਨੇ ਦੀ ਆੜ ਵਿੱਚ ਪੰਜਾਬ ਅਤੇ ਚੰਡੀਗੜ੍ਹ ਦਾ ਮਾਹੌਲ ਖਰਾਬ ਕਰ ਸਕਦੇ ਹਨ। 


ਇਹ ਵੀ ਪੜ੍ਹੋ: Punjab Police transfers 2023: ਪੰਜਾਬ ‘ਚ 10 IPS ਸਣੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ


ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ 33 ਲੋਕਾਂ ਦੇ ਲਿੰਕ ਬਾਹਰਲੇ ਦੇਸ਼ਾਂ ’ਚ ਬੈਠੇ ਖਾਲਿਸਤਾਨੀ ਮੂਵਮੈਂਟ ਚਲਾਉਣ ਵਾਲਿਆਂ ਨਾਲ ਦੱਸੇ ਜਾ ਰਹੇ ਹਨ। 


ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਅਤੇ ਮੁਹਾਲੀ ਬਾਰਡਰ 'ਤੇ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਹਿੰਸਕ ਝੜਪ ਹੋ ਗਈ ਸੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੇ ਲਈ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ ਸਨ। 


ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ


(For more news apart from Qaumi Insaaf Morcha protest at Mohali-Chandigarh border, stay tuned to Zee PHH)