ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ, ਪ੍ਰਧਾਨ ਮੰਤਰੀ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ ਤੇ ਪੰਜਾਬ ਦੇ...
Qaumi Insaf Morcha`s Call For Delhi March Protest and Closing Down Punjab Toll Plaza news: ਕੌਮੀ ਇਨਸਾਫ਼ ਮੋਰਚਾ ਵੱਲੋਂ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
Qaumi Insaf Morcha's Call For Delhi March Protest and Closing Down Punjab Toll Plaza news: ਕੌਮੀ ਇਨਸਾਫ਼ ਮੋਰਚਾ ਵੱਲੋਂ ਲੰਬੇ ਸਮੇਂ ਤੋਂ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਹੁਣ ਤੱਕ ਉਨ੍ਹਾਂ ਦੇ ਸੰਘਰਸ਼ ਨੂੰ ਬੂਰ ਨਹੀਂ ਪਿਆ ਹੈ। ਅਜਿਹੇ 'ਚ ਮੋਰਚੇ ਵੱਲੋਂ ਮੰਗਾਂ ਮਨਵਾਉਣ ਲਈ ਸਰਕਾਰਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਨਵੇਂ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 7 ਜਨਵਰੀ ਤੋਂ ਮੁਹਾਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਯਾਨੀ ਸੋਮਵਾਰ ਨੂੰ ਨਵੇਂ ਪ੍ਰੋਗਰਾਮਾਂ ਲਈ ਕਾਨਫਰੰਸ ਕਰਦਿਆਂ ਕੋਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਨਵੇਂ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਮਿਲੀ ਜਾਣਕਾਰੀ ਦੇ ਮੁਤਾਬਕ ਕੋਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਗੱਲ ਸੁਣਨ ਨੂੰ ਤਿਆਰ ਨਹੀਂ ਹੈ ਤੇ ਹੁਣ 20 ਜੂਨ ਨੂੰ ਦਿੱਲੀ ਜਾ ਕੇ ਸਿੱਖ ਤੇ ਕਿਸਾਨ ਜਥੇਬੰਦੀਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ ਤੇ ਦੂਜੇ ਪ੍ਰੋਗਰਾਮ ਦੇ ਤਹਿਤ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਬੰਦ ਕੀਤਾ ਜਾਣਗੇ।
ਇਹ ਵੀ ਪੜ੍ਹੋ: Wrestlers Protest: ਬ੍ਰਿਜ ਭੂਸ਼ਣ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੀ ਗ੍ਰਿਹ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਇਸ ਤੋਂ ਇਲਾਵਾ 15 ਜੁਲਾਈ ਨੂੰ ਪੰਜਾਬ ਦੇ ਸਾਰੇ DC ਦਫ਼ਤਰ, ਹੈਡਕੁਵਾਟਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਅਤੇ ਮੁਹਾਲੀ ਬਾਰਡਰ 'ਤੇ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਹਿੰਸਕ ਝੜਪ ਹੋ ਗਈ ਸੀ।
ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੇ ਲਈ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ ਸਨ। ਕੌਮੀ ਇਨਸਾਫ਼ ਮੋਰਚਾ ਵੱਲੋਂ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀਆਂ ਵਧਾਈਆਂ
(For more news apart from Qaumi Insaf Morcha's Call For Delhi March Protest and Closing Down Punjab Toll Plaza news, stay tuned to Zee PHH)